Punjab
Pilgrimage Bus: ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
Pilgrimage Bus: (ਸੁਸ਼ੀਲ ਕੁਮਾਰ) ਭਾਦਸੋਂ। ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਅੱਜ ਨਾਭਾ ਹਲਕੇ ਦੇ ਪਿੰਡ ਕਾਲਸਨਾ ਤੋਂ ਸੰਗਤਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ, ਦੁਰਗਿਆਣਾ ਮੰਦਿਰ ਅਤੇ ਰਾਮ ਤੀਰਥ ਦੇ ਦਰਸ਼ਨਾਂ ਲਈ ਚਲਾਈ ਗਈ ਤੀਰਥ ਯਾਤਰਾ ਬੱਸ ਨੂੰ ਆਮ ਆਦਮੀ ਪਾਰਟੀ ਸੇਵਾ ਸੰਗਠਨ ਦੇ ਸਟੇਟ ਸੈਕਟਰੀ ਤੇ ਇੰਪਰੂਵਮੈਂਟ ਟਰੱਸਟ ਨਾਭਾ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਅਤੇ ਹਲਕਾ ਵਿਧਾਇਕ ਦੇਵ ਮਾਨ ਦੇ ਭਰਾ ਸੁਖਦੇਵ ਸਿੰਘ ਨੇ ਸਾਂਝੇ ਤੌਰ ’ਤੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ।
ਇਹ ਵੀ ਪੜ੍ਹੋ: PSPCL Legal Case: ਪੰਜਾਬ ‘ਚ ਵੱਡਾ ਕਾਨੂੰਨੀ ਮੋੜ, ਹਾਈ ਕੋਰਟ ਨੇ ਪੀਐੱਸਪੀਸੀਐੱਲ ਦੀ ਵਿਕਰੀ ਰੋਕੀ
ਇਸ ਮੌਕੇ ਗੱਲਬਾਤ ਕਰਦਿਆਂ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਬਜ਼ੁਰਗਾਂ ਨੂੰ ਤੀਰਥ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਬਜ਼ੁਰਗਾਂ ਲਈ ਵਰਦਾਨ ਸਾਬਤ ਹੋ ਰਹੀ ਹੈ, ਜਿਸ ਤਹਿਤ ਉਨ੍ਹਾਂ ਨੂੰ ਗੁਰੂ ਧਾਮਾਂ ਦੇ ਦਰਸ਼ਨ-ਦੀਦਾਰ ਕਰਵਾਏ ਜਾ ਰਹੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਾਕ ਸੰਮਤੀ ਮੈਂਬਰ ਭੁਪਿੰਦਰ ਸਿੰਘ ਕੱਲਰਮਾਜਰੀ, ਕੰਪਨੀ ਮੈਨੇਜਰ ਤੇਜਿੰਦਰ ਸਿੰਘ, ਸੁਖਜੀਤ ਸਿੰਘ ਹਾਂਸ, ਜਸਕਰਨਵੀਰ ਸਿੰਘ ਤੇਜੇ, ਬਲਕਾਰ ਸਿੰਘ ਗੋਨੀ ਅਤੇ ਪਿੰਡ ਦੇ ਹੋਰ ਮੋਹਤਬਰ ਵਿਅਕਤੀ ਮੌਜ਼ੂਦ ਸਨ। Pilgrimage Bus
