
Punjab Sports Ground: (ਸੁਸ਼ੀਲ ਕੁਮਾਰ) ਭਾਦਸੋਂ। ਸੂਬਾ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਪਲੈਨਿੰਗ ਬੋਰਡ ਪਟਿਆਲਾ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਪਿੰਡ ਫਤਿਹਪੁਰ ਵਿਖੇ ਯੂਥ ਆਗੂ ਲਾਲੀ ਫਤਿਹਪੁਰ ਦੀ ਅਗਵਾਈ ਹੇਠ ਸਟਾਰ ਸਪੋਰਟਸ ਕਲੱਬ ਦੀ ਮੰਗ ਤੇ ਪਿੰਡ ਦੇ ਵਾਲੀਵਾਲ ਖੇਡ ਗਰਾਊਂਡ ਲਈ 3 ਲੱਖ ਰੁਪਏ ਦੀ ਗਰਾਂਟ ਦੇਣ ਸਮੇਂ ਗੱਲਬਾਤ ਕਰਦਿਆਂ ਕੀਤਾ।
ਇਹ ਵੀ ਪੜ੍ਹੋ: Vidhan Sabha Punjab: ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਦੀ ਗੂੰਜ, ਅੰਕੜੇ ਪੇਸ਼ ਕਰਕੇ ਦੱਸਿਆ ਅਤੀਤ ’ਚ ਪੰਜਾਬ ਨਾਲ ਕੀ ਕੁ…
ਉਨਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਪਿੰਡਾਂ ਵਿੱਚ ਯੂਥ ਕਲੱਬ ਬਣਾਕੇ ਨੌਜਵਾਨ ਵਰਗ ਨੂੰ ਵੱਡੀ ਸੇਧ ਦਿੱਤੀ ਜਾਵੇਗੀ ਅਤੇ ਨੌਜ਼ਵਾਨਾਂ ਨੂੰ ਨਸ਼ਿਆਂ ਅਤੇ ਸਮਾਜਿਕ ਕੁਰੀਤੀਆਂ ਤੋਂ ਬਚਾਉਣ ਲਈ ਉਨ੍ਹਾਂ ਨੂੰ ਖੇਡਾਂ, ਸਮਾਜ ਸੇਵੀ ਕੰਮਾਂ, ਬਿਜਨੈਸ ਅਤੇ ਹੋਰ ਗਤੀਵਿਧੀਆਂ ਨਾਲ ਜੋੜਕੇ ਉਨਾਂ ਨੂੰ ਨਵੀਂ ਦਿਸ਼ਾ ਦਿੱਤੀ ਜਾਵੇਗੀ। ਇਸ ਮੌਕੇ ਯੂਥ ਆਗੂ ਲਾਲੀ ਫਤਿਹਪੁਰ ਨੇ ਪਿੰਡ ਫਤਿਹਪੁਰ ਦੇ ਵਾਲੀਵਾਲ ਦੇ ਖੇਡ ਗਰਾਉਂਡ ਲਈ 3 ਲੱਖ ਰੁਪਏ ਦੀ ਗਰਾਂਟ ਦੇਣ ’ਤੇ ਉਨ੍ਹਾਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਲੱਬ ਨਾਲ ਖੇਡ ਗਰਾਊਂਡ ਬਣਾਉਣ ਦਾ ਆਪਣਾ ਕੀਤਾ ਵਾਅਦਾ ਪੂਰਾ ਕੀਤਾ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਥੇਦਾਰ ਲਾਲ ਸਿੰਘ ਰਣਜੀਤਗੜ੍ਹ, ਆਪ ਆਗੂ ਹੈਪੀ ਬੁੱਗਾ, ਦਲਜੀਤ ਸਿੰਘ ਬਾਜਵਾ, ਜਸਕਰਨਵੀਰ ਸਿੰਘ ਤੇਜੇ, ਸੁਰਿੰਦਰ ਸਿੰਘ ਕਲੱਬ ਪ੍ਰਧਾਨ, ਸਰਬਜੀਤ ਸਿੰਘ, ਹਰਪ੍ਰੀਤ ਸਿੰਘ, ਮਨਦੀਪ ਸਿੰਘ, ਗੁਰਮੁੱਖ ਸਿੰਘ, ਨਰਿੰਦਰ ਸਿੰਘ, ਮਨਜਿੰਦਰ ਸਿੰਘ, ਬੇਅੰਤ ਸਿੰਘ ਸਾਹੀਏਵਾਲ ਆਦਿ ਵੀ ਮੌਜ਼ੂਦ ਸਨ। Punjab Sports Ground