ਮੰਗਾਂ ਮੰਨੇ ਜਾਣ ਦਾ ਦਾਅਵਾ
ਨਵੀਂ ਦਿੱਲੀ। ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ਼ ਲਗਾਤਾਰ ਸਿੰਘੂ ਬਾਰਡਰ ‘ਤੇ ਡਟੇ ਕਿਸਾਨਾਂ ਕੋਲ ਕੇਂਦਰ ਸਰਕਾਰ ਦਾ ਲਿਖਤੀ ਮਤਾ ਕਿਸਾਨ ਜਥੇਬੰਦੀਆਂ ਦੇ ਆਗੂਆਂ ਕੋਲ ਪੁੱਜ ਗਿਆ। ਹੁਣ ਕਿਸਾਨ ਜਥੇਬੰਦੀਆਂ ਦੇ ਆਗੂ ਇਸ ਨੂੰ ਪੜ੍ਹਨ ਤੋਂ ਬਾਅਦ ਇਸ ਮਤੇ ਸਬੰਧੀ ਸਾਰੀਆਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਮੀਟਿੰਗ ਕਰਨਗੇ।
ਇਸ ਮਤੇ ‘ਤੇ ਹਰ ਇੱਕ ਕਿਸਾਨ ਜਥੇਬੰਦੀਆਂ ਦੇ ਆਗੂ ਨਾਲ ਚਰਚਾ ਕੀਤੀ ਜਾਵੇਗੀ। ਜੇਕਰ ਸਾਰੀਆਂ ਕਿਸਾਨ ਜਥੇਬੰਦੀਆਂ ਦੀ ਸਹਿਮਤੀ ਬਣਦੀ ਹੈ ਤਾਂ ਉਹ ਕੇਂਦਰ ਵੱਲੋਂ ਭੇਜੇ ਗਏ ਕੱਲ੍ਹ ਦੀ ਮੀਟਿੰਗ ਦੇ ਸੱਦੇ ‘ਤੇ ਆਪਣਾ ਫੈਸਲਾ ਲੈਣਗੀਆਂ ਤੇ ਮੀਟਿੰਗ ਸਬੰਧੀ ਜ਼ਰੂਰੀ ਵਿਚਾਰਾਂ ਕਰਨਗੀਆਂ। ਕੇਂਦਰ ਸਰਕਾਰ ਵੱਲੋਂ ਕੱਲ੍ਹ 10 ਦਸੰਬਰ ਨੂੰ ਕਿਸਾਨਾਂ ਨੂੰ ਮੀਟਿੰਗ ਦਾ ਸੱਦਾ ਦਿੱਤਾ ਗਿਆ ਹੈ।
ਇਸ ਤੋਂ ਪਹਿਲਾਂ ਇਨ੍ਹਾਂ ਮਤਿਆਂ ਨੂੰ ਭੇਜਣ ਤੋਂ ਪਹਿਲਾਂ ਕੇਂਦਰ ਕੈਬਨਿਟ ਦੀ ਮੀਟਿੰਗ ਹੋਈ ਜਿਸ ‘ਚ ਖੇਤੀ ਕਾਨੂੰਨਾਂ ਸਬੰਧੀ ਚਰਚਾ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਮਤੇ ‘ਚ ਐਮਐਸਪੀ ‘ਤੇ ਲਿਖਤੀ ਭਰੋਸਾ ਸਰਕਾਰ ਵੱਲੋਂ ਦਿੱਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਕਿਸਾਨਾਂ ਦੀਆਂ ਪੰਜ ਹੋਰ ਮੰਗਾਂ ਵੀ ਮੰਨੇ ਜਾਣ ਦਾ ਦਾਅਵਾ ਕੀਤਾ ਗਿਆ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.