ਹਾਰ ਤੋਂ ਬਾਅਦ ਪਹਿਲੀ ਵਾਰ ਰਾਹੁਲ ਗਾਂਧੀ ਨੂੰ ਮਿਲੇ ਚਰਨਜੀਤ ਚੰਨੀ

rahul channi

ਹਾਰ ਤੋਂ ਬਾਅਦ ਪਹਿਲੀ ਵਾਰ ਰਾਹੁਲ ਗਾਂਧੀ (Rahul Gandhi) ਨੂੰ ਮਿਲੇ ਚਰਨਜੀਤ ਚੰਨੀ

(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਚੋਣਾਂ ’ਚ ਮਿਲੀ ਹਾਰ ਤੋਂ ਬਾਅਦ ਪਹਿਲੀ ਵਾਰ ਵੀਰਵਾਰ ਨੂੰ ਅਚਾਨਕ ਦਿੱਲੀ ਪਹੁੰਚੇ। ਇੱਥੇ ਉਨ੍ਹਾਂ ਨੇ ਰਾਹੁਲ ਗਾਂਧੀ (Rahul Gandhi) ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਦਰਮਿਆਨ ਕਾਂਗਰਸ ਪਾਰਟੀ ਨੂੰ ਮੁੜ ਮਜ਼ਬੂਤ ਕਰਨ ਲਈ ਚਰਚਾ ਕੀਤੀ ਗਈ। ਚੰਨੀ ਨੂੰ ਪੰਜਾਬ ‘ਚ ਕਾਂਗਰਸ ਦਾ ਨਵਾਂ ਪ੍ਰਧਾਨ ਬਣਾਇਆ ਜਾ ਸਕਦਾ ਹੈ। ਹੁਣ ਤੱਕ ਸੂਬੇ ਵਿੱਚ ਕਾਂਗਰਸ ਪ੍ਰਧਾਨ ਦੀ ਨਿਯੁਕਤੀ ਨਹੀਂ ਹੋਈ ਹੈ। ਹਾਲਾਂਕਿ ਚੰਨੀ ਨੇ ਕਿਹਾ ਕਿ ਉਹ ਕਿਸੇ ਅਹੁਦੇ ਦੀ ਦੌੜ ਵਿੱਚ ਨਹੀਂ ਹਨ ਅਤੇ ਨਾ ਹੀ ਉਹ ਅਹੁਦਾ ਚਾਹੁੰਦੇ ਹਨ। ਉਹ ਕਾਂਗਰਸ ਪਾਰਟੀ ਦੀ ਸੇਵਾ ਕਰਦੇ ਰਹਿਣਗੇ।

ਚੰਨੀ ਨੇ ਆਮ ਆਦਮੀ ਪਾਰਟੀ ਨੂੰ ਜਿਤਾਉਣ ਵਾਲੇ ਲੋਕਾਂ ‘ਤੇ ਵੀ ਵਿਅੰਗ ਕੱਸਿਆ। ਪੰਜਾਬ ‘ਚ ਲਗਾਤਾਰ ਵਾਪਰ ਰਹੀਆਂ ਕਤਲ ਦੀਆਂ ਘਟਨਾਵਾਂ ‘ਤੇ ਜਦੋਂ ਉਨ੍ਹਾਂ ਨੂੰ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਜੇਕਰ ਲੋਕ ਬਦਲਾਅ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਬਦਲਾਅ ਮਿਲਿਆ ਹੈ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੀ ਨਵੀਂ ਸਰਕਾਰ ਨੂੰ ਇਸ ਪਾਸੇ ਧਿਆਨ ਦੇਣਾ ਚਾਹੀਦਾ ਹੈ।

ਸੁਨੀਲ ਜਾਖੜ ਦੇ ਬਿਆਨ ‘ਤੇ ਚਰਨਜੀਤ ਚੰਨੀ ਨੇ ਵੀ ਇਤਰਾਜ਼ ਜਤਾਇਆ ਹੈ। ਚੰਨੀ ਨੇ ਕਿਹਾ ਕਿ ਜਾਖੜ ਅਮੀਰ ਹਨ ਪਰ ਉਨ੍ਹਾਂ ਦੀ ਸੋਚ ਅਤੇ ਮਾਨਸਿਕਤਾ ਖਰਾਬ ਹੈ। ਉਨ੍ਹਾਂ ਗਰੀਬਾਂ ਅਤੇ ਦੱਬੇ-ਕੁਚਲੇ ਲੋਕਾਂ ਨੂੰ ਜੁੱਤੀ ਦੀ ਨੋਕ ‘ਤੇ ਰੱਖਣ ਦੀ ਗੱਲ ਕੀਤੀ, ਇਹ ਬਿਲਕੁਲ ਗਲਤ ਹੈ।

ਜਿਕਰਯੋਗ ਹੈ ਕਿ ਪੰਜਾਬ ’ਚ ਕਾਂਗਰਸ ਨੂੰ ਪੰਜਾਬ ਵਿਧਾਨ ਸਭਾ ਚੋਣਾਂ ’ਚ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ ਤੇ ਉਸ ਨੂੰ ਸਿਰਫ 18 ਸੀਟਾਂ ਮਿਲੀਆਂ ਸਨ। ਸਭ ਤੋਂ ਹੈਰਾਨੀ ਦੀ ਗੱਲ ਹੈ ਕਿ ਮੁੱਖ ਮੰਤਰੀ ਚੰਨੀ ਦੋਵੇਂ ਸੀਟਾਂ ਤੋਂ ਚੋਣ ਹਾਰ ਗਏ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ