ਨਵੀਂ ਦਿੱਲੀ (ਏਜੰਸੀ)। ਹਰਿਆਣਾ ’ਚ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨਾਲ ਲੜਾਈ ’ਚ ਅਸ਼ੋਕ ਤੰਵਰ ਨੂੰ ਵੱਡਾ ਝਟਕਾ ਲੱਗਿਆ ਹੈ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਹਰਿਆਣਾ ’ਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਦਾ ਮੁੜ ਗਠਨ ਕਰਕੇ ਪ੍ਰਦੇਸ਼ ਇਕਾਈ ਦੀ ਕਮਾਨ ਸਾਬਕਾ ਕੇਂਦਰੀ ਮੰਤਰੀ ਕੁਮਾਰੀ ਸ਼ੈਲਜਾ ਨੂੰ ਸੌਂਪੀ ਹੈ ਤੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੂੰ ਚੋਣ ਪ੍ਰਬੰਧਨ ਕਮੇਟੀ ਦਾ ਮੁਖੀ ਨਿਯੁਕਤ ਕੀਤਾ ਹੈ। ਕਾਂਗਰਸ ਦੇ ਹਰਿਆਣਾ ਇੰਚਾਰਜ਼ ਜਨਰਲ ਸਕੱਤਰ ਤੇ ਰਾਜ ਸਭਾ ’ਚ ਵਿਰੋਧੀ ਧਿਰ ਦੇ ਆਗੂ ਗੁਲਾਮ ਨਬੀ ਅਜ਼ਾਦ ਨੇ ਪਾਰਟੀ ਦਫ਼ਤਰ ’ਚ ਹੋਈ ਪ੍ਰੈੱਸ ਕਾਨਫਰੰਸ ’ਚ ਅੱਜ ਕਿਹਾ ਕਿ ਸ੍ਰੀਮਤੀ ਗਾਂਧੀ ਨੇ ਹਰਿਆਣਾ ’ਚ ਪਾਰਟੀ ਨੂੰ ਮਜ਼ਬੂਤ ਕਰਨ ਦੀ ਜਿੰਮੇਵਾਰੀ ਇਨ੍ਹਾਂ ਦੋਵੇਂ ਸੀਨੀਅਰ ਆਗੂਆਂ ਨੂੰ ਸੌਂਪੀ ਹੈ। (Congress)
ਇਹ ਵੀ ਪੜ੍ਹੋ : Ind Vs Aus ODI Series : ਪਹਿਲੇ ਮੁਕਾਬਲੇ ’ਚ ਡੇਵਿਡ ਵਾਰਨਰ ਨੂੰ 2 ਜੀਵਨਦਾਨ ਮਿਲੇ, ਰਾਹੁਲ-ਅਈਅਰ ਨੇ ਛੱਡੇ ਕੈਚ
ਪਾਰਟੀ ਜਨਰਲ ਸਕੱਤਰ ਕੇ. ਸੀ. ਵੇਣੂਗੋਪਾਲ ਵੀ ਇਸ ਪ੍ਰੈੱਸ ਕਾਨਫਰੰਸ ’ਚ ਮੌਜ਼ੂਦ ਸਨ ਉਨ੍ਹਾਂ ਕਿਹਾ ਕਿ ਸ੍ਰੀਮਤੀ ਗਾਂਧੀ ਨੇ ਹਰਿਆਣਾ ’ਚ ਪਾਰਟੀ ਨੂੰ ਮਜ਼ਬੂਤ ਕਰਨ ਤੇ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਦੀ ਜਿੱਤ ਯਕੀਨੀ ਕਰਨ ਲਈ ਇਨ੍ਹਾਂ ਦੋਵਾਂ ਆਗੂਆਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਹੈ ਇਨ੍ਹਾਂ ਦੋਵਾਂ ਦੀ ਅਗਵਾਈ ’ਚ ਪਾਰਟੀ ਦੇ ਸਾਰੇ ਆਗੂ ਭਾਜਪਾ ਨੂੰ ਸੱਤਾ ’ਚੋਂ ਬਾਹਰ ਕਰਨ ਲਈ ਕੰਮ ਕਰਨਗੇ ਹਰਿਆਣਾ ’ਚ ਪਾਰਟੀ ਦੇ ਅੰਦਰ ਗੁੱਟਬਾਜ਼ੀ ਸਬੰਧੀ ਸਵਾਲ ’ਤੇ ਉਨ੍ਹਾਂ ਕਿਹਾ ਕਿ ਇਹ ਵਿਵਾਦ ਹੁਣ ਖਤਮ ਹੋ ਗਿਆ ਹੈ।
ਪਾਰਟੀ ਆਗੂ ਹੁਣ ਨਵੀਂ ਅਗਵਾਈ ਨਾਲ ਨਵੀਂ ਊਰਜਾ ਨਾਲ ਮਿਲ ਕੇ ਪਾਰਟੀ ਨੂੰ ਮਜ਼ਬੂਤ ਬਣਾਉਣ ਲਈ ਕੰਮ ਕਰਨਗੇ ਉਨ੍ਹਾਂ ਕਿਹਾ ਕਿ ਜਿਨ੍ਹਾਂ ਆਗੂਆਂ ਨੂੰ ਪਾਰਟੀ ਪ੍ਰਧਾਨ ਨੇ ਜ਼ਿੰਮੇਵਾਰੀ ਸੌਂਪੀ ਹੈ ਉਹ ਤਜ਼ਰਬੇਕਾਰ ਹਨ ਤੇ ਉਨ੍ਹਾਂ ਨੇ ਜਨਤਾ ਦੇ ਹਿੱਤਾਂ ਲਈ ਆਪਣੇ ਲੰਮੇ ਸਿਆਸੀ ਜੀਵਨ ’ਚ ਵੱਡਾ ਯੋਗਦਾਨ ਦਿੱਤਾ ਹੈ ਪ੍ਰਦੇਸ਼ ਦੇ ਸਾਰੇ ਮੁੱਖ ਆਗੂਆਂ ਦੇ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਪਾਰਟੀ ਨੇ ਉਨ੍ਹਾਂ ਨੂੰ ਹਰਿਆਣਾ ’ਚ ਕਾਂਗਰਸ ਨੂੰ ਮਜ਼ਬੂਤ ਕਰਨ ਦਾ ਕੰਮ ਕੀਤਾ ਹੈ। (Congress)