ਇੱਕ ਦੇਸ਼ ਇੱਕ ਚੋਣ ’ਤੇ ਕੇਂਦਰ ਸਰਕਾਰ ਦਾ ਵੱਡਾ ਕਦਮ, ਪੜ੍ਹੋ ਤੇ ਜਾਣੋ

One nation one election

ਨਵੀਂ ਦਿੱਲੀ। ਲੋਕ ਸਭਾ ਚੋਣਾਂ ਤੋਂ ਪਹਿਲਾਂ ‘ਵਨ ਨੇਸ਼ਨ, ਵਨ ਇਲੈਕਸ਼ਨ’ (One nation one election) ਭਾਵ ਇੱਕ ਦੇਸ਼ ਇੱਕ ਚੋਣ ਸਬੰਧੀ ਵੱਡਾ ਅਪਡੇਟ ਸਾਹਮਣੇ ਆਇਆ ਹੈ। ਇੱਕੋ ਸਮੇਂ ਚੋਣਾਂ ਕਰਵਾਉਣ ਲਈ ਭਾਰਤ ਦੇ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਪ੍ਰਧਾਨਗੀ ਹੇਠ ਬਣੀ ਉੱਚ ਪੱਧਰੀ ਕਮੇਟੀ ਨੇ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਅਤੇ ਆਪਣੀ ਰਿਪੋਰਟ ਸੌਂਪੀ। ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਮੌਜ਼ੂਦ ਸਨ।

One nation one election

ਰਾਮਨਾਥ ਕੋਵਿੰਦ ਪੈਨਲ ਦੀ ਇਹ ਰਿਪੋਰਟ ਕੁੱਲ 18,262 ਪੰਨਿਆਂ ਦੀ ਹੈ। ਦੱਸਿਆ ਗਿਆ ਹੈ ਕਿ ਉੱਚ ਪੱਧਰੀ ਕਮੇਟੀ ਨੇ ਸਬੰਧਤ ਧਿਰਾਂ, ਮਾਹਿਰਾਂ ਨਾਲ ਵਿਆਪਕ ਸਲਾਹ ਮਸ਼ਵਰੇ ਅਤੇ 191 ਦਿਨਾਂ ਤੱਕ ਲਗਾਤਾਰ ਕੰਮ ਕਰਨ ਤੋਂ ਬਾਅਦ ਇਹ ਰਿਪੋਰਟ ਤਿਆਰ ਕੀਤੀ ਹੈ, ਜੋ ਅੱਜ ਰਾਸ਼ਟਰਪਤੀ ਨੂੰ ਸੌਂਪ ਦਿੱਤੀ ਗਈ ਹੈ। ਮੰਨਿਆ ਜਾ ਰਿਹਾ ਹੈ ਕਿ 2029 ’ਚ ਇੱਕੋ ਸਮੇਂ ਚੋਣਾਂ ਕਰਵਾਉਣ ਦੀ ਸਿਫਾਰਿਸ਼ ਕੀਤੀ ਗਈ ਹੈ। (One nation one election)

ਅਸਲ ਵਿੱਚ ਲੋਕ ਸਭਾ ਅਤੇ ਵਿਧਾਨ ਸਭਾਵਾਂ ਸਮੇਤ ਵੱਖ ਵੱਖ ਸੰਸਥਾਵਾਂ ਦੀਆਂ ਇੱਕੋ ਸਮੇਂ ਚੋਣਾਂ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਅਗਵਾਈ ਵਾਲੀ ਉੱਚ ਪੱਧਰੀ ਕਮੇਟੀ ਦੇਸ਼ ਵਿੱਚ ਇੱਕੋ ਸਮੇਂ ਚੋਣਾਂ ਕਰਵਾਉਣ ਲਈ ਸੰਵਿਧਾਨ ਦੇ ਪਿਛਲੇ ਪੰਜ ਅਨੁਛੇਦ ਵਿੱਚ ਸੋਧਾਂ ਦੀ ਸਿਫਾਰਿਸ਼ ਕਰ ਸਕਦੀ ਹੈ। ਪ੍ਰਸਤਾਵਿਤ ਰਿਪੋਰਟ ਵਿੱਚ ਲੋਕ ਸਭਾ, ਰਾਜ ਵਿਧਾਨ ਸਭਾ ਅਤੇ ਸਥਾਨਕ ਬਾਡੀ ਚੋਣਾਂ ਕਰਵਾਉਣ ਲਈ ਇੱਕ ਹੀ ਵੋਟਰ ਸੂਚੀ ’ਤੇ ਧਿਆਨ ਦਿੱਤਾ ਜਾਵੇਗਾ। (One nation one election)

ਲੰਘੀ ਸਤੰਬਰ ’ਚ ਗਠਿਤ ਕੀਤੀ ਗਈ ਕਮੇਟੀ ਨੂੰ ਮੌਜ਼ੂਦਾ ਸੰਵਿਧਾਨਕ ਢਾਂਚੇ ਨੂੰ ਧਿਆਨ ਵਿੱਚ ਰੱਖਦੇ ਹੋਏ ਲੋਕ ਸਭਾ, ਵਿਧਾਨ ਸਭਾਵਾਂ, ਨਗਰ ਪਾਲਿਕਾਵਾਂ ਤੇ ਪੰਚਾਇਤਾਂ ਦੀਆਂ ਚੋਣਾਂ ਇੱਕੋ ਸਮੇਂ ਕਰਵਾਉਣ ਲਈ ਸੰਭਾਵਨਾਵਾਂ ਦਾ ਪਤਾ ਲਾਉਣ ਅਤੇ ਸਿਫਾਰਿਸ਼ਾਂ ਕਰਨ ਦਾ ਕੰਮ ਸੌਂਪਿਆ ਗਿਆ ਹੈ। ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਅਗਵਾਈ ਵਾਲੀ ਇਸ ਕਮੇਟੀ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ, ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਸਾਬਕਾ ਆਗੂ ਗੁਲਾਮ ਨਬੀ ਆਜ਼ਾਦ, ਵਿੱਤ ਕਮਿਸ਼ਨ ਦੇ ਸਾਬਕਾ ਚੇਅਰਮੈਨ ਐੱਨ ਸਿੰਘ, ਸਾਬਕਾ ਲੋਕ ਸਭਾ ਜਨਰਲ ਸਕੱਤਰ ਸੁਭਾਸ਼ ਕਸ਼ਯਪ ਅਤੇ ਸੀਨੀਅਰ ਵਕੀਲ ਹਰੀਸ਼ ਸਾਲਵੇ ਵੀ ਸ਼ਾਮਲ ਹਨ।

Also Read : ਦਿੱਲੀ ’ਚ ਕਿਸਾਨ-ਮਜ਼ਦੂਰ ਅੰਦੋਲਨ ਸਬੰਧੀ ਲੈ ਸਕਦੇ ਨੇ ਇਹ ਫੈਸਲਾ