ਵੱਡੀ ਖਬਰ, ਚੰਡੀਗੜ੍ਹ ਦੇ ਇਸ ਹਸਪਤਾਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ

Punjab News

ਮੇਲ ਰਾਹੀਂ ਦਿੱਤੀ ਗਈ ਹੈ ਧਮਕੀ | Punjab News

  • ਸੂਚਨਾ ਮਿਲਣੇ ’ਤੇ ਮੱਚੀ ਅਫਰਾ-ਤਫਰੀ | Punjab News

ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਚੰਡੀਗੜ੍ਹ ਦੇ ਸੈਕਟਰ-32 ’ਚ ਇੱਕ ਹਸਪਤਾਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਹ ਧਮਕੀ ਹਸਪਤਾਲ ਨੂੰ ਈ-ਮੇਲ ਰਾਹੀਂ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਧਮਕੀ ਭਰੀ ਮੇਲ ਸਵੇਰੇ 9 ਵੱਜ ਕੇ 40 ਮਿੰਟਾਂ ’ਤੇ ਭੇਜੀ ਗਈ ਹੈ। ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀ ਤੇ ਰੈਸਕਿਊ ਆਪ੍ਰੇਸ਼ਨ ਟੀਮ ਮੌਕੇ ’ਤੇ ਪਹੁੰਚ ਗਈ ਹੈ ਤੇ ਪੁਲਿਸ ਵੱਲੋਂ ਹਸਪਤਾਲ ਦੇ ਨਾਲ ਲੱਗਦੇ ਇਲਾਕੇ ਨੂੰ ਖਾਲੀ ਕਰਵਾ ਦਿੱਤਾ ਗਿਆ ਹੈ। ਬੰਬ ਸਕਵਾਇਡ ਦੀਆਂ ਟੀਮਾਂ ਵੀ ਮੌਕੇ ’ਤੇ ਪਹੁੰਚ ਗਈਆਂ ਹਨ। ਕ੍ਰਾਈਮ ਬ੍ਰਾਂਚ ਦੀਆਂ ਟੀਮਾਂ ਤੋਂ ਇਲਾਵਾ ਪੁਲਿਸ ਵੱਲੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਦਾ ਪ੍ਰਬੰਧ ਵੀ ਕਰ ਲਿਆ ਹੈ। (Punjab News)

ਇਹ ਵੀ ਪੜ੍ਹੋ : ਇਸ ਹਲਕੇ ਦੀ ਜ਼ਿਮਨੀ ਚੋਣ ਲਈ ਦਾਅਵੇਦਾਰੀਆਂ ਸ਼ੁਰੂ

ਪੂਰੇ ਹਸਪਤਾਲ ਦੀ ਬਿਲਡਿੰਗ ਦੇ ਇੱਕ-ਇੱਕ ਕਮਰੇ ਨੂੰ ਚੰਗੀ ਤਰ੍ਹਾਂ ਚੈੱਕ ਕੀਤਾ ਜਾ ਰਿਹਾ ਹੈ। ਪੁਲਿਸ ਵੱਲੋਂ ਆਈਪੀ ਐਡਰਸ ਵੀ ਚੈੱਕ ਕੀਤਾ ਜਾ ਰਿਹਾ ਹੈ ਤਾਂਕਿ ਇਹ ਪਤਾ ਲੱਗ ਸਕੇ ਕਿ ਇਹ ਧਮਕੀ ਭਰੀ ਮੇਲ ਕਿੱਥੋਂ ਭੇਜੀ ਗਈ ਹੈ। ਪੁਲਿਸ ਮੁਤਾਬਕ ਇਹ ਇੱਕ ਸ਼ਰਾਰਤ ਵੀ ਹੋ ਸਕਦੀ ਹੈ। ਹਾਸਲ ਹੋਏ ਵੇਰਵਿਆਂ ਮੁਤਾਬਕ ਪੂਰੇ ਹਸਪਤਾਲ ਨੂੰ ਖਾਲੀ ਕਰਵਾ ਦਿੱਤਾ ਗਿਆ ਹੈ ਤੇ ਮਰੀਜ਼ਾਂ ਨੂੰ ਦੂਜੀ ਜਗ੍ਹਾ ਸ਼ਿਫਟ ਕਰ ਦਿੱਤਾ ਗਿਆ ਹੈ। ਅਜਿਹਾ ਵੀ ਕਿਹਾ ਜਾ ਰਿਹਾ ਹੈ ਕਿ ਇਸ ਤਰ੍ਹਾਂ ਦੀ ਧਮਕੀ ਦੂਜੇ ਹਸਪਤਾਲਾਂ ਨੂੰ ਵੀ ਦਿੱਤੀ ਗਈ ਹੈ। ਹਾਲਾਂਕਿ ਪੁਲਿਸ ਵੱਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਪੂਰੇ ਇਲਾਕੇ ਨੂੰ ਸੀਲ ਵੀ ਕਰ ਦਿੱਤਾ ਗਿਆ ਹੈ। (Punjab News)

LEAVE A REPLY

Please enter your comment!
Please enter your name here