ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਧਾਰੀਵਾਲ, ਕਾਹਨੂੰਵਾਨ ਅਤੇ ਕਾਦੀਆਂ ਵਿਖੇ ਝੋਨੇ ਦੀ ਸਰਕਾਰੀ ਖਰੀਦ ਕਰਵਾਈ ਸ਼ੁਰੂ

Procurement Of Paddy

ਪੰਜਾਬ ਸਰਕਾਰ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਣ ਲਈ ਵਚਨਬੱਧ – ਚੇਅਰਮੈਨ ਜਗਰੂਪ ਸਿੰਘ ਸੇਖਵਾਂ

(ਰਾਜਨ ਮਾਨ) ਗੁਰਦਾਸਪੁਰ। ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਵੱਲੋਂ ਅੱਜ ਧਾਰੀਵਾਲ, ਕਾਹਨੂੰਵਾਨ ਅਤੇ ਕਾਦੀਆਂ ਦੀਆਂ ਦਾਣਾ ਮੰਡੀਆਂ ਵਿੱਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ ਗਈ। ਇਸ ਮੌਕੇ ਉਨ੍ਹਾਂ ਨਾਲ ਮੰਡੀ ਬੋਰਡ, ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ, ਖਰੀਦ ਏਜੰਸੀਆਂ ਦੇ ਅਧਿਕਾਰੀ, ਆੜ੍ਹਤੀਆ ਐਸੋਸੀਏਸ਼ਨ ਦੇ ਨੁਮਾਇੰਦੇ ਅਤੇ ਕਿਸਾਨ ਵੀ ਹਾਜ਼ਰ ਸਨ। (Procurement Of Paddy)

ਝੋਨੇ ਦੀ ਖਰੀਦ ਸ਼ੁਰੂ ਕਰਵਾਉਂਦਿਆਂ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਕਿਹਾ, ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਮੁਤਾਬਕ ਪੰਜਾਬ ਸਰਕਾਰ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਣ ਲਈ ਵਚਨਬੱਧ ਹੈ ਅਤੇ ਸੂਬਾ ਸਰਕਾਰ ਨੇ ਇਹ ਵੀ ਨਵਾਂ ਇਤਿਹਾਸ ਸਿਰਜਿਆ ਹੈ ਕਿ ਕਿਸਾਨਾਂ ਨੂੰ ਨਾਲੋ-ਨਾਲ ਅਦਾਇਗੀ ਕਰਕੇ ਝੋਨੇ ਦੀ ਫਸਲ ਦੀ ਲਿਫਟਿੰਗ ਵੀ ਤੁਰੰਤ ਸ਼ੁਰੂ ਹੋਈ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਖਰੀਦ, ਲਿਫਟਿੰਗ ਅਤੇ ਅਦਾਇਗੀ ਦੀ ਸਮੁੱਚੀ ਪ੍ਰਕਿਰਿਆ ਨੂੰ ਡਿਜੀਟਲ ਵਿਧੀ ਨਾਲ ਸਿਰੇ ਚੜ੍ਹਾਇਆ ਜਾ ਰਿਹਾ ਹੈ ਅਤੇ ਕਿਸੇ ਕਿਸਾਨ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।

Procurement Of Paddy

ਇਹ ਵੀ ਪੜ੍ਹੋ : ICC Cricket World Cup ਦੀ ਸ਼ੁਰੂਆਤ ’ਤੇ ਗੂਗਲ ਨੇ ਬਣਾਇਆ ਐਨੀਮੇਟਡ ਡੂਡਲ

ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਿਯਮਾਂ ਵਿੱਚ ਢਿੱਲ ਦੇਣ ਤੋਂ ਬਾਅਦ 654 ਨਵੇਂ ਸ਼ੈਲਰਾਂ ਨੇ ਆਪਣਾ ਕੰਮ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਾਡੇ ਮੁੱਖ ਮੰਤਰੀ ਦੇ ਯਤਨਾਂ ਸਦਕਾ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੈ ਕਿ ਪੰਜਾਬ ਸਰਕਾਰ ਨੇ ਖਰੀਦ ਸ਼ੁਰੂ ਹੋਣ ਤੋਂ ਪਹਿਲਾਂ ਝੋਨੇ ਦੇ ਸੀਜ਼ਨ ਲਈ 37,000 ਕਰੋੜ ਰੁਪਏ ਦੀ ਕੈਸ਼ ਕਰੈਡਿਟ ਲਿਮਟ (ਸੀ.ਸੀ.ਐਲ.) ਪ੍ਰਾਪਤ ਕੀਤੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਝੋਨੇ ਦੇ ਚਾਲੂ ਸੀਜ਼ਨ ਦੌਰਾਨ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। Procurement Of Paddy

ਇਸ ਮੌਕੇ ਚੇਅਰਮੈਨ ਸ. ਸੇਖਵਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਸਾੜਨ ਦੀ ਬਜਾਇ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਖੇਤੀ ਸੰਦਾਂ ਦੀ ਵਰਤੋਂ ਕਰਨ, ਕਿਉਂਕਿ ਇਸ ਲਈ ਪੰਜਾਬ ਸਰਕਾਰ ਨੇ ਅਗੇਤੇ ਪ੍ਰਬੰਧ ਕੀਤੇ ਹੋਏ ਹਨ। ਉਨ੍ਹਾਂ ਕਿਹਾ ਕਿ ਝੋਨੇ ਦੀ ਸੰਭਾਲ ਲਈ ਲੋੜੀਂਦੇ ਬਾਰਦਾਨੇ ਅਤੇ ਤਰਪਾਲਾਂ ਦੇ ਲੋੜੀਂਦੇ ਪ੍ਰਬੰਧ ਸਮੇਂ ਤੋਂ ਪਹਿਲਾਂ ਹੀ ਮੁਕੰਮਲ ਹਨ।