Shambhu Border News: ਸ਼ੰਭੂ ਬਾਰਡਰ ’ਤੇ ਪੈਦਾ ਹੋਏ ਹਾਲਾਤਾਂ ਲਈ ਕੇਂਦਰ ਤੇ ਹਰਿਆਣਾ ਸਰਕਾਰ ਜਿੰਮੇਵਾਰ : ਐੱਸਕੇਐੱਮ

Shambhu Border News
ਲੁਧਿਆਣਾ: ਲੁਧਿਆਣਾ ਵਿਖੇ ਮੀਟਿੰਗ ਕਰਨ ਸਮੇਂ ਸੰਯੁਕਤ ਕਿਸਾਨ ਮੋਰਚੇ ਦੇ ਆਗੂ।

ਭਵਿੱਖੀ ਸੰਘਰਸ਼ ਦੀ ਰੂਪ ਰੇਖਾ ਬਾਰੇ ਰਣਨੀਤੀ ਨੂੰ ਕਰਨ ਲਈ ਮੁੜ 24 ਦਸੰਬਰ ਨੂੰ ਸੱਦੀ ਮੀਟਿੰਗ | Shambhu Border News

Shambhu Border News: (ਜਸਵੀਰ ਸਿੰਘ ਗਹਿ/ ਰਘਬੀਰ ਸਿੰਘ) ਲੁਧਿਆਣਾ। ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਦੀ ਮੀਟਿੰਗ ਸਥਾਨਕ ਪੰਜਾਬੀ ਭਵਨ ਵਿਖੇ ਹੋਈ। ਇਸ ਮੌਕੇ ਐੱਸਕੇਐੱਮ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਖਨੌਰੀ ਬਾਰਡਰ ਵਿਖੇ ਵਿਗੜ ਰਹੀ ਸਿਹਤ ਅਤੇ ਸ਼ੰਭੂ ਬਾਰਡਰ ’ਤੇ ਪੈਦਾ ਹੋਏ ਹਾਲਾਤਾਂ ਲਈ ਕੇਂਦਰ ਤੇ ਹਰਿਆਣਾ ਸਰਕਾਰ ਨੂੰ ਜਿੰਮੇਵਾਰ ਠਹਿਰਾਇਆ। ਮੀਟਿੰਗ ਦੀ ਪ੍ਰਧਾਨਗੀ ਡਾ. ਸਤਨਾਮ ਸਿੰਘ ਅਜਨਾਲਾ, ਬਲਦੇਵ ਸਿੰਘ ਲਤਾਲਾ ਅਤੇ ਬਿੰਦਰ ਸਿੰਘ ਗੋਲੇਵਾਲਾ ਨੇ ਕੀਤੀ। ਮੀਟਿੰਗ ਦੌਰਾਨ ਪਾਸ ਕੀਤੇ ਗਏ ਮਤੇ ਵਿੱਚ ਕੇਂਦਰ ਸਰਕਾਰ ਤੋਂ ਮੰਗ ਕੀਤੀ ਗਈ ਕਿ ਸੰਘਰਸ਼ ਕਰ ਰਹੇ ਕਿਸਾਨਾਂ ’ਤੇ ਜਬਰ ਕਰਨ ਦੀ ਥਾਂ ਗੱਲਬਾਤ ਕਰਕੇ ਮੰਗਾਂ ਮਸਲਿਆਂ ਨੂੰ ਹੱਲ ਕੀਤਾ ਜਾਵੇ ਤੇ ਪੰਜਾਬ ਸਰਕਾਰ ਤੁਰੰਤ ਸੀਨੀਅਰ ਡਾਕਟਰਾਂ ਦੀ ਟੀਮ ਤੋਂ ਕਿਸਾਨ ਆਗੂ ਦੀ ਸਿਹਤ ਦਾ ਮੁਆਇਨਾ ਕਰਕੇ ਪੰਜਾਬ ਦੇ ਲੋਕਾਂ ਨਾਲ ਜਾਣਕਾਰੀ ਸਾਂਝੀ ਕਰੇ। Shambhu Border News

ਇਹ ਵੀ ਪੜ੍ਹੋ: Firing in Ludhiana: ਜ਼ਮੀਨੀ ਵਿਵਾਦ ਨੂੰ ਸੁਲਝਾਉਣ ਸਮੇਂ ਦੋ ਧਿਰਾਂ ਵੱਲੋਂ ਇੱਕ-ਦੂਜੇ ’ਤੇ ਗੋਲੀਬਾਰੀ

ਉਕਤ ਆਗੂਆਂ ਨੇ ਦੱਸਿਆ ਕਿ ਮੀਟਿੰਗ ਵਿੱਚ ਪੰਜਾਬ ਸਰਕਾਰ ਵੱਲੋਂ ਬੀਤੇ ਸਮੇਂ ਵਿੱਚ ਕਿਸਾਨਾਂ ਦੀਆਂ ਮੰਗਾਂ ਸਬੰਧੀ ਧਾਰਨ ਕੀਤੇ ਲਾਪ੍ਰਵਾਹੀ ਵਾਲੇ ਵਤੀਰੇ ’ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਪਹਿਲਾਂ ਝੋਨੇ ਦੀ ਖਰੀਦ ਵੇਲੇ ਕਿਸਾਨਾਂ ਨੂੰ ਵੱਡੀ ਪੱਧਰ ’ਤੇ ਕਾਟ ਲਾਕੇ ਲੁੱਟ ਲਿਆ ਗਿਆ ਤੇ ਪੰਜਾਬ ਸਰਕਾਰ ਮੂਕ ਦਰਸ਼ਕ ਬਣੀ ਰਹੀ ਹੁਣ ਪੰਜਾਬ ਸਰਕਾਰ ਦੇ ਖੇਤੀਬਾੜੀ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਪਰਾਲੀ ਫੂਕਣ ਤੋਂ ਬਿਨਾਂ ਸੁਪਰ ਸੀਡਰ ਨਾਲ ਕਣਕ ਬੀਜਣ ਵਾਲੇ ਕਿਸਾਨਾਂ ਨੂੰ ਸੁੰਡੀ ਦੇ ਹਮਲੇ ਕਾਰਨ ਕਣਕ ਦੀ ਫ਼ਸਲ ਵਾਹੁਣ ਲਈ ਮਜ਼ਬੂਰ ਹੋਣ ’ਤੇ ਵੀ ਸਰਕਾਰ ਵੱਲੋਂ ਕਿਸਾਨਾਂ ਦੀ ਬਾਂਹ ਨਾ ਫੜਣ ਦੇ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲਿਆ ਗਿਆ।

ਮੀਟਿੰਗ ਨੇ ਯੂਰੀਆ ਅਤੇ ਡੀਏਪੀ ਖਾਦ ਦੀ ਢੁੱਕਵੀਂ ਸਪਲਾਈ ਯਕੀਨੀ ਬਣਾਉਣ ’ਤੇ ਜ਼ੋਰ ਦਿੰਦਿਆਂ ਕਣਕ ਵਾਹ ਕੇ ਮੁੜ ਬੀਜਣ ਵਾਲੇ ਕਿਸਾਨਾਂ ਲਈ ਮੁਆਵਜਾ ਦੇਣ ਦਾ ਐਲਾਨ ਕਰਨ ਦੀ ਮੰਗ ਵੀ ਕੀਤੀ ਗਈ। ਐੱਸਕੇਐੱਮ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ 24 ਦਸੰਬਰ ਨੂੰ ਹੋਣ ਵਾਲੀ ਅਗਲੀ ਮੀਟਿੰਗ ਤੱਕ ਕਿਸਾਨਾਂ ਦੇ ਫੌਰੀ ਮਸਲੇ ਹੱਲ ਨਾ ਕੀਤੇ ਤਾਂ ਸਖਤ ਕਦਮ ਚੁੱਕੇ ਜਾਣਗੇ।
ਮੀਟਿੰਗ ਵਿੱਚ ਬਲਬੀਰ ਸਿੰਘ ਰਾਜੇਵਾਲ, ਨਿਰਭੈ ਸਿੰਘ ਢੁੱਡੀਕੇ, ਬੂਟਾ ਸਿੰਘ ਬੁਰਜਗਿੱਲ, ਪਰਮਿੰਦਰ ਸਿੰਘ ਪਾਲ ਮਾਜਰਾ, ਫੁਰਮਾਨ ਸਿੰਘ ਸੰਧੂ, ਬਲਦੇਵ ਸਿੰਘ ਨਿਹਾਲਗੜ, ਮਨਜੀਤ ਸਿੰਘ ਧਨੇਰ, ਰੁਲਦੂ ਸਿੰਘ ਮਾਨਸਾ, ਰਣਜੀਤ ਸਿੰਘ ਬਾਜਵਾ, ਗੁਰਮੀਤ ਸਿੰਘ ਮਹਿਮਾ, ਹਰਜਿੰਦਰ ਸਿੰਘ ਟਾਂਡਾ, ਹਰਦੇਵ ਸਿੰਘ ਸੰਧੂ, ਸੁਖਦੇਵ ਸਿੰਘ ਅਰਾਈਆਂਵਾਲਾ, ਹਰਵਿੰਦਰ ਸਿੰਘ ਬੱਲੋ ਅਤੇ ਨਛੱਤਰ ਸਿੰਘ ਜੈਤੋ ਆਦਿ ਹਾਜ਼ਰ ਸਨ। Shambhu Border News