10th Result Punjab: ਚੰਦਰ ਮਾਡਲ ਹਾਈ ਸਕੂਲ ਮਲੋਟ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

10th Result Punjab
ਮਲੋਟ : ਦਸਵੀਂ ਜਮਾਤ ਵਿੱਚੋਂ ਪਹਿਲੀਆਂ ਤਿੰਨ ਪੁਜੀਸ਼ਨਾਂ ਹਾਸਿਲ ਕਰਨ ਵਾਲੇ ਚੰਦਰ ਮਾਡਲ ਹਾਈ ਸਕੂਲ ਦੇ ਵਿਦਿਆਰਥੀ।

10th Result Punjab: (ਮਨੋਜ) ਮਲੋਟ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਜਮਾਤ ਦੇ ਐਲਾਨੇ ਨਤੀਜੇ ਵਿੱਚ ਚੰਦਰ ਮਾਡਲ ਹਾਈ ਸਕੂਲ ਮਲੋਟ ਦਾ ਦਸਵੀਂ ਸ੍ਰੇਣੀ ਦਾ ਨਤੀਜਾ 100 ਫੀਸਦੀ ਰਿਹਾ। ਸਮੂਹ ਵਿਦਿਆਰਥੀ ਫਸਟ ਪੁਜੀਸ਼ਨ ਵਿੱਚ ਚੰਗੇ ਅੰਕ ਪ੍ਰਾਪਤ ਕਰਕੇ ਪਾਸ ਹੋਏ। ਸਕੂਲ ਦੇ ਡਾਇਰੈਕਟਰ ਕਮ ਪ੍ਰਿੰਸੀਪਲ ਚੰਦਰ ਮੋਹਣ ਸੁਥਾਰ ਅਤੇ ਮੁੱਖ ਅਧਿਆਪਕਾ ਸ਼੍ਰੀਮਤੀ ਰਜਨੀ ਸੁਥਾਰ ਨੇ ਦੱਸਿਆ ਕਿ ਦਸਵੀਂ ਸ਼੍ਰੇਣੀ ਦੇ ਨਤੀਜੇ ਵਿੱਚੋਂ ਜਸ਼ਨਦੀਪ ਕੌਰ ਪੁੱਤਰੀ ਜਸਬੀਰ ਸਿੰਘ ਨੇ 650 ਵਿੱਚੋਂ 604 ਅੰਕ (92.92%) ਅੰਕ ਹਾਸਲ ਕਰਕੇ ਸਕੂਲ ਵਿੱਚੋਂ ਪਹਿਲਾ ਸਥਾਨ, ਰਾਵੀ ਗਿੱਲ ਪੁੱਤਰੀ ਦਵਿੰਦਰ ਸਿੰਘ ਨੇ 650 ਵਿੱਚੋਂ 592 ਅੰਕ (91.7%) ਅੰਕ ਹਾਸਲ ਕਰਕੇ ਦੂਸਰਾ ਸਥਾਨ, ਅਨੂਪ੍ਰੀਤ ਕੌਰ ਪੁੱਤਰੀ ਦਰਸ਼ਨ ਸਿੰਘ ਨੇ 650 ਵਿੱਚੋਂ 564 ਅੰਕ (86.76%) ਅੰਕ ਹਾਸਲ ਕਰਕੇ ਤੀਸਰਾ ਸਥਾਨ ਹਾਸਲ ਕਰਕੇ ਇਲਾਕੇ, ਸਕੂਲ ਅਤੇ ਮਾਤਾ ਪਿਤਾ ਦਾ ਨਾਂਅ ਰੌਸ਼ਨ ਕੀਤਾ।

ਇਹ ਵੀ ਪੜ੍ਹੋ: Punjab Weather Alert: ਮੌਸਮ ਵਿਭਾਗ ਵੱਲੋਂ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ ਜਾਰੀ, ਘਰੋਂ ਨਿਕਲਣ ਤੋਂ ਪਹਿ…

ਇਸ ਮੌਕੇ ਉਨ੍ਹਾਂ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਚੰਗੇ ਭਵਿੱਖ ਦੀ ਕਾਮਨਾ ਕਰਦੇ ਹੋਏ ਅੱਗੇ ਤੋਂ ਹੋਰ ਵੀ ਜਿਆਦਾ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਸਮੂਹ ਅਧਿਆਪਕਾਂ ਦੀ ਵੀ ਪ੍ਰਸੰਸਾ ਕੀਤੀ ਜਿੰਨ੍ਹਾਂ ਦੀ ਮਿਹਨਤ ਸਦਕਾ ਚੰਗੇ ਨਤੀਜੇ ਆਏ ਹਨ। 10th Result Punjab