Central Jail Ludhiana: (ਜਸਵੀਰ ਸਿੰਘ ਗਹਿਲ) ਲੁਧਿਆਣਾ। ਕੇਂਦਰੀ ਜੇਲ੍ਹ ਲੁਧਿਆਣਾ ਇੱਕ ਵਾਰ ਫ਼ਿਰ ਸੁਰਖੀਆਂ ਵਿੱਚ ਆ ਗਈ ਹੈ। ਜਿੱਥੋਂ ਜੇਲ੍ਹ ਅਧਿਕਾਰੀਆਂ ਨੂੰ ਤਲਾਸ਼ੀ ਮੁਹਿੰਮ ਦੌਰਾਨ ਪਾਬੰਦੀਸ਼ੁਦਾ ਸਮੱਗਰੀ ਬਰਾਮਦ ਹੋਈ ਹੈ। ਮਾਮਲੇ ’ਚ ਪੁਲਿਸ ਨੇ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਦੀ ਸ਼ਿਕਾਇਤ ’ਤੇ 6 ਹਵਾਲਾਤੀ/ਕੈਦੀਆਂ ਨੂੰ ਨਾਮਜ਼ਦ ਕੀਤਾ ਹੈ।
ਇਹ ਵੀ ਪੜ੍ਹੋ: Punjab News: ਬਿਜਲੀ ਮੀਟਰ ਲਗਾਉਣ ਲਈ ਸਰਕਾਰ ਨੇ ਹਟਾਈ ਇਹ ਸ਼ਰਤ, ਜਾਣੋ
ਸਹਾਇਕ ਸੁਪਰਡੈਂਟ ਸੁਰਿੰਦਰਪਾਲ ਸਿੰਘ ਵੱਲੋਂ ਥਾਣਾ ਡਵੀਜਨ ਨੰਬਰ 7 ਦੀ ਪੁਲਿਸ ਨੂੰ ਦਿੱਤੀ ਗਈ ਸਿਕਾਇਤ ਮੁਤਾਬਕ ਮਾਮਲਾ 4 ਮਹੀਨੇ ਪੁਰਾਣਾ ਹੈ। ਜਿਸ ’ਚ ਚੈਕਿੰਗ ਦੌਰਾਨ ਜੇਲ੍ਹ ਅੰਦਰੋਂ 6 ਮੋਬਾਇਲ ਫੋਨ ਬਰਾਮਦ ਹੋਏ ਹਨ। ਸਹਾਇਕ ਸੁਪਰਡੈਂਟ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਜੇਲ੍ਹ ਅਧਿਕਾਰੀਆਂ ਵੱਲੋਂ 3 ਅਗਸਤ ਨੂੰ ਜੇਲ੍ਹ ਦੀ ਚੈਕਿੰਗ ਕੀਤੀ ਗਈ ਸੀ। ਇਸ ਦੌਰਾਨ ਜੇਲ੍ਹ ਅਧਿਕਾਰੀਆਂ ਨੂੰ ਕੁੱਝ ਹਵਾਲਾਤੀਆਂ/ਕੈਦੀਆਂ ਦੇ ਕਬਜ਼ੇ ਵਿੱਚੋਂ ਵੱਖ-ਵੱਖ ਮਾਰਕੇ ਦੇ 6 ਮੋਬਾਇਲ ਫੋਨ ਬਰਾਮਦ ਹੋਏ।
ਉਨ੍ਹਾਂ ਦੱਸਿਆ ਕਿ ਹਵਾਲਾਤੀਆਂ/ ਕੈਦੀਆਂ ਦੀ ਪਹਿਚਾਣ ਹਰਜੀਤ ਸਿੰਘ, ਦਮਨ ਕੁਮਾਰ, ਦਰਪਣ ਸਿੰਗਲਾ, ਅੰਮ੍ਰਿਤ ਕੁਮਾਰ ਤੇ ਗੁਰਿੰਦਰ ਸਿੰਘ ਵਜੋਂ ਹੋਈ ਹੈ, ਜਿੰਨਾਂ ਖਿਲਾਫ਼ ਪੁਲਿਸ ਨੂੰ ਕਾਰਵਾਈ ਲਈ ਲਿਖਿਆ ਗਿਆ ਹੈ। ਮਾਮਲੇ ਦੇ ਤਫ਼ਤੀਸੀ ਅਫ਼ਸਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਕਤਾਨ ਹਵਾਲਾਤੀਆਂ/ ਕੇਦੀਆਂ ਖਿਲਾਫ਼ ਕੇਸ ਦਰਜ਼ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।