
ਮੁੱਖ ਮੰਤਰੀ ਤੀਰਥ ਯਾਤਰਾ ਸਰਕਾਰ ਦਾ ਸ਼ਲਾਘਾਯੋਗ ਉਪਰਾਲਾ : ਜੱਸੀ ਸੋਹੀਆਂ ਵਾਲਾ
Free Pilgrimage Bus: (ਸੁਸ਼ੀਲ ਕੁਮਾਰ) ਭਾਦਸੋਂ। ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਪਿੰਡ ਜੱਸੋਮਾਜਰਾ ਤੋਂ ਸੰਗਤਾਂ ਨੂੰ ਗੁਰਧਾਮਾਂ ਦੇ ਦਰਸ਼ਨਾਂ ਲਈ ਤੀਰਥ ਯਾਤਰਾ ਬੱਸ ਨੂੰ ਅੱਜ ਆਮ ਆਦਮੀ ਪਾਰਟੀ ਸੇਵਾ ਸੰਗਠਨ ਦੇ ਸਟੇਟ ਸੈਕਟਰੀ ਤੇ ਇੰਪਰੂਵਮੈਂਟ ਟਰੱਸਟ ਨਾਭਾ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਅਤੇ ਹਲਕਾ ਵਿਧਾਇਕ ਦੇਵ ਮਾਨ ਦੇ ਭਰਾ ਕਪਿਲ ਮਾਨ ਵੱਲੋਂ ਸਾਂਝੇ ਤੌਰ ’ਤੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਚੇਅਰਮੈਨ ਜੱਸੀ ਸੋਹੀਆਂ ਵਾਲਾ ਤੇ ਕਪਿਲ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਬਜ਼ੁਰਗਾਂ ਨੂੰ ਤੀਰਥ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਬਜ਼ੁਰਗਾਂ ਲਈ ਵਰਦਾਨ ਸਾਬਤ ਹੋ ਰਹੀ ਹੈ, ਜਿਸ ਨਾਲ ਉਹ ਆਪਣੇ ਗੁਰੂ ਧਾਮਾਂ ਦੇ ਦਰਸ਼ਨ ਦੀਦਾਰ ਕਰਕੇ ਆਪਣਾਂ ਜੀਵਨ ਸਫਲ ਬਣਾ ਰਹੇ ਹਨ।
ਇਹ ਵੀ ਪੜ੍ਹੋ: Stock Market Today: ਭਾਰਤ-ਅਮਰੀਕਾ ਵਪਾਰ ਸਮਝੌਤੇ ਨਾਲ ਸ਼ੇਅਰ ਬਾਜ਼ਾਰ ਵੱਡੇ ਵਾਧੇ ਨਾਲ ਹੋਇਆ ਬੰਦ
ਉਨ੍ਹਾਂ ਕਿਹਾ ਕਿ ਇਹ ਉਪਰਾਲਾ ਪਿਛਲੀਆਂ ਸਰਕਾਰਾਂ ਨਹੀਂ ਕਰ ਸਕੀਆਂ ਜੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੀਤਾ ਹੈ, ਜੋ ਅਤੀ ਸ਼ਲਾਘਾਯੋਗ ਹੈ। ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਦੱਸਿਆ ਕਿ ਇਸ ਯਾਤਰਾ ਤਹਿਤ ਸੂਬੇ ਦੇ ਹਰ ਪਿੰਡ ਅਤੇ ਸ਼ਹਿਰ ਦੇ ਸ਼ਰਧਾਲੂਆਂ ਨੂੰ ਮੁਫ਼ਤ ਤੀਰਥ ਯਾਤਰਾ ਲਈ ਭੇਜਿਆ ਜਾ ਰਿਹਾ ਹੈ, ਜਿਸ ਵਿੱਚ ਸਰਕਾਰ ਵੱਲੋਂ ਸੰਗਤਾਂ ਦੇ ਲਈ ਖਾਣ-ਪੀਣ ਅਤੇ ਰਹਿਣ ਬਸੇਰੇ ਦੇ ਉਚੇਚੇ ਪ੍ਰਬੰਧ ਕੀਤਾ ਗਏ ਹਨ।
ਉਨ੍ਹਾਂ ਕਿਹਾ ਕਿ ਨਾਭਾ ਹਲਕੇ ਦੇ ਹਰ ਪਿੰਡ ਅਤੇ ਸ਼ਹਿਰ ਦੇ ਬੂਥਾਂ ਤੋਂ ਸੰਗਤਾਂ ਨੂੰ ਤੀਰਥ ਬੱਸ ਯਾਤਰਾ ਰਾਹੀਂ ਗੁਰੂ ਧਾਮਾਂ ਦੇ ਦਰਸ਼ਨ ਕਰਵਾਏ ਜਾਣਗੇ। ਇਸ ਮੌਕੇ ਵਿਰਾਸਤ ਸੇਵਾ ਸੰਗਠਨ ਦੇ ਹਲਕਾ ਕੋਆਰਡੀਨੇਟਰ ਦਵਿੰਦਰ ਸਿੰਘ ਨਰਮਾਣਾ, ਆਪ ਮਹਿਲਾ ਆਗੂ ਰਾਜ ਕੁਮਾਰੀ, ਆਪ ਆਗੂ ਨੀਟੂ ਸ਼ਰਮਾ ਜੱਸੋਮਾਜਰਾ, ਰਾਜ ਕੁਮਾਰ, ਹਰਜਿੰਦਰ ਸਿੰਘ, ਤੇਜਿੰਦਰ ਸਿੰਘ ਸਾਬਕਾ ਸਰਪੰਚ, ਸੁਖਜੀਤ ਸਿੰਘ ਹਾਂਸ, ਬਲਵਿੰਦਰ ਸਿੰਘ ਪੋਪਲ, ਲਾਡੀ ਖਹਿਰਾ, ਬੱਬੂ ਛੀਟਾਂਵਾਲਾ, ਗੁਰਜੀਤ ਸਿੰਘ ਕੋਟ ਕਲਾਂ, ਬਲਾਕ ਸੰਮਤੀ ਮੈਂਬਰ ਭੁਪਿੰਦਰ ਸਿੰਘ ਕੱਲਰਮਾਜਰੀ ਆਦਿ ਵੀ ਮੌਜ਼ੂਦ ਸਨ। Free Pilgrimage Bus













