ਚਰਨਜੀਤ ਚੰਨੀ ਤੋਂ 20 ਅਪਰੈਲ ਨੂੰ ਹੋਵੇਗੀ ਪੁੱਛਗਿੱਛ, ਜਾਣੋ ਕੀ ਹੈ ਮਾਮਲਾ?

Charanjit Singh Channi

ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Channi) ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ 20 ਅਪ੍ਰੈਲ ਨੂੰ ਵਿਜੀਲੈਂਸ ਸਾਹਮਣੇ ਪੇਸ਼ ਹੋਣਗੇ। ਵਿਜੀਲੈਂਸ ਨੇ ਉਸ ਨੂੰ ਪੁੱਛਗਿੱਛ ਲਈ ਬੁਲਾਇਆ ਸੀ। ਇਸ ਤੋਂ ਪਹਿਲਾਂ ਚੰਨੀ ਖਿਲਾਫ਼ ਲੁੱਕਆਊਟ ਸਰਕੂਲਰ ਜਾਰੀ ਕੀਤਾ ਜਾ ਚੁੱਕਾ ਹੈ। ਵਿਜੀਲੈਂਸ ਸੂਤਰਾਂ ਅਨੁਸਾਰ ਚੰਨੀ ਦੀ ਜਾਇਦਾਦ ਬਾਰੇ ਵਿਸਥਾਰਤ ਰਿਪੋਰਟ ਤਿਆਰ ਕਰ ਲਈ ਗਈ ਹੈ। ਚੰਨੀ ਦੇ ਜਾਂਚ ਵਿੱਚ ਸ਼ਾਮਲ ਹੋਣ ਤੋਂ ਬਾਅਦ, ਉਸ ਦੀ ਮਾਲਕੀ ਵਾਲੀ ਜਾਇਦਾਦ ਦਾ ਵਿਜੀਲੈਂਸ ਕੋਲ ਮੌਜ਼ੂਦ ਰਿਕਾਰਡ ਨਾਲ ਮਿਲਾਨ ਕੀਤਾ ਜਾਵੇਗਾ।

ਅਮਰੀਕਾ ਜਾਣ ਦਾ ਪ੍ਰੋਗਰਾਮ ਰੱਦ | Charanjit Channi

ਪਿਛਲੇ ਮਹੀਨੇ ਜਦੋਂ ਵਿਜੀਲੈਂਸ ਬਿਊਰੋ ਨੂੰ ਪਤਾ ਲੱਗਾ ਕਿ ਚੰਨੀ ਵਿਦੇਸ਼ ਜਾਣ ਦੀ ਯੋਜਨਾ ਬਣਾ ਰਹੇ ਹਲ, ਤਾਂ ਉਨ੍ਹਾਂ ਖਿਲਾਫ਼ 7 ਮਾਰਚ ਨੂੰ ਲੁੱਕਆਊਟ ਸਰਕੂਲਰ ਜਾਰੀ ਕਰ ਦਿੱਤਾ ਗਿਆ। ਇਸ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ ਚੰਨੀ ਨੇ ਇੱਕ ਵੀਡੀਓ ਜਾਰੀ ਕੀਤੀ। ਜਿਸ ’ਚ ਕਿਹਾ ਗਿਆ ਹੈ ਕਿ ਉਨ੍ਹਾਂ ਨੇ ਅਮਰੀਕਾ ਜਾਣ ਦਾ ਪ੍ਰੋਗਰਾਮ ਰੱਦ ਕਰ ਦਿੱਤਾ ਹੈ। ਵਿਜੀਲੈਂਸ ਬਿਊਰੋ ਸਾਬਕਾ ਮੁੱਖ ਮੰਤਰੀ ਚੰਨੀ, ਉਨ੍ਹਾਂ ਦੇ ਭਰਾਵਾਂ ਅਤੇ ਪਰਿਵਾਰਕ ਮੈਂਬਰਾਂ ਦੀਆਂ ਜਾਇਦਾਦਾਂ ਦੀ ਜਾਂਚ ਕਰ ਰਿਹਾ ਸੀ। ਦਰਅਸਲ, ਵਿਜੀਲੈਂਸ ਬਿਊਰੋ ਨੂੰ ਸਾਬਕਾ ਮੁੱਖ ਮੰਤਰੀ ਵੱਲੋਂ ਕੁਝ ਠੇਕੇਦਾਰਾਂ ਨੂੰ ਦਿੱਤੇ ਜਾ ਰਹੇ ਬੇਲੋੜੇ ਲਾਭ ਬਾਰੇ ਸੂਚਨਾ ਮਿਲੀ ਸੀ।

2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਨ੍ਹਾਂ ਦੇ ਭਤੀਜੇ ਨੂੰ ਕੀਤਾ ਸੀ ਗਿ੍ਰਫਤਾਰ | Charanjit Channi

ਪਿਛਲੇ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਨੂੰ ਈਡੀ ਨੇ 10 ਕਰੋੜ ਰੁਪਏ ਨਾਲ ਗਿ੍ਰਫਤਾਰ ਕੀਤਾ ਸੀ। ਈਡੀ ਇਸ ਗੱਲ ਦੀ ਜਾਂਚ ਕਰ ਰਿਹਾ ਸੀ ਕਿ ਕੀ ਹਨੀ ਨੂੰ ਮਾਈਨਿੰਗ ਠੇਕੇਦਾਰਾਂ ਦੀ ਮੱਦਦ ਕਰਨ ਅਤੇ ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀ ਲਈ ਪੈਸੇ ਮਿਲੇ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ