ਕਿਸਾਨਾਂ ਦਾ ਚੱਕਾਜਾਮ, ਚਾਰ ਮੈਟਰੋ ਸਟੇਸ਼ਨ ਬੰਦ
ਨਵੀਂ ਦਿੱਲੀ। ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਦੀ ਵਾਪਸੀ ਲਈ ਅੰਦੋਲਨ ਕਰ ਰਹੇ ਕਿਸਾਨਾਂ ਵੱਲੋਂ ਅੰਦੋਲਨ ਕਰਕੇ ਸ਼ਨੀਵਾਰ ਨੂੰ ਦਿੱਲੀ ਮੈਟਰੋ ਦੇ ਚਾਰ ਸਟੇਸ਼ਨ ਬੰਦ ਕਰ ਦਿੱਤੇ ਗਏ। ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ (ਡੀ.ਐੱਮ.ਆਰ.ਸੀ.) ਨੇ ਟਵੀਟ ਕੀਤਾ, ‘‘ਯੂਨੀਵਰਸਿਟੀ ਦੇ ਐਂਟਰੀ / ਐਗਜ਼ਿਟ ਗੇਟ, ਲਾਲ ਕਿਲ੍ਹਾ, ਜਾਮਾ ਮਸਜਿਦ, ਜਨਪਥ ਅਤੇ ਕੇਂਦਰੀ ਸਕੱਤਰੇਤ ਮੈਟਰੋ ਸਟੇਸ਼ਨਾਂ ਨੂੰ ਬੰਦ ਕਰ ਦਿੱਤਾ ਗਿਆ ਹੈ, ਹਾਲਾਂਕਿ ਇਸ ਵਿਚ ਇੰਟਰਚੇਂਜ ਦੀ ਸਹੂਲਤ ਹੋਵੇਗੀ’’। ਦਿੱਲੀ ਪੁਲਿਸ ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਡੀਐਮਆਰਸੀ ਅਧਿਕਾਰੀਆਂ ਨੂੰ ਸਥਿਤੀ ਦੇ ਮੱਦੇਨਜ਼ਰ ਕੁਝ ਮੈਟਰੋ ਸਟੇਸ਼ਨਾਂ ਨੂੰ ਅੱਜ ਬੰਦ ਰੱਖਣ ਲਈ ਕਿਹਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.