ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲੇ, ਜਿੱਤ ਦੀ ਦਿੱਤੀ ਵਧਾਈ

channi v bahwant maan

ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲੇ, ਜਿੱਤ ਦੀ ਦਿੱਤੀ ਵਧਾਈ

(ਸੱਚ ਕਹੂੰ ਨਿਊਜ਼) ਸੰਗਰੂਰ। ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi ) ਅੱਜ ਚੰਡੀਗੜ ਵਿਖੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੂੰ ਮਿਲੇ। ਉਨਾਂ ਭਗਵੰਤ ਮਾਨ ਨੂੰ ਪੰਜਾਬ ਵਿਧਾਨ ਸਭਾ ਚੋਣਾਂ ’ਚ ਮਿਲੀ ਸ਼ਾਨਦਾਰ ਜਿੱਤ ਦੀ ਵਧਾਈ ਦਿੱਤੀ। ਜਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਕੈਪਟਨ ਨੂੰ ਲਾਹ ਕੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਇਆ ਸੀ। ਪੰਜਾਬ ਵਿਧਾਨ ਸਭਾ ਚੋਣਾਂ ’ਚ ਚਰਨਜੀਤ ਸਿੰਘ ਚੰਨੀ ਕਾਂਗਰਸ ਪਾਰਟੀ ਦਾ ਸੀਐਮ ਚਿਹਰਾ ਸਨ। ਇਨਾਂ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਤੇ ਕਾਂਗਰਸ ਸਿਰਫ 18 ਸੀਟਾਂ ’ਤੇ ਸਿਮਟ ਗਈ। ਆਮ ਆਦਮੀ ਪਾਰਟੀ ਨੇ ਪੰਜਾਬ ’ਚ ਧਮਾਕੇਦਾਰ ਜਿੱਤ ਦਰਜ ਕਰਕੇ ਸੱਤਾ ’ਚ ਸ਼ਪੱਸ਼ਟ ਬਹੁਮਤ ਹਾਸਲ ਕੀਤੀ।

ਇਹ ਵੀ ਪੜ੍ਹੋ..

ਪੰਜਾਬ ਦੇ ਮੁੱਖ ਮੰਤਰੀ ਤੇ ਮੰਤਰੀਆਂ ਨੂੰ ਮਿਲਿਆ ਸਟਾਫ

ਮੁਲਾਜ਼ਮਾਂ ਤੁਰੰਤ ਜੁਆਇਨ ਕਰਨ ਨਹੀਂ ਤਾਂ ਤਨਖਾਹ ਨਹੀਂ ਮਿਲੇਗੀ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਅਤੇ 10 ਮੰਤਰੀਆਂ ਨੂੰ ਸਟਾਫ਼ ਦਿੱਤਾ ਗਿਆ ਹੈ। ਨਰੇਸ਼ ਪੁਰੰਗ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਸਕੱਤਰ ਲਾਇਆ ਗਿਆ ਹੈ। ਗੁਰਨਾਮ ਸਿੰਘ ਮੰਤਰੀ ਹਰਪਾਲ ਚੀਮਾ ਦੇ ਪੀ.ਏ ਹੋਣਗੇ। ਇਸੇ ਤਰ੍ਹਾਂ ਡਾ: ਬਲਜੀਤ ਕੌਰ, ਹਰਭਜਨ ਸਿੰਘ ਈ.ਟੀ.ਓ., ਡਾ: ਵਿਜੇ ਸਿੰਗਲਾ, ਲਾਲਚੰਦ ਕਟਾਰੂਚੱਕ, ਗੁਰਮੀਤ ਸਿੰਘ ਮੀਤ ਹੇਅਰ, ਕੁਲਦੀਪ ਧਾਲੀਵਾਲ, ਲਾਲਜੀਤ ਸਿੰਘ ਭੁੱਲਰ, ਬ੍ਰਹਮਸ਼ੰਕਰ ਝਿੰਪਾ ਅਤੇ ਹਰਜੋਤ ਬੈਂਸ ਸਮੇਤ ਸਟਾਫ਼ ਵੀ ਨਿਯੁਕਤ ਕੀਤਾ ਗਿਆ ਹੈ।

ਪ੍ਰਮੁੱਖ ਸਕੱਤਰ ਵਿਵੇਕ ਪ੍ਰਤਾਪ ਸਿੰਘ ਨੇ ਮੁਲਾਜ਼ਮਾਂ ਨੂੰ ਤੁਰੰਤ ਜੁਆਇਨ ਕਰਨ ਲਈ ਕਿਹਾ ਹੈ। ਉਨ੍ਹਾਂ ਨੂੰ ਚਿਤਾਵਨੀ ਦਿੱਤੀ ਗਈ ਹੈ ਕਿ ਜੇਕਰ ਉਹ ਜੁਆਇਨ ਨਹੀਂ ਕਰਦੇ ਤਾਂ ਉਨ੍ਹਾਂ ਦੀ ਤਨਖਾਹ ਰੋਕ ਦਿੱਤੀ ਜਾਵੇਗੀ।

1

2

3

ਪੰਜਾਬ ਵਿੱਚ ਨਵੀਂ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ 10 ਮੰਤਰੀਆਂ ਨੇ ਅਹੁਦੇ ਲਈ ਸਹੁੰ ਵੀ ਚੁੱਕ ਲਈ ਪਰ ਹਾਲੇ ਤੱਕ ਇਨ੍ਹਾਂ ਮੰਤਰੀਆਂ ਨੂੰ ਮੰਤਰਾਲੇ ਜਾਰੀ ਨਹੀਂ ਕੀਤੇ। ਭਾਵੇਂ ਦੋ ਦਿਨ ਬੀਤ ਜਾਣ ਦੇ ਬਾਵਜੂਦ ਮੰਤਰੀਆਂ ‘ਚ ਵਿਭਾਗਾਂ ਦੀ ਵੰਡ ਨਹੀਂ ਕੀਤੀ ਗਈ। ਹਾਲਾਂਕਿ ਸੰਭਾਵਨਾ ਹੈ ਕਿ ਛੇਤੀ ਹੀ ਇਨ੍ਹਾਂ ਮੰਤਰੀਆਂ ਨੂੰ ਵਿਭਾਗ ਦੇ ਦਿੱਤੇ ਜਾਣਗੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ