ਸਾਡੇ ਨਾਲ ਸ਼ਾਮਲ

Follow us

11.5 C
Chandigarh
Monday, February 2, 2026
More
    Home Breaking News ਕੈਪਟਨ ਦੇ 5 ਦਾ...

    ਕੈਪਟਨ ਦੇ 5 ਦਾਗੀ ਮੰਤਰੀਆਂ ਨੂੰ ਸਲਾਖ਼ਾ ਪਿੱਛੇ ਸੁੱਟਣ ਚਰਨਜੀਤ ਚੰਨੀ

    CM Charanjit Channi Sachkahoon

    ਵਿਰੋਧੀ ਧਿਰ ਦੇ ਲੀਡਰ ਹਰਪਾਲ ਚੀਮਾ ਨੇ ਚਰਨਜੀਤ ਸਿੰਘ ਚੰਨੀ ਤੋਂ ਕੀਤੀ ਕਾਰਵਾਈ ਦੀ ਮੰਗ

    ਜੇਕਰ 5 ਦਾਗੀ ਮੰਤਰੀਆਂ ਵਿੱਚੋਂ ਇੱਕ ਨੂੰ ਵੀ ਕੀਤਾ ਮੰਤਰੀ ਮੰਡਲ ’ਚ ਸ਼ਾਮਲ ਤਾਂ ਕਰਾਂਗੇ ਵਿਰੋਧ

    ਅਸ਼ਵਨੀ ਚਾਵਲਾ, ਚੰਡੀਗੜ। ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਨਵ-ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਚੁਣੌਤੀ ਦਿੰਦਿਆਂ ਕੈਪਟਨ ਮੰਤਰੀ ਮੰਡਲ ਦੇ ਪੰਜ ਦਾਗੀ ਮੰਤਰੀਆਂ ਉਪਰ ਮੁਕੱਦਮੇ ਦਰਜ ਕਰਕੇ ਸਲਾਖ਼ਾਂ ਪਿੱਛੇ ਸੁੱਟਣ ਅਤੇ ਸੂਬੇ ਦੇ ਲੁੱਟੇ ਅਰਬਾਂ ਰੁਪਏ ਦੀ ਵਸੂਲੀ ਕਰਨ ਦੀ ਮੰਗ ਕੀਤੀ ਹੈ।

    ਬੁੱਧਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਵਿੱਚ ‘ਆਪ’ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਅਤੇ ਬੁਲਾਰੇ ਨੀਲ ਗਰਗ ਸਮੇਤ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ, ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਲਈ ਇਹ ਪਰਖ਼ ਦੀ ਘੜੀ ਹੈ ਕਿ ਉਹ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਲਈ ਇਨਾਂ ਭ੍ਰਿਸ਼ਟਾਚਾਰੀਆਂ ਵਿਰੁੱਧ ਮੁਕੱਦਮੇ ਦਰਜ ਕਰਕੇ ਜੇਲਾਂ ਵਿੱਚ ਸੁੱਟਦੇ ਹਨ ਜਾਂ ਫਿਰ ਦੁਬਾਰਾ ਵਜ਼ੀਰੀਆਂ ਬਖ਼ਸ਼ ਕੇ ਕੈਪਟਨ ਅਮਰਿੰਦਰ ਸਿੰਘ ਵਾਂਗ ਖ਼ੁਦ ਨੂੰ ਨਵੇਂ ‘ਅਲੀ ਬਾਬਾ’ ਸਿੱਧ ਕਰਦੇ ਹਨ।

    ਹਰਪਾਲ ਸਿੰਘ ਚੀਮਾ ਨੇ ਸਬੂਤ ਵਜੋਂ ਸਰਕਾਰੀ ਪੱਤਰ ਅਤੇ ਵੱਖ- ਵੱਖ ਜਾਂਚ ਰਿਪੋਰਟਾਂ ਪੇਸ਼ ਕਰਦਿਆਂ ਕਿਹਾ ਕਿ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਪੋਸ਼ਟ ਮੈਟ੍ਰਿਕ ਸਕਾਲਰਸ਼ਿਪ (ਵਜ਼ੀਫ਼ਾ) ਵਿੱਚ ਕਰੀਬ 8 ਕਰੋੜ ਦਾ ਘੋਟਾਲਾ ਕਰਕੇ ਲੱਖਾਂ ਗਰੀਬ ਵਿਦਿਆਰਥੀਆਂ ਦਾ ਸਿੱਖਿਆ ਹਾਸਲ ਕਰਨ ਦਾ ਹੱਕ ਮਾਰਿਆ ਹੈ।

    ਫੂਡ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ’ਤੇ ਜ਼ਮੀਨ ਮਾਫ਼ੀਆ ਅਤੇ ਮੰਡੀ ਮਾਫੀਆ ਨਾਲ ਜੁੜੇ ਹੋਣ ਦੇ ਦੋਸ਼ ਲਾਉਂਦਿਆ ਚੀਮਾ ਨੇ ਕਿਹਾ ਕਿ ਹੋਰਨਾਂ ਸੂਬਿਆਂ ਵਿਚੋਂ ਝੋਨਾ ਅਤੇ ਕਣਕ ਲਿਆ ਕੇ ਪੰਜਾਬ ਦੀਆਂ ਮੰਡੀਆਂ ਵਿੱਚ ਵੇਚੇ ਜਾਣ ਦਾ 10 ਹਜ਼ਾਰ ਕਰੋੜ ਦਾ ਘੋਟਾਲਾ ਮੰਤਰੀ ਦੇ ਨੱਕ ਥੱਲੇ ਹੋਇਆ ਹੈ। ਇਸੇ ਤਰਾਂ ਭਾਰਤ ਭੂਸ਼ਣ ਆਸ਼ੂ ਲਧਿਆਣਾ ਦੇ ਬਹੁ ਕਰੋੜੀ ਸੀ.ਐਲ.ਯੂ ਲੈਂਡ ਘੋੋਟਾਲੇ ’ਚ ਸ਼ਾਮਲ ਹਨ।

    ਆਪ ਆਗੂਆਂ ਨੇ ਕਿਹਾ ਕਿ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕੋਰੋਨਾ ਤੋਂ ਇਲਾਜ ਲਈ ਫ਼ਤਿਹ ਕਿੱਟ ਅਤੇ ਨਸ਼ਾ ਛੁਡਾਉਂ ਗੋਲੀਆਂ ਖ਼ਰੀਦਣ ਵਿੱਚ ਕਰੋੜਾਂ ਦਾ ਘੋਟਾਲਾ ਕੀਤਾ ਅਤੇ ਪਿੰਡ ਬਲੌਂਗੀ ਦੀ ਕਰੋੜਾਂ ਰੁਪਇਆਂ ਦੀ ਪੰਚਾਇਤੀ ਜ਼ਮੀਨ ’ਤੇ ਗਊਸ਼ਾਲਾ ਦੇ ਨਾਂ ’ਤੇ ਨਜਾਇਜ਼ ਕਬਜ਼ਾ ਕੀਤਾ ਹੈ। ਚੀਮਾ ਨੇ ਕਿਹਾ ਕਿ ਉਦਯੋਗ ਮੰਤਰੀ ਸ਼ਾਮ ਸੁੰਦਰ ਅਰੋੜਾ ਨੇ ਮੋਹਾਲੀ ਵਿਚਲੀ ਜੇ.ਸੀ.ਟੀ ਕੰਪਨੀ ਦੀ 31 ਏਕੜ ਜ਼ਮੀਨ ਪ੍ਰਾਈਵੇਟ ਕੰਪਨੀ ਨੂੰ ਵੇਚ 1500 ਕਰੋੜ ਦਾ ਘਪਲਾ ਕੀਤਾ ਅਤੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਆਪਣੀ ਜ਼ਮੀਨ ਦਾ ਦੋ ਵਾਰ ਮੁਆਵਜ਼ਾ ਲੈ ਕੇ ਸਰਕਾਰੀ ਖ਼ਜ਼ਾਨੇ ਨੂੰ ਕਰੋੜਾਂ ਰੁਪਿਆਂ ਦਾ ਚੂਨਾ ਲਾਇਆ ਹੈ।

    ਹਰਪਾਲ ਸਿੰਘ ਚੀਮਾ ਨੇ ਕਿਹਾ ਉਕਤ ਮੰਤਰੀਆਂ ਖ਼ਿਲਾਫ਼ ਭ੍ਰਿਸ਼ਟਾਚਾਰ ਕਰਨ ਦੇ ਸਬੂਤ ਪੰਜਾਬ ਸਰਕਾਰ ਅਤੇ ਮੀਡੀਆ ਕੋਲ ਮੌਜ਼ੂਦ ਹਨ, ਪਰ ਕਾਂਗਰਸ ਦੇ ਹੋਰ ਮੰਤਰੀ ਅਤੇ ਵਿਧਾਇਕ ਵੀ ਭ੍ਰਿਸ਼ਟਾਚਾਰ ਅਤੇ ਜ਼ਮੀਨ- ਰੇਤ ਮਾਫ਼ੀਆਂ ਨਾਲ ਮਿਲੇ ਹੋਏ ਹਨ, ਜਿਨਾਂ ਬਾਰੇ ਖੁਲਾਸੇ ਅਗਲੇ ਦਿਨਾਂ ਵਿੱਚ ਕੀਤੇ ਜਾਣਗੇ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ