ਲੱਦਾਖ ’ਚ ਬਣੇਗੀ ਕੇਂਦਰੀ ਯੂਨੀਵਰਸਿਟੀ

750 ਕਰੋੜ ਦੀ ਲਾਗਤ ਨਾਲ ਬਣੇਗੀ ਯੂਨੀਵਰਸਿਟੀ

ਨਵੀਂ ਦਿੱਲੀ (ਏਜੰਸੀ)। ਕੇਂਦਰ ਸਰਕਾਰ ਨੇ ਕੇਂਦਰ ਸ਼ਾਸਿਤ ਪ੍ਰਦੇਸ਼ ਲੱਦਾਖ ’ਚ ਕੇਂਦਰੀ ਯੂਨੀਵਰਸਿਟੀ ਬਣਾਉਣ ਦਾ ਫੈਸਲਾ ਕੀਤਾ ਹੈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ’ਚ ਬੁੱਧਵਾਰ ਨੂੰ ਹੋਈ ਕੇਂਦਰੀ ਮੰਤਰੀ ਮੰਡਲ ਦੀ ਬੈਠਕ ਇਸ ਦਾ ਮਤਾ ਰੱਖਿਆ ਗਿਆ ਸੀ।

ਬੈਠਕ ਤੋਂ ਬਾਅਦ ਸੂਚਨਾ ਤੇ ਪ੍ਰਸ਼ਾਰਨ ਮੰਤਰੀ ਅਨੁਰਾਗ ਠਾਕੁਰ ਨੇ ਇੱਕ ਪ੍ਰੈੱਸ ਕਾਨਫਰੰਸ ’ਚ ਦੱਸਿਆ ਕਿ ਕੇਂਦਰ ਨੇ ਲੱਦਾਖ ’ਚ 750 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਕੇਂਦਰੀ ਯੂਨੀਵਰਸਿਟੀ ਸਥਾਪਿਤ ਕਰਨ ਦਾ ਫੈਸਲਾ ਕੀਤਾ ਹੈ ਉਨ੍ਹਾਂ ਕਿਹਾ ਕਿ ਇਸ ਨਾਲ ਲੱਦਾਖ ਖੇਤਰੀ ਅਸਮਾਨਤਾ ਸਮਾਪਤ ਕਰਨ ’ਚ ਮੱਦਦ ਮਿਲੇਗੀ ਤੇ ਖੇਤਰ ’ਚ ਸਿੱਖਿਆ ਦਾ ਪੱਧਰ ਸੁਧੇਰੇਗਾ ਇਸ ਨਾਲ ਪੂਰੇ ਖੇਤਰ ਦਾ ਸਮੂਹ ਵਿਕਾਸ ਹੋਵੇਗਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagramlinkedin , YouTube‘ਤੇ ਫਾਲੋ ਕਰੋ