ਸਾਡੇ ਨਾਲ ਸ਼ਾਮਲ

Follow us

10 C
Chandigarh
Thursday, January 22, 2026
More
    Home Breaking News ਕਿਸਾਨ ਹੱਟ 13-...

    ਕਿਸਾਨ ਹੱਟ 13-13 ਦੇ ਮਾਲਕ ਨੂੰ ਚੰਡੀਗੜ੍ਹ ਪੁਲਿਸ ਨੇ ਕੀਤਾ ਗ੍ਰਿਫਤਾਰ

    Kisan Hut 13-13
    ਕਿਸਾਨ ਹੱਟ 13-13 ਦੇ ਮਾਲਕ ਨੂੰ ਚੰਡੀਗੜ੍ਹ ਪੁਲਿਸ ਨੇ ਕੀਤਾ ਗ੍ਰਿਫਤਾਰ

    (ਅਸ਼ੋਕ ਗਰਗ) ਬਠਿੰਡਾ। ਕਾਫੀ ਸਮੇਂ ਤੋਂ ਵਿਵਾਦਾਂ ਵਿੱਚ ਚੱਲ ਰਿਹਾ ਕਿਸਾਨ ਹੱਟ 13-13 ਦੇ ਮਾਲਕ ਜਗਦੇਵ ਸਿੰਘ ਖਾਲਸਾ ਨੂੰ ਚੰਡੀਗੜ੍ਹ ਪੁਲਿਸ ਨੇ ਬਠਿੰਡਾ ਤੋਂ ਗ੍ਰਿਫਤਾਰ ਕਰ ਲਿਆ ਹੈ। ਜਾਣਕਾਰੀ ਅਨੁਸਾਰ ਸ਼ੁੱਕਰਵਾਰ ਨੂੰ ਕਿਸਾਨ ਹੱਟ 13-13 ਦਾ ਮਾਲਕ ਜਗਦੇਵ ਸਿੰਘ ਖਾਲਸਾ ਬਠਿੰਡਾ ਵਿਖੇ ਬੀਬੀ ਵਾਲਾ ਚੌਂਕ ਵਿੱਚ ਆਇਆ ਹੋਇਆ ਸੀ, ਜਦੋਂ ਇਸ ਦਾ ਪਤਾ ਪੀੜ੍ਹਤ ਲੋਕਾਂ ਨੂੰ ਲੱਗਾ ਤਾਂ ਉਨ੍ਹਾਂ ਨੇ ਇਸ ਦੀ ਜਾਣਕਾਰੀ ਥਾਣਾ ਕੈਂਟ ਬਠਿੰਡਾ ਪੁਲਿਸ ਨੂੰ ਦਿੱਤੀ। ਪੁਲਿਸ ਟੀਮ ਨੇ ਮੌਕੇ ’ਤੇ ਪਹੁੰਚ ਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਅਤੇ ਬਾਅਦ ਵਿੱਚ ਚੰਡੀਗੜ੍ਹ ਦੀ ਪੁਲਿਸ ਟੀਮ ਉਸ ਨੂੰ ਚੰਡੀਗੜ੍ਹ ਲੈ ਗਈ। (Kisan Hut 13-13)

    ਇਹ ਵੀ ਪੜ੍ਹੋ: ਧੀ ਨੂੰ ਪਡ਼੍ਹਾਈ ਲਈ ਭੇਜਿਆ ਸੀ ਕੈਨੇਡਾ, ਮੌਤ ਦੀ ਖ਼ਬਰ ਸੁਣ ਕੇ ਪਰਿਵਾਰ ਦਾ ਰੋ-ਰੋ ਬੁਰਾ ਹਾਲ

    ਏਐਸਆਈ ਰਵੀ ਕੁਮਾਰ ਨੇ ਦੱਸਿਆ ਕਿ ਜਗਦੇਵ ਸਿੰਘ ਖਾਲਸਾ ਖਿਲਾਫ ਚੰਡੀਗੜ੍ਹ ਅੰਦਰ ਇੱਕ ਕੇਸ ਦਰਜ ਹੋਇਆ ਸੀ ਜਿਸ ਮਾਮਲੇ ਵਿੱਚ ਅਦਾਲਤ ਨੇ ਜਗਦੇਵ ਸਿੰਘ ਖਾਲਸਾ ਦੇ ਗੈਰ ਜਮਾਨਤੀ ਵਾਰੰਟ ਜਾਰੀ ਕੀਤੇ ਹੋਏ ਹਨ। ਉਹਨਾਂ ਦੱਸਿਆ ਕਿ ਅਦਾਲਤ ਦੇ ਹੁਕਮਾਂ ਬਾਅਦ ਚੰਡੀਗੜ੍ਹ ਪੁਲਿਸ ਉਸ ਦੀ ਸਰਗਰਮੀ ਨਾਲ ਭਾਲ ਕਰ ਰਹੀ ਸੀ ਜਿਸ ਨੂੰ ਅੱਜ ਬਠਿੰਡਾ ਤੋਂ ਗ੍ਰਿਫਤਾਰ ਕਰ ਲਿਆ ਹੈ।

    LEAVE A REPLY

    Please enter your comment!
    Please enter your name here