ਵੱਡੀ ਖ਼ਬਰ : ਚਰਨਜੀਤ ਸਿੰਘ ਅਟਵਾਲ ਭਾਜਪਾ ’ਚ ਹੋਏ ਸ਼ਾਮਲ , ਜੇਪੀ ਨੱਡਾ ਦੀ ਪ੍ਰਧਾਨਗੀ ’ਚ ਹੋਈ ਸ਼ਮੂਲੀਅਤ

Charanjit Singh Atwal

Charanjit Singh Atwal

ਨਵੀਂ ਦਿੱਲੀ। ਸ੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ (Charanjit Singh Atwal) ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਚਰਨਜੀਤ ਸਿੰਘ ਅਟਵਾਲ ਸ਼ੁੱਕਰਵਾਰ ਨੂੰ ਰਾਜਧਾਨੀ ਦਿੱਲੀ ’ਚ ਭਾਰਤੀ ਜਨਤਾ ਪਾਰਟੀ ’ਚ ਸ਼ਾਮਲ ਹੋ ਗਏ। ਅੱਜ ਸਵੇਰੇ ਚਰਨਜੀਤ ਸਿੰਘ ਅਟਵਾਲ ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਦੀ ਪ੍ਰਧਾਨਗੀ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਗਏ। ਪੰਜਾਬ ਦੇ ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ ਦਿੱਲੀ ਵਿੱਚ ਪਾਰਟੀ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਦੀ ਮੌਜ਼ੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਹਨ।

ਜਲੰਧਰ ’ਚ ਹੋਣ ਵਾਲੀਆਂ ਜਿਮਨੀ ਚੋਣਾਂ ਤੋਂ ਪਹਿਲਾਂ ਪੰਜਾਬ ’ਚ ਸਿਆਸੀ ਬਦਲਾਅ ਦੇਖਣ ਨੂੰ ਮਿਲ ਰਹੇ ਹਨ। ਹੁਣ ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋਏ ਚਰਨਜੀਤ ਸਿੰਘ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਇਸ ਦੀ ਜਾਣਕਾਰੀ ਏਐੱਨਆਈ ਨੇ ਟਵੀਟ ਕਰਕੇ ਕਰਕੇ ਦਿੱਤੀ ਹੈ।

ਇਹ ਵੀ ਪੜ੍ਹੋ: ਅਨਮੋਲ ਗਗਨ ਮਾਨ ਨੇ ਖਰੜ ਵਾਸੀਆਂ ਨੂੰ ਦਿੱਤੀ ਰਾਹਤ ਭਰੀ ਖਬਰ