ਰੇਤ ਦੀ ਨਾਜਾਇਜ਼ ਮਾਈਨਿੰਗ ਮਾਮਲੇ ’ਚ ਈਡੀ ਨੇ ਕੀਤਾ ਗ੍ਰਿਫਤਾਰ
(ਸੱਚ ਕਹੂੰ ਨਿਊਜ਼) ਜਲੰਧਰ। ਇਨਫੋਰਸਮੈਂਟ ਡਾਇਰੈਕਟੋਰੇਟ ਨੇ ਰੇਤ ਦੀ ਨਾਜਾਇਜ਼ ਮਾਈਨਿੰਗ ਮਾਮਲੇ ‘ਚ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਭਾਣਜੇ ਭੁਪਿੰਦਰ ਹਨੀ (Honey Remanded) ਨੂੰ ਜਲੰਧਰ ਦੀ ਅਦਾਲਤ ਨੇ 8 ਫਰਵਰੀ ਤੱਕ ਈਡੀ ਰਿਮਾਂਡ ‘ਤੇ ਭੇਜ ਦਿੱਤਾ ਹੈ। ਇਸ ਦੌਰਾਨ ਉਹ ਰੋਜ਼ਾਨਾ 2 ਘੰਟੇ ਆਪਣੇ ਪਰਿਵਾਰ ਨੂੰ ਮਿਲ ਸਕੇਗਾ। ਅਦਾਲਤ ‘ਚ ਬਹਿਸ ਤੋਂ ਬਾਅਦ ਹਨੀ ਨੂੰ ਚਾਰ ਦਿਨ ਦੇ ਰਿਮਾਂਡ ‘ਤੇ ਭੇਜ ਦਿੱਤਾ ਗਿਆ। ਹਨੀ ਨੂੰ ਈਡੀ ਨੇ ਵੀਰਵਾਰ ਨੂੰ ਜਲੰਧਰ ‘ਚ ਪੁੱਛਗਿੱਛ ਲਈ ਬੁਲਾਇਆ ਸੀ, ਜਿੱਥੇ ਉਸ ਤੋਂ ਕਰੀਬ 7 ਤੋਂ 8 ਘੰਟੇ ਤੱਕ ਪੁੱਛਗਿੱਛ ਕੀਤੀ ਗਈ। ਈਡੀ ਜਵਾਬਾਂ ਤੋਂ ਸੰਤੁਸ਼ਟ ਨਹੀਂ ਸੀ ਅਤੇ ਉਸ ਨੂੰ ਗ੍ਰਿਫਤਾਰ ਕਰ ਲਿਆ ਸੀ।
ਜਿਕਰਯੋਗ ਹੈ ਕਿ 18 ਜਨਵਰੀ ਨੂੰ ਈਡੀ ਨੇ ਭੁਪਿੰਦਰ ਹਨੀ (Honey) ਅਤੇ ਉਸ ਦੇ ਸਾਥੀਆਂ ਦੇ ਮੋਹਾਲੀ ਅਤੇ ਲੁਧਿਆਣਾ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਸੀ। ਇਸ ਦੌਰਾਨ 10 ਕਰੋੜ ਦੀ ਨਕਦੀ, 12 ਲੱਖ ਰੋਲੇਕਸ ਘੜੀ, 21 ਲੱਖ ਦਾ ਸੋਨਾ ਬਰਾਮਦ ਕੀਤਾ ਗਿਆ। ਈਡੀ ਨੇ ਹਨੀ ਦੇ ਮੋਹਾਲੀ ਸਥਿਤ ਘਰ ਤੋਂ 8 ਕਰੋੜ ਰੁਪਏ ਅਤੇ ਉਸ ਦੇ ਸਾਥੀ ਸੰਦੀਪ ਦੇ ਲੁਧਿਆਣਾ ਸਥਿਤ ਘਰ ਤੋਂ 2 ਕਰੋੜ ਰੁਪਏ ਬਰਾਮਦ ਕੀਤੇ ਸਨ।
ਈਡੀ ਨੇ ਦੁਪਹਿਰ 3 ਵਜੇ ਭੁਪਿੰਦਰ ਹਨੀ ਤੋਂ ਪੁੱਛਗਿੱਛ ਸ਼ੁਰੂ ਕੀਤੀ। ਜਿਸ ਵਿੱਚ ਈਡੀ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ। ਇਸ ਦੇ ਬਾਵਜੂਦ ਹਨੀ ਵੱਲੋਂ ਕੋਈ ਤਸੱਲੀਬਖਸ਼ ਜਵਾਬ ਨਹੀਂ ਮਿਲਿਆ। ਇਸ ਤੋਂ ਬਾਅਦ ਈਡੀ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਜਿਸ ਦੌਰਾਨ ਹਨੀ ਨੇ ਘਬਰਾਹਟ ਦੀ ਸ਼ਿਕਾਇਤ ਕੀਤੀ। ਈਡੀ ਦੀ ਟੀਮ ਉਸ ਨੂੰ ਜਲੰਧਰ ਦੇ ਸਿਵਲ ਹਸਪਤਾਲ ਲੈ ਗਈ। ਉਥੇ ਜਾਂਚ ਕਰਨ ‘ਤੇ ਉਹ ਪੂਰੀ ਤਰ੍ਹਾਂ ਫਿੱਟ ਪਾਇਆ ਗਿਆ। ਹਨੀ ਦੀਆਂ ਸਾਰੀਆਂ ਰਿਪੋਰਟਾਂ ਨਾਰਮਲ ਆਈਆਂ। ਜਿਸ ਤੋਂ ਬਾਅਦ ਈਡੀ ਉਸ ਨੂੰ ਦਫ਼ਤਰ ਲੈ ਗਿਆ ਅਤੇ ਉੱਥੇ ਬੰਦ ਕਰ ਦਿੱਤਾ ਗਿਆ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ