ਸਾਡੇ ਨਾਲ ਸ਼ਾਮਲ

Follow us

20.6 C
Chandigarh
Wednesday, January 21, 2026
More
    Home Breaking News MGNREGA Worke...

    MGNREGA Workers: ਮਨਰੇਗਾ ਵਰਕਰਾਂ ਦਾ ਰੁਜ਼ਗਾਰ ਖੋਹ ਰਹੀ ਹੈ ਕੇਂਦਰ ਸਰਕਾਰ : ਰਾਜਿੰਦਰ ਦੀਪਾ

    MGNREGA-Workers
    ਸੁਨਾਮ : ਮਨਰੇਗਾ ਵਰਕਰਾਂ ਦੇ ਭਰਵੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਾਂਗਰਸੀ ਆਗੂ ਰਜਿੰਦਰ ਦੀਪਾ।

    ਕਿਹਾ, ਆਪ ਸਰਕਾਰ ਨਹੀਂ ਕਰ ਰਹੀ ਗਰੀਬ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ

    MGNREGA Workers: ਸੁਨਾਮ ਊਧਮ ਸਿੰਘ ਵਾਲਾ, (ਕਰਮ ਥਿੰਦ)। ਅੱਜ ਪਿੰਡ ਸ਼ਾਹਪੁਰ ਕਲਾਂ ਵਿਖੇ ਰੋਹੀ ਸਿੰਘ ਪੰਚ ਤੇ ਕੇਵਲ ਸਿੰਘ ਦੀ ਅਗਵਾਈ ਵਿੱਚ ਮਨਰੇਗਾ ਵਰਕਰਾਂ ਦਾ ਇਕ ਭਰਵਾਂ ਇਕੱਠ ਰੱਖਿਆ ਗਿਆ ਜਿਸ ਨੂੰ ਸੰਬੋਧਨ ਕਰਦਿਆਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਬਾਬੂ ਰਾਜਿੰਦਰ ਦੀਪਾ ਨੇ ਕਿਹਾ ਕਿ ਮਨਰੇਗਾ ਕਾਨੂੰਨ ਕਾਂਗਰਸ ਪਾਰਟੀ ਦੀ ਦੇਣ ਹੈ ਜਿਸ ਨਾਲ ਪੂਰੇ ਦੇਸ਼ ਦੇ ਗਰੀਬ ਵਰਗ ਦੇ ਲੋਕਾਂ ਨੂੰ ਫਾਇਦਾ ਹੋਇਆ ਹੈ ਪਰ ਕੇਂਦਰ ਦੀ ਭਾਜਪਾ ਸਰਕਾਰ ਨੇ ਇਸ ਕਾਨੂੰਨ ‘ਚ ਬਦਲਾਅ ਕਰਕੇ ਸਮੁੱਚੇ ਦੇਸ਼ ਦੇ ਲੋਕਾਂ ਹੱਥੋਂ ਰੁਜ਼ਗਾਰ ਖੋਹ ਰਹੀ ਹੈ।

    ਉਨ੍ਹਾਂ ਕਿਹਾ ਕਿ ਮਨਰੇਗਾ ਤਹਿਤ ਹਰ ਮਜ਼ਦੂਰ ਦਾ ਪ੍ਰਤੀ ਸਾਲ 100 ਦਿਨ ਕੰਮ ਕਾਨੂੰਨੀ ਹੱਕ ਹੈ ਪਰ ਕੇਂਦਰ ਸਰਕਾਰ ਨੇ ਬੜੀ ਸੋਚੀ ਸਮਝੀ ਸਾਜ਼ਿਸ਼ ਨਾਲ ਇਸ ਕਾਨੂੰਨ ’ਚ ਬਦਲਾਅ ਕਰਕੇ ਕਹਿਣ ਨੂੰ ਤਾਂ ਭਾਵੇ 125 ਦਿਨ ਪ੍ਰਤੀ ਸਾਲ ਕੀਤੇ ਹਨ ਪਰ ਇਸ ਕਾਨੂੰਨ ਲਈ ਸੂਬਿਆਂ ਦਾ ਯੋਗਦਾਨ ਦਸ ਪ੍ਰਤੀਸ਼ਤ ਤੋਂ ਵਧਾ ਕੇ 40 ਪ੍ਰਤੀਸ਼ਤ ਕਰ ਦਿੱਤਾ ਜਦੋਂ ਕਿ ਸਭ ਨੂੰ ਪਤਾ ਕਿ ਪੰਜਾਬ ਸਿਰ ਕਰਜ਼ੇ ਦੀ ਭਾਰੀ ਪੰਡ ਹੋਣ ਕਰਕੇ ਕਿਸੇ ਵੀ ਕੀਮਤ ’ਤੇ ਇਹ ਫੰਡ ਸੂਬਿਆਂ ਦੀਆਂ ਸਰਕਾਰਾਂ ਪਾਉਣ ਤੋਂ ਅਸਮਰੱਥ ਹੋਣਗੀਆਂ ਤੇ ਜਦੋਂ ਸੂਬੇ ਦੀਆਂ ਸਰਕਾਰਾਂ ਨੇ ਆਪਣਾ ਬਣਦਾ ਯੋਗਦਾਨ ਨਾ ਪਾਇਆ ਤਾਂ ਇਹ ਮਨਰੇਗਾ ਮਜ਼ਦੂਰਾਂ ਨੂੰ ਰੁਜ਼ਗਾਰ ਬੰਦ ਹੋ ਜਾਵੇਗਾ ਜਿਸ ਨਾਲ ਹਰ ਗਰੀਬ ਪਰਿਵਾਰ ਨੂੰ ਆਰਥਿਕ ਤੌਰ ’ਤੇ ਬਹੁਤ ਵੱਡਾ ਨੁਕਸਾਨ ਹੋਣਾ ਤੈਅ ਹੈ ।

    ਇਹ ਵੀ ਪੜ੍ਹੋ: Sunam News: ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ ਵੱਲੋਂ ਅੰਡਰ ਬ੍ਰਿਜ ’ਤੇ ਬਣੇ ਸ਼ੈੱਡ ਦੇ ਨੁਕਸਾਨ ਦਾ ਲਿਆ ਜਾਇਜ਼ਾ

    ਇਸ ਮੌਕੇ ਬਾਬੂ ਰਾਜਿੰਦਰ ਦੀਪਾ ਨੇ ਕਿਹਾ ਕਿ ਮੌਜ਼ੂਦਾ ਸਰਕਾਰ ਦੇ ਵਿਕਾਸ ਦੇ ਦਾਅਵਿਆਂ ਦੀ ਫੂਕ ਨਿਕਲ ਚੁੱਕੀ ਹੈ ਕਿਉਂਕਿ ਗਰੀਬ ਪਰਿਵਾਰਾਂ ਦੇ ਗੰਦੇ ਪਾਣੀ ਦਾ ਸਹੀ ਨਿਕਾਸ ਨਾ ਹੋਣ ਕਾਰਨ ਬਦਬੂ ਮਾਰ ਰਹੀ ਤੇ ਘਰਾਂ ਅੱਗੇ ਖੜ੍ਹਾ ਗੰਦਾ ਪਾਣੀ ਬਿਮਾਰੀਆਂ ਨੂੰ ਸੱਦਾ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਗੰਦਾ ਨਾਲਾ ਵੀਹ ਬਾਈ ਸਾਲ ਪਹਿਲਾਂ ਬਣਾਇਆ ਗਿਆ ਸੀ ਜੋ ਕਿ ਹੁਣ ਬੂਰੀ ਤਰ੍ਹਾਂ ਟੁੱਟ ਚੁੱਕਿਆ ਹੈ ਪਰ ਵੱਡੇ-ਵੱਡੇ ਵਿਕਾਸ ਦੇ ਦਾਅਵੇ ਕਰਨ ਵਾਲੀ ਸਰਕਾਰ ਦਾ ਗਰੀਬ ਵਰਗ ਦੀਆਂ ਸਮੱਸਿਆਵਾਂ ਵੱਲ ਕੋਈ ਧਿਆਨ ਨਹੀਂ।
    ਇਸ ਮੌਕੇ ਵੱਡੀ ਗਿਣਤੀ ’ਚ ਮਨਰੇਗਾ ਵਰਕਰ ਮੌਜ਼ੂਦ ਸਨ। MGNREGA Workers