ਕੇਂਦਰ ਸਰਕਾਰ ਮਹਿੰਗਾਈ ਦੇ ਮੁੱਦੇ ਨੂੰ ਗੰਭੀਰਤਾ ਨਾਲ ਲਵੇ: ਮਾਇਆਵਤੀ
ਲਖਨਊ (ਏਜੰਸੀ)। ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਅਤੇ ਬਹੁਜਨ ਸਮਾਜ ਪਾਰਟੀ (ਬਸਪਾ) ਦੀ ਪ੍ਰਧਾਨ ਮਾਇਆਵਤੀ ਨੇ ਕਿਹਾ ਹੈ ਕਿ ਦੇਸ਼ ਵਿੱਚ ਲਗਾਤਾਰ ਵੱਧ ਰਹੀ ਮਹਿੰਗਾਈ ਕਾਰਨ ਲੋਕ ਤਣਾਅ ਵਿੱਚ ਹਨ ਅਤੇ ਕੇਂਦਰ ਸਰਕਾਰ ਨੂੰ ਇਸ ਮੁੱਦੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਪ੍ਰਭਾਵੀ ਕਦਮ ਚੁੱਕਣੇ ਹੋਣਗੇ। ਮਾਇਆਵਤੀ ਨੇ ਵੀਰਵਾਰ ਨੂੰ ਟਵੀਟ ਕਰਕੇ ਕਿਹਾ ਕਿ ਦੇਸ਼ ‘ਚ ਵਧਦੀ ਮਹਿੰਗਾਈ, ਬੇਰੁਜ਼ਗਾਰੀ, ਗਰੀਬੀ ਕਾਰਨ ਭਾਰੀ ਤਣਾਅ ਅਤੇ ਦਬਾਅ ਦਾ ਸਾਹਮਣਾ ਕਰ ਰਹੇ ਲੋਕ ਹੁਣ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਵਰਗੀਆਂ ਜ਼ਰੂਰੀ ਵਸਤਾਂ ਦੀਆਂ ਵਧਦੀਆਂ ਕੀਮਤਾਂ ਕਾਰਨ ਘੁਟ-ਘੁਟ ਕੇ ਜੀਣ ਲਈ ਮਜਬੂਰ ਹਨ, ਜੋ ਬੇਹੱਦ ਚਿੰਤਾਜਨਕ ਹੈ। ਕੇਂਦਰ ਸਰਕਾਰ ਨੂੰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ।
ਜ਼ਿਕਰਯੋਗ ਹੈ ਕਿ ਉੱਤਰ ਪ੍ਰਦੇਸ਼ ਸਮੇਤ ਪੰਜ ਸੂਬਿਆਂ ‘ਚ 10 ਮਾਰਚ ਨੂੰ ਵਿਧਾਨ ਸਭਾ ਚੋਣਾਂ ਹੋਣ ਤੋਂ ਬਾਅਦ ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਅਤੇ ਰੋਜ਼ਾਨਾ ਵਰਤੋਂ ਦੀਆ ਚੀਜ਼ਾਂ ਮਹਿੰਗੀਆਂ ਹੋਣ ਕਾਰਨ ਵਿਰੋਧੀ ਪਾਰਟੀਆਂ ਮਹਿੰਗਾਈ ਦਾ ਮੁੱਦਾ ਜ਼ੋਰ-ਸ਼ੋਰ ਨਾਲ ਚੁੱਕ ਰਹੀਆਂ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ