Champions Trophy: ਚੈਂਪੀਅਨਜ਼ ਟਰਾਫੀ ਲਈ ਭਾਰਤੀ ਟੀਮ ’ਚ ਬਦਲਾਅ, ਬੁਮਰਾਹ ਤੇ ਜਾਇਸਵਾਲ ਬਾਹਰ, ਹਰਸ਼ਿਤ ਰਾਣਾ ਨੂੰ ਮੌਕਾ

T20 World Cup 2024

Champions Trophy: ਸਪੋਰਟਸ ਡੈਸਕ। ਚੈਂਪੀਅਨਜ਼ ਟਰਾਫੀ ਸ਼ੁਰੂ ਹੋਣ ’ਚ ਬਹੁਤਾ ਸਮਾਂ ਨਹੀਂ ਬਚਿਆ ਹੈ। ਭਾਰਤੀ ਕ੍ਰਿਕੇਟ ਕੰਟਰੋਲ ਬੋਰਡ (ਬੀਸੀਸੀਆਈ) ਨੇ ਮੰਗਲਵਾਰ ਨੂੰ 19 ਫਰਵਰੀ ਤੋਂ ਸ਼ੁਰੂ ਹੋਣ ਵਾਲੇ ਟੂਰਨਾਮੈਂਟ ਤੋਂ ਪਹਿਲਾਂ ਅਪਡੇਟ ਕੀਤੀ ਟੀਮ ਦਾ ਐਲਾਨ ਕੀਤਾ। ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਨੂੰ ਪਿੱਠ ਦੀ ਸੱਟ ਕਾਰਨ ਬਾਹਰ ਕਰ ਦਿੱਤਾ ਗਿਆ ਹੈ। ਉਨ੍ਹਾਂ ਦੀ ਜਗ੍ਹਾ ਨੌਜਵਾਨ ਗੇਂਦਬਾਜ਼ ਹਰਸ਼ਿਤ ਰਾਣਾ ਨੂੰ ਟੀਮ ’ਚ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਲੈੱਗ ਸਪਿਨਰ ਵਰੁਣ ਚੱਕਰਵਰਤੀ ਨੂੰ 15 ਮੈਂਬਰੀ ਟੀਮ ਦਾ ਹਿੱਸਾ ਬਣਾਇਆ ਗਿਆ ਹੈ, ਉਹ ਯਸ਼ਸਵੀ ਜਾਇਸਵਾਲ ਦੀ ਜਗ੍ਹਾ ਟੀਮ ’ਚ ਸ਼ਾਮਲ ਹੋਣਗੇ। ਬੀਸੀਸੀਆਈ ਨੇ ਮੁਹੰਮਦ ਸਿਰਾਜ, ਸ਼ਿਵਮ ਦੂਬੇ ਤੇ ਯਸ਼ਸਵੀ ਜਾਇਸਵਾਲ ਨੂੰ ਰਿਜ਼ਰਵ ਰੱਖਿਆ ਗਿਆ ਹੈ।

ਇਹ ਖਬਰ ਵੀ ਪੜ੍ਹੋ : Free Ration schemes: ਮੁਫ਼ਤ ਰਾਸ਼ਨ ਤੇ ਪੈਸੇ ਵੰਡਣ ਵਾਲੀਆਂ ਸਕੀਮਾਂ ’ਤੇ ਸੁਪਰੀਮ ਕੋਰਟ ਦੀ ਸਖਤ ਟਿੱਪਣੀ

ਬੀਸੀਸੀਆਈ ਨੇ ਆਈਸੀਸੀ ਨੂੰ ਅੰਤਿਮ ਟੀਮਾਂ ਦੀ ਸੌਂਪੀ ਸੂਚੀ | Champions Trophy

ਚੈਂਪੀਅਨਜ਼ ਟਰਾਫੀ ਲਈ ਸਾਰੀਆਂ ਅੱਠ ਟੀਮਾਂ ਨੂੰ ਮੰਗਲਵਾਰ ਭਾਵ 11 ਫਰਵਰੀ ਤੱਕ ਅੰਤਿਮ ਟੀਮਾਂ ਦੀ ਸੂਚੀ ਜਮ੍ਹਾਂ ਕਰਵਾਉਣੀ ਸੀ। ਬੀਸੀਸੀਆਈ ਨੇ ਆਪਣੀ 15 ਮੈਂਬਰੀ ਟੀਮ ਸੂਚੀ ਵੀ ਆਈਸੀਸੀ ਨੂੰ ਸੌਂਪ ਦਿੱਤੀ ਹੈ ਜਿਸ ’ਚ ਆਪਣੀ ਅੰਤਿਮ ਟੀਮ ’ਚ 2 ਬਦਲਾਅ ਕੀਤੇ ਗਏ ਹਨ। ਇਸ ’ਚ ਜਸਪ੍ਰੀਤ ਬੁਮਰਾਹ ਤੇ ਯਸ਼ਸਵੀ ਜਾਇਸਵਾਲ ਨੂੰ ਬਾਹਰ ਕੀਤਾ ਗਿਆ ਹੈ। ਜਦੋਂ ਕਿ ਹਰਸ਼ਿਤ ਰਾਣਾ ਤੇ ਵਰੁਣ ਚੱਕਰਵਰਤੀ ਨੂੰ ਟੀਮ ’ਚ ਸ਼ਾਮਲ ਕੀਤਾ ਗਿਆ ਹੈ। Champions Trophy

ਬੁਮਰਾਹ ਦੇ ਬਾਹਰ ਹੋਣ ਨਾਲ ਟੀਮ ਨੂੰ ਵੱਡਾ ਝਟਕਾ | Champions Trophy

ਬੁਮਰਾਹ ਨੂੰ ਪਿਛਲੇ ਮਹੀਨੇ ਚੈਂਪੀਅਨਜ਼ ਟਰਾਫੀ ਲਈ ਐਲਾਨੀ ਗਈ ਭਾਰਤ ਦੀ 15 ਮੈਂਬਰੀ ਸ਼ੁਰੂਆਤੀ ਟੀਮ ’ਚ ਸ਼ਾਮਲ ਕੀਤਾ ਗਿਆ ਸੀ, ਪਰ ਉਹ ਇੰਗਲੈਂਡ ਖਿਲਾਫ਼ ਵਨਡੇ ਸੀਰੀਜ਼ ’ਚ ਨਹੀਂ ਖੇਡ ਸਕੇ, ਜੋ ਕਿ 19 ਫਰਵਰੀ ਤੋਂ ਸ਼ੁਰੂ ਹੋਣ ਵਾਲੀ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭਾਰਤ ਦੀ ਆਖਰੀ ਸੀਰੀਜ਼ ਹੈ। ਬੁਮਰਾਹ ਨੂੰ ਅਸਟਰੇਲੀਆ ਖਿਲਾਫ਼ ਖੇਡੀ ਗਈ ਬਾਰਡਰ-ਗਾਵਸਕਰ ਟਰਾਫੀ ਦੇ ਆਖਿਰੀ ਤੇ ਪੰਜਵੇਂ ਸਿਡਨੀ ਟੈਸਟ ’ਚ ਸੱਟ ਲੱਗ ਗਈ ਸੀ, ਤੇ ਉਸ ਤੋਂ ਬਾਅਦ ਉਹ ਕੋਈ ਮੈਚ ਨਹੀਂ ਖੇਡ ਸਕੇ ਹਨ। ਪਿੱਠ ਦੀ ਸੱਟ ਕਾਰਨ ਉਨ੍ਹਾਂ ਨੂੰ ਅੰਤਿਮ ਟੀਮ ’ਚ ਜਗ੍ਹਾ ਨਹੀਂ ਮਿਲੀ ਹੈ। ਤੇਜ਼ ਗੇਂਦਬਾਜ਼ ਦੀ ਗੈਰਹਾਜ਼ਰੀ ਨੇ ਭਾਰਤੀ ਟੀਮ ਨੂੰ ਵੱਡਾ ਝਟਕਾ ਲੱਗਿਆ ਹੈ।

ਹਰਸ਼ਿਤ-ਵਰੁਣ ਨੂੰ ਮਿਲਿਆ ਡੈਬਿਊ ਦਾ ਮੌਕਾ

ਹਰਸ਼ਿਤ ਰਾਣਾ ਤੇ ਵਰੁਣ ਚੱਕਰਵਰਤੀ ਨੂੰ ਇੰਗਲੈਂਡ ਵਿਰੁੱਧ ਚੱਲ ਰਹੀ ਤਿੰਨ ਮੈਚਾਂ ਦੀ ਇੱਕ ਰੋਜ਼ਾ ਲੜੀ ਦੇ ਪਹਿਲੇ ਦੋ ਮੈਚਾਂ ’ਚ ਇੱਕ ਰੋਜ਼ਾ ’ਚ ਡੈਬਿਊ ਕਰਨ ਦਾ ਮੌਕਾ ਮਿਲਿਆ। ਰਾਣਾ ਨੇ ਨਾਗਪੁਰ ’ਚ ਖੇਡੇ ਗਏ ਪਹਿਲੇ ਇੱਕ ਰੋਜ਼ਾ ਮੈਚ ’ਚ ਆਪਣਾ ਡੈਬਿਊ ਕੀਤਾ ਸੀ ਤੇ ਹੁਣ ਤੱਕ ਲੜੀ ਦੇ ਦੋਵੇਂ ਮੈਚ ਖੇਡ ਚੁੱਕੇ ਹਨ ਤੇ ਵਿਚਕਾਰਲੇ ਓਵਰਾਂ ’ਚ ਵੀ ਪ੍ਰਭਾਵਿਤ ਕੀਤਾ ਹੈ। ਦੂਜੇ ਪਾਸੇ, ਸਪਿਨਰ ਵਰੁਣ ਚੱਕਰਵਰਤੀ ਨੂੰ ਵੀ ਭਾਰਤ ਨੇ ਡੈਬਿਊ ਕਰਨ ਦਾ ਮੌਕਾ ਦਿੱਤਾ, ਜੋ ਇੰਗਲੈਂਡ ਵਿਰੁੱਧ ਪੰਜ ਮੈਚਾਂ ਦੀ ਟੀ-20 ਲੜੀ ’ਚ ਪ੍ਰਭਾਵਿਤ ਕਰਨ ’ਚ ਕਾਮਯਾਬ ਰਹੇ।

LEAVE A REPLY

Please enter your comment!
Please enter your name here