ਤੰਬਾਕੂ ਕੰਟਰੋਲ ਐਕਟ ਦੀ ਉਲਘੰਣਾ ਕਰਨ ਵਾਲੇ 22 ਵਿਅਕਤੀਆਂ ਦੇ ਕੱਟੇ ਚਲਾਨ

Tobacco Control Act

2900 ਰੁਪਏ ਕੀਤਾ ਜੁਰਮਾਨਾ : ਨੋਡਲ ਅਫਸਰ (Tobacco Control Act)

(ਸੱਚ ਕਹੂੰ ਨਿਊਜ) ਪਟਿਆਲਾ। Tobacco Control Act ਜਿਲ੍ਹਾ ਸਹਾਇਕ ਸਿਹਤ ਅਫਸਰ ਡਾ. ਕੁਸ਼ਲਦੀਪ ਗਿੱਲ ਦੀ ਅਗਵਾਈ ਵਿੱਚ ਤੰਬਾਕੂ ਕੰਟਰੋਲ ਸੈਲ ਦੀ ਟੀਮ ਜਿਸ ਵਿੱਚ ਸਹਾਇਕ ਮਲੇਰੀਆ ਅਫਸਰ ਮਲਕੀਤ ਸਿੰਘ ਅਤੇ ਹੈਲਥ ਸੁਪਰਵਾਈਜਰ ਅਨਿਲ ਕੁਮਾਰ ਵੱਲੋਂ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ’ਤੇ 22 ਦੁਕਾਨਾਂ/ਖੋਖਿਆਂ ਦੇ ਚਲਾਨ ਕੱਟ ਕੇ 2900 ਰੁਪਏ ਜੁਰਮਾਨੇ ਵੱਜੋਂ ਵਸੂਲ ਕੀਤੇ ਗਏ। ਜ਼ਿਲ੍ਹਾ ਸਹਾਇਕ ਸਿਹਤ ਅਫਸਰ ਨੇ ਦੱਸਿਆ ਕਿ ਟੀਮ ਵੱਲੋਂ ਮੋਦੀ ਕਾਲਜ ਰੋਡ, ਮਹਿੰਦਰਾ ਕਾਲਜ ਏਰੀਆ, ਰਾਘੋ ਮਾਜਰਾ, ਸਰਹਿੰਦੀ ਗੇਟ, ਰਾਜਪੁਰਾ ਕਲੌਨੀ, 21 ਨੰਬਰ ਫਾਟਕ ਏਰੀਆ, ਮੈਡੀਕਲ ਕਾਲਜ, ਰਾਜਿੰਦਰ ਹਸਪਤਾਲ ਅਤੇ ਲੀਲਾ ਭਵਨ ਆਦਿ ਖੇਤਰਾਂ ਵਿੱਚ ਜਾ ਕੇ ਤੰਬਾਕੂ ਪਦਾਰਥਾਂ ਦੀ ਵਿਕਰੀ ਕਰ ਰਹੀਆਂ ਦੁਕਾਨਾਂ, ਖੋਖਿਆਂ ਅਤੇ ਜਨਤਕ ਥਾਂਵਾ ਆਦਿ ਦੀ ਚੈਕਿੰਗ ਕੀਤੀ ਅਤੇ ਚੈਕਿੰਗ ਦੌਰਾਨ ਮਨਾਹੀ ਦੇ ਬਾਵਜੂਦ ਦੁਕਾਨਦਾਰਾਂ ਵੱਲੋਂ ਖੁੱਲੀਆਂ ਸਿਗਰਟਾਂ ਦੀ ਵਿਕਰੀ ਕੀਤੀ ਜਾ ਰਹੀ ਸੀ, ਦੁਕਾਨਾਂ ਤੇ 18 ਸਾਲ ਤੋਂ ਘੱਟ ਉਮਰ ਦੇ ਬਾਲਗਾਂ ਨੂੰ ਤੰਬਾਕੂ ਨਾ ਵੇਚਣ ਅਤੇ ਪਿਕਟੋਰੀਅਲ ਚਿੰਨ੍ਹ ਵਾਲੇ ਸਾਈਨ ਬੋਰਡ ਨਹੀਂ ਲੱਗੇ ਹੋਏ ਸਨ।

ਇਹ ਵੀ ਪੜ੍ਹੋ : ਸੜਕਾਂ ਰੋਕ ਕੇ ਲੋਕਾਂ ਨੂੰ ਬਿਨਾਂ ਵਜਾ ਖੱਜਲ-ਖੁਆਰ ਨਾ ਕਰੋ, ਲੋਕ ਤੁਹਾਡੇ ਖਿਲਾਫ ਹੋ ਜਾਣਗੇ : ਭਗਵੰਤ ਮਾਨ

ਇਸ ਤਰਾਂ ਉਨ੍ਹਾਂ ਵੱਲੋਂ ਸ਼ਰੇ੍ਹਆਮ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕੀਤੀ ਜਾ ਰਹੀ ਸੀ।ਜਿਸ ਕਰਕੇ ਸਬੰਧਿਤ ਦੁਕਾਨਦਾਰਾਂ ਦੇ ਚਲਾਨ ਕੱਟ ਕੇ ਜੁਰਮਾਨਾ ਕੀਤਾ ਗਿਆ।ਡਾ. ਕੁਸ਼ਲਦੀਪ ਗਿੱਲ ਨੇ ਕਿਹਾ ਕਿ ਤੰਬਾਕੂ ਪਦਾਰਥਾਂ ਦੀ ਵਿਕਰੀ ਕਰ ਰਹੇ ਸਮੂਹ ਦੁਕਾਨਦਾਰਾਂ ਨੂੰ ਤੰਬਾਕੂ ਕੰਟਰੋਲ ਨਿਯਮਾਂ ਦਾ ਪਾਲਣ ਜਰੂਰੀ ਹੈ ਤਾਂ ਜੋ ਉਕਤ ਕਾਨੁੰਨ ਨੂੰ ਲੋਕ ਹਿੱਤ ਦੇ ਮਦੇਨਜਰ ਰੱਖਦੇ ਹੋਏ ਲਾਗੂ ਕਰਵਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ ਐਕਟ ਦੀ ਧਾਰਾ 6 ਅਨੁਸਾਰ ਵਿਦਿਅਕ ਅਦਾਰਿਆਂ ਦੇ 100 ਗਜ ਦੇ ਘੇਰੇ ਵਿਚ ਤੰਬਾਕੁੁੂ ਪਦਾਰਥਾਂ ਦੀ ਵਿਕਰੀ ਤੇ ਮਨਾਹੀ ਹੈ ਅਤੇ ਜੇਕਰ ਕੋਈ ਅਜਿਹਾ ਕਰਦਾ ਹੈ ਤਾ ਉਸ ਵਿਰੁੱਧ ਐਕਟ ਅਨਸੁਾਰ ਬਣਦੀ ਕਾਰਵਾਈ ਕੀਤੀ ਜਾਵੇਗੀ ਅਤੇ ਆਉਦੇ ਸਮੇਂ ਵਿਚ ਵੀ ਤੰਬਾਕੂ ਉਤਪਾਦਾਂ ਦੀ ਵਿਕਰੀ ਕਰ ਰਹੀਆਂ ਦੁਕਾਨਾਂ, ਖੋਖਿਆਂ, ਢਾਬੇ ਆਦਿ ਥਾਂਵਾ ਦੇ ਨਾਲ-ਨਾਲ ਹੋਟਲ, ਰੈਸਟੋਰੈਂਟ ਆਦਿ ਦੀ ਤੰਬਾਕੂ ਐਕਟ ਤਹਿਤ ਚੈਕਿੰਗ ਜਾਰੀ ਰਹੇਗੀ। (Tobacco Control Act)