ਇਨ੍ਹਾਂ ਸੂਬਿਆਂ ’ਚ ਅਗਲੇ 2 ਦਿਨ ਭਾਰੀ ਮੀਂਹ ਦੀ ਸੰਭਾਵਨਾ

Weather Update

ਭਾਰੀ ਮੀਂਹ ਨਾਲ 5 ਸੂਬਿਆਂ ’ਚ 16 ਦੀ ਮੌਤ | Weather Update

ਨਵੀਂ ਦਿੱਲੀ (ਏਜੰਸੀ)। ਮੌਸਮ ਵਿਭਾਗ ਨੇ ਸੋਮਵਾਰ ਨੂੰ ਕਿਹਾ ਕਿ ਅਗਲੇ ਦੋ ਦਿਨਾਂ ਤੱਕ ਮੱਧ ਪ੍ਰਦੇਸ਼ ਸਮੇਤ 25 ਰਾਜਾਂ ’ਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ (Weather Update) ਦੀ ਸੰਭਾਵਨਾ ਹੈ। ਪਿਛਲੇ ਦਿਨੀ ਦੇਸ਼ ਭਰ ’ਚ ਮੀਂਹ ਕਾਰਨ ਪੰਜ ਰਾਜਾਂ ’ਚ 16 ਲੋਕਾਂ ਦੀ ਜਾਨ ਚਲੀ ਗਈ ਹੈ। ਰਾਜਸਥਾਨ ’ਚ ਅਸਮਾਨੀ ਬਿਜਲੀ ਡਿੱਗਣ ਦੀਆਂ ਵੱਖ-ਵੱਖ ਘਟਨਾਵਾਂ ’ਚ 4 ਲੋਕਾਂ ਦੀ ਮੌਤ ਹੋ ਗਈ। ਮੁੰਬਈ ’ਚ, ਦੋ ਇਮਾਰਤਾਂ ਦੇ ਕੁਝ ਹਿੱਸੇ ਡਿੱਗਣ ਨਾਲ ਛੇ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਦਿੱਲੀ ਰੇਲਵੇ ਸਟੇਸ਼ਨ ’ਤੇ ਇੱਕ ਬਿਜਲੀ ਦੇ ਖੰਭੇ ਨਾਲ ਕਰੰਟ ਲੱਗਣ ਨਾਲ ਇੱਕ ਔਰਤ ਦੀ ਮੌਤ ਹੋ ਗਈ। ਉੱਤਰਾਖੰਡ ਦੇ ਕਈ ਹਿੱਸਿਆਂ ’ਚ ਮੀਂਹ ਕਾਰਨ ਤਿੰਨ ਲੋਕਾਂ ਦੀ ਮੌਤ ਹੋਣ ਦੀ ਖਬਰ ਹੈ। ਜਦੋਂ ਕਿ ਉੱਤਰ ਪ੍ਰਦੇਸ਼ ਦੇ ਅਯੁੱਧਿਆ ’ਚ ਕੰਧ ਡਿੱਗਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਪਤੀ ਨੇ ਪਹਿਲਾਂ ਕੀਤਾ ਪਤਨੀ ਦਾ ਕਤਲ, ਫਿਰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

ਹਿਮਾਚਲ ਪ੍ਰਦੇਸ਼ ’ਚ ਸੋਮਵਾਰ ਨੂੰ ਜਮੀਨ ਖਿਸਕਣ ਕਾਰਨ ਮੰਡੀ-ਕੁੱਲੂ ਹਾਈਵੇਅ 15 ਕਿਲੋਮੀਟਰ ਤੱਕ ਬੰਦ ਹੋ ਗਿਆ। ਸੜਕ ’ਤੇ ਸਾਧਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ। ਰਸਤੇ ਦੇ ਸਾਰੇ ਹੋਟਲ ਵੀ ਖਚਾਖਚ ਭਰੇ ਪਏ ਹਨ। ਇਸ ਤੋਂ ਇਲਾਵਾ ਮੰਡੀ ਜ਼ਿਲ੍ਹੇ ’ਚ ਵੀ 200 ਦੇ ਕਰੀਬ ਸੈਲਾਨੀ ਫਸੇ ਹੋਏ ਹਨ। ਉਹ ਮੰਡੀ-ਕੁੱਲੂ ਹਾਈਵੇਅ ਦੇ ਸ਼ੁਰੂ ਹੋਣ ਦੀ ਉਡੀਕ ਕਰ ਰਹੇ ਹਨ। ਸੂਬੇ ਦੇ ਕਈ ਜ਼ਿਲ੍ਹਿਆਂ ’ਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਤਰਾਖੰਡ ’ਚ ਭਾਰੀ ਮੀਂਹ ਕਾਰਨ ਬਦਰੀਨਾਥ ਹਾਈਵੇਅ ਪਾਣੀ ’ਚ ਰੁੜ੍ਹ ਗਿਆ ਹੈ। ਸੀਐਮ ਪੁਸਕਰ ਸਿੰਘ ਧਾਮੀ ਨੇ ਕਿਹਾ ਕਿ ਖਰਾਬ ਮੌਸਮ ਕਾਰਨ ਕੇਦਾਰਨਾਥ ਯਾਤਰਾ ਨੂੰ ਰੋਕ ਦਿੱਤਾ ਗਿਆ ਹੈ।

ਇਨ੍ਹਾਂ 25 ਰਾਜਾਂ ’ਚ ਭਾਰੀ ਮੀਂਹ ਦੀ ਭਵਿੱਖਬਾਣੀ | Weather Update

ਮੌਸਮ ਵਿਭਾਗ ਅਨੁਸਾਰ ਝਾਰਖੰਡ, ਹਿਮਾਚਲ, ਉੱਤਰਾਖੰਡ, ਜੰਮੂ-ਕਸ਼ਮੀਰ, ਮੱਧ ਪ੍ਰਦੇਸ਼, ਕੋਂਕਣ-ਗੋਆ, ਛੱਤੀਸਗੜ੍ਹ, ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜੋਰਮ, ਤਿ੍ਰਪੁਰਾ, ਅਰੁਣਾਚਲ ਪ੍ਰਦੇਸ਼, ਉੜੀਸਾ, ਪੱਛਮੀ ਬੰਗਾਲ, ਉੱਤਰ ਪ੍ਰਦੇਸ਼, ਹਰਿਆਣਾ, ਪੰਜਾਬ, ਦਿੱਲੀ, ਪੂਰਬੀ ਰਾਜਸਥਾਨ, ਗੁਜਰਾਤ, ਮੱਧ ਮਹਾਰਾਸ਼ਟਰ, ਵਿਦਰਭ, ਤੱਟਵਰਤੀ ਕਰਨਾਟਕ ਅਤੇ ਕੇਰਲ ’ਚ ਅੱਜ ਅਤੇ ਕੱਲ੍ਹ ਦੋ ਦਿਨਾਂ ਤੱਕ ਭਾਰੀ ਮੀਂਹ ਪੈ ਸਕਦਾ ਹੈ।