ਸੇਵਾ ਕੇਂਦਰਾਂ ਦੇ ਸਮੇਂ ’ਚ ਕੀਤਾ ਬਦਲਾਅ, ਜਾਣੋ ਕਿੰਨੇ ਵਜੇ ਖੁੱਲ੍ਹਣਗੇ

DC Sakshi Sahni

ਸੇਵਾ ਕੇਂਦਰਾਂ ਦੇ ਸਮੇਂ ’ਚ 2 ਜਨਵਰੀ ਤੋਂ ਹੋਵੇਗੀ ਤਬਦੀਲੀ, ਸਵੇਰੇ 10 ਤੋਂ ਸ਼ਾਮ 4:30 ਵਜੇ ਤੱਕ ਮਿਲਣਗੀਆਂ ਸੇਵਾਵਾਂ

(ਸੱਚ ਕਹੂੰ ਨਿਊਜ) ਪਟਿਆਲਾ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸੇਵਾ ਕੇਂਦਰਾਂ (Service Center) ਦਾ ਸਮਾਂ 2 ਜਨਵਰੀ 2024 ਤੋਂ ਸਵੇਰੇ 10:00 ਵਜੇ ਤੋਂ ਸ਼ਾਮ 4:30 ਵਜੇ ਤੱਕ ਦਾ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਸਕੂਲ ਆਫ਼ ਐਮੀਨੈਸ ਦੇ 4500 ਵਿਦਿਆਰਥੀਆਂ ਨੇ ਲਿਆ ਐਕਸਪੋਜਰ ਫੇਰੀਆਂ ’ਚ ਭਾਗ : ਹਰਜੋਤ ਸਿੰਘ ਬੈਂਸ

ਉਨ੍ਹਾਂ ਦੱਸਿਆ ਡਾਇਰੈਕਟਰ ਪ੍ਰਸ਼ਾਸਕੀ ਸੁਧਾਰ ਵੱਲੋਂ ਜਾਰੀ ਪੱਤਰ ਅਨੁਸਾਰ ਠੰਢ ਦੇ ਮੌਸਮ ਅਤੇ ਧੁੰਦ ਕਾਰਨ ਜ਼ਿਲਿਆਂ ਨੂੰ ਆਪਣੇ ਪੱਧਰ ’ਤੇ ਸੇਵਾ ਕੇਂਦਰਾਂ ਦਾ ਸਮਾਂ ਤਬਦੀਲ ਕਰਨ ਲਈ ਕਿਹਾ ਗਿਆ ਹੈ, ਜਿਸ ਤਹਿਤ ਪਟਿਆਲਾ ਜ਼ਿਲ੍ਹੇ ’ਚ 2 ਜਨਵਰੀ ਤੋਂ ਸਾਰੇ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 10:00 ਵਜੇ ਤੋਂ ਸ਼ਾਮ 4:30 ਵਜੇ ਤੱਕ ਕੀਤਾ ਗਿਆ ਹੈ ਜੋ ਕਿ ਅਗਲੇ ਹੁਕਮਾਂ ਤੱਕ ਲਾਗੂ ਰਹੇਗਾ।

LEAVE A REPLY

Please enter your comment!
Please enter your name here