ਕਾਂਗਰਸੀ ਕੌਂਸਲਰ ਹਰਪ੍ਰੀਤ ਕੌਰ ਭਾਜਪਾ ’ਚ ਸ਼ਾਮਲ
- ਭਾਜਪਾ ਦੇ ਕੌਂਸਲਰਾਂ ਦੀ ਗਿਣਤੀ ਹੋਈ 13, ਜੇਕਰ ਕਿਰਨ ਕੇਰ ਨੂੰ ਮਿਲ ਦਿੱਤਾ ਜਾਂਦਾ ਹੈ ਤਾਂ ਭਾਜਪਾ ਦੀ ਕੁੱਲ ਗਿਣਤੀ 14 ਬਣਦੀ ਹੈ
- ਭਾਜਪਾ ਹੁਣ ਪੁੱਜੀ ਆਪ ਦੇ ਬਰਾਬਰ, ਆਪ ਨੇ ਜਿੱਤਿਆਂ ਸਨ 14 ਸੀਟਾਂ
(ਸੱਚ ਕਹੂੰ ਨਿਊਜ਼) ਚੰਡੀਗੜ। ਚੰਡੀਗੜ੍ਹ ਨਗਰ ਨਿਗਮ ਚੋਣਾਂ ’ਚ ਸਭ ਤੋਂ ਵੱਧ ਸੀਟਾਂ ਆਮ ਆਦਮੀ ਪਾਰਟੀ ਦੇ ਹਿੱਸੇ ਆਈਆਂ ਸਨ। ਜਿਸ ਤੋਂ ਲੱਗ ਰਿਹਾ ਸੀ ਕਿ ਆਪ ਚੰਡੀਗੜ੍ਹ ’ਚ ਆਪ ਦੀ ਹੀ ਮੇਅਰ ਹੋਵੇਗੀ ਪਰੂੰਤ ਹੁਣ ਮੁਕਾਲਬਾ ਰੋਮਾਂਚਕ ਮੋੜ ’ਤੇ ਪਹੁੰਚ ਗਿਆ ਹੈ। ਕਾਂਗਰਸ ਦੀ ਟਿਕਟ ‘ਤੇ ਚੋਣ ਜਿੱਤਣ ਵਾਲੀ ਕੌਂਸਲਰ ਹਰਪ੍ਰੀਤ ਕੌਰ ਬਬਲਾ ਭਾਜਪਾ ‘ਚ ਸ਼ਾਮਲ ਹੋ ਗਏ ਹਨ, ਜਿਸ ਤੋਂ ਬਾਅਦ ਭਾਜਪਾ ਨੂੰ ਸੰਸਦ ਮੈਂਬਰ ਕਿਰਨ ਖੇਰ ਸਮੇਤ 14 ਵੋਟਾਂ ਮਿਲੀਆਂ ਹਨ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਨੇ ਵੀ ਚੋਣਾਂ ਵਿੱਚ 14 ਸੀਟਾਂ ਜਿੱਤੀਆਂ ਸਨ। ਹੁਣ ਭਾਜਪਾ ਮਜ਼ਬੂਤ ਸਥਿਤੀ ’ਚ ਪੁੱਜ ਗਈ ਹੈ। ਭਾਜਪਾ ਦਾਅਵਾ ਕਰ ਰਹੀ ਹੈ ਕਿ ਹੁਣ ਡਿਪਟੀ ਮੇਅਰ ਤੋਂ ਲੈ ਕੇ ਸੀਨੀਅਰ ਡਿਪਟੀ ਮੇਅਰ ਅਤੇ ਮੇਅਰ ਵੀ ਉਨ੍ਹਾਂ ਦੀ ਪਾਰਟੀ ਦਾ ਹੀ ਬਣੇਗਾ। ਚੰਡੀਗੜ੍ਹ ਨਗਰ ਨਿਗਮ ਚੋਣਾਂ ‘ਚ ਪ੍ਰਚਾਰ ਕਰਨ ਵਾਲੇ ਹਰਿਆਣਾ ਦੇ ਸੀਐੱਮ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਹੁਣ ਮੇਅਰ ਭਾਜਪਾ ਦਾ ਹੀ ਬਣੇਗਾ।
ਅਨੁਸ਼ਾਸਨਹੀਣਤਾ ਕਾਰਨ ਦੇਵੇਂਦਰ ਸਿੰਘ ਨੂੰ ਕਾਂਗਰਸ ਨੇ ਕੀਤਾ ਸੀ ਬਾਹਰ, ਭਾਜਪਾ ’ਚ ਹੋਏ ਸ਼ਾਮਲ
ਦੇਵੇਂਦਰ ਬਾਬਲਾ ਚੰਡੀਗੜ੍ਹ ਤੋਂ ਭਾਜਪਾ ਦੀ ਸੰਸਦ ਮੈਂਬਰ ਕਿਰਨ ਖੇਰ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਬਬਲਾ ਅਤੇ ਉਨ੍ਹਾਂ ਦੀ ਕੌਂਸਲਰ ਪਤਨੀ ਹਰਪ੍ਰੀਤ ਕੌਰ ਦੇ ਸ਼ਾਮਲ ਹੋਣ ਤੋਂ ਬਾਅਦ ਹੁਣ ਭਾਜਪਾ ਦੇ ਕੌਂਸਲਰਾਂ ਦੀ ਗਿਣਤੀ 12 ਤੋਂ ਵੱਧ ਕੇ 13 ਹੋ ਗਈ ਹੈ। ਜਦੋਂਕਿ ਕਾਂਗਰਸ 8 ਤੋਂ 7 ‘ਤੇ ਆ ਗਈ ਹੈ।
ਜਿਕਰਯੋਗ ਹੈ ਕਿ ਚੰਡੀਗੜ੍ਹ ਕਾਂਗਰਸ ਦੇ ਮੀਤ ਪ੍ਰਧਾਨ ਦੇਵੇਂਦਰ ਸਿੰਘ ਬਬਲਾ ਨੂੰ ਪਾਰਟੀ ਪ੍ਰਧਾਨ ਸੁਭਾਸ਼ ਚਾਵਲਾ ਨਾਲ ਝਗੜੇ ਤੋਂ ਬਾਅਦ ਦਰਵਾਜ਼ਾ ਵਿਖਾਇਆ ਗਿਆ ਹੈ। ਪਾਰਟੀ ਨੇ ਇਸ ਨੂੰ ਅਨੁਸ਼ਾਸਨਹੀਣਤਾ ਸਮਝਦੇ ਹੋਏ ਉਨ੍ਹਾਂ ਨੂੰ ਬਾਹਰ ਕਰ ਦਿੱਤਾ ਹੈ। ਇਸ ਦੇ ਨਾਲ ਹੀ ਬਾਬਲਾ ‘ਤੇ ਪਾਰਟੀ ਵਿਰੋਧੀ ਗਤੀਵਿਧੀਆਂ ‘ਚ ਹਿੱਸਾ ਲੈਣ ਦਾ ਵੀ ਦੋਸ਼ ਹੈ। ਪਾਰਟੀ ਇੰਚਾਰਜ ਹਰੀਸ਼ ਚੌਧਰੀ ਨੇ ਇਸ ਸਬੰਧੀ ਪੱਤਰ ਜਾਰੀ ਕੀਤਾ ਹੈ। ਜਿਸ ਤੋਂ ਬਾਅਦ ਬਾਬਲਾ ਦੇ ਪਾਰਟੀ ਛੱਡਣ ਤੇ ਭਾਜਪਾ ਨੇ ਮੌਕੇ ਦਾ ਫਾਇਦਾ ਉਠਾਉਂਦਿਆਂ ਉਸ ਨੂੰ ਪਾਰਟੀ ’ਚ ਸ਼ਾਮਲ ਕਰ ਲਿਆ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ