ਪੰਜਾਬ ਦੇ ਬਰਖਾਸਤ ਸਿਹਤ ਮੰਤਰੀ ਖਿਲਾਫ਼ ਚਾਰਜਸ਼ੀਟ ਪੇਸ਼, 2 ਮਹੀਨੇ ’ਚ ਹੀ ਵਿਜੀਲੈਂਸ ਦਾ ਐਕਸ਼ਨ
ਚੰਡੀਗੜ੍ਹ। ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਬਰਖ਼ਾਸਤ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਖ਼ਿਲਾਫ਼ ਚਾਰਜਸ਼ੀਟ ਪੇਸ਼ ਕੀਤੀ ਗਈ ਹੈ। ਸਿੰਗਲਾ ਨੂੰ ਦੋ ਮਹੀਨੇ ਪਹਿਲਾਂ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਬਰਖਾਸਤ ਕਰ ਦਿੱਤਾ ਸੀ। ਜਿਸ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਮੁਸਤੈਦੀ ਦਿਖਾਉਂਦੇ ਹੋਏ ਇਹ ਕਾਰਵਾਈ ਕੀਤੀ ਹੈ। ਫਿਲਹਾਲ ਸਿੰਗਲਾ ਅਤੇ ਉਨ੍ਹਾਂ ਦੇ ਓਐਸਡੀ ਪ੍ਰਦੀਪ ਕੁਮਾਰ ਖ਼ਿਲਾਫ਼ ਚਾਰਜਸ਼ੀਟ ਪੇਸ਼ ਕੀਤੀ ਗਈ ਹੈ। ਸਿੰਗਲਾ ਫਿਲਹਾਲ ਜ਼ਮਾਨਤ ’ਤੇ ਬਾਹਰ ਹਨ। ਉਹ ਮਾਨਸਾ ਵਿੱਚ ਵਿਧਾਇਕ ਹੋਣ ਦੇ ਨਾਤੇ ਲਗਾਤਾਰ ਸਿਆਸੀ ਗਤੀਵਿਧੀਆਂ ਵਿੱਚ ਸ਼ਾਮਲ ਹਨ।
1 ਫੀਸਦੀ ਕਮਿਸ਼ਨ ਦੇ ਕੇਸ ਵਿੱਚ ਖਾਰਜ ਕਰ ਦਿੱਤਾ ਗਿਆ ਸੀ
ਡਾ. ਵਿਜੇ ਸਿੰਗਲਾ ’ਤੇ ਦੋਸ਼ ਸੀ ਕਿ ਉਹ ਵਿਭਾਗ ਦੇ ਟੈਂਡਰ ਸਮੇਤ ਹਰ ਕੰਮ ’ਚ 1 ਫੀਸਦੀ ਕਮਿਸ਼ਨ ਮੰਗ ਰਹੇ ਹਨ। ਵਿਭਾਗ ਦੇ ਇੰਜਨੀਅਰ ਨੇ ਇਸ ਦੀ ਸ਼ਿਕਾਇਤ ਸੀਐਮ ਭਗਵੰਤ ਮਾਨ ਨੂੰ ਕੀਤੀ। ਰਿਸ਼ਵਤ ਮੰਗਣ ਦੀ ਰਿਕਾਰਡਿੰਗ ਵੀ ਮੁੱਖ ਮੰਤਰੀ ਤੱਕ ਪਹੁੰਚੀ। ਮੁੱਖ ਮੰਤਰੀ ਮਾਨ ਨੇ ਦਾਅਵਾ ਕੀਤਾ ਸੀ ਕਿ ਜਦੋਂ ਉਨ੍ਹਾਂ ਸਿੰਗਲਾ ਨੂੰ ਫ਼ੋਨ ਕਰਕੇ ਪੁੱਛਿਆ ਤਾਂ ਉਨ੍ਹਾਂ ਨੇ ਗੁਨਾਹ ਕਬੂਲ ਕਰ ਲਿਆ। ਜਿਸ ਤੋਂ ਬਾਅਦ ਉਨ੍ਹਾਂ ਨੂੰ ਮੰਤਰੀ ਮੰਡਲ ਤੋਂ ਬਰਖਾਸਤ ਕਰ ਦਿੱਤਾ ਗਿਆ ਅਤੇ ਭਿ੍ਰਸ਼ਟਾਚਾਰ ਵਿਰੋਧੀ ਕੇਸ ਦਾਇਰ ਕੀਤਾ ਗਿਆ। ਵਿਜੀਲੈਂਸ ਨੇ ਥੋੜ੍ਹੀ ਦੇਰ ਬਾਅਦ ਉਸ ਨੂੰ ਗਿ੍ਰਫਤਾਰ ਕਰ ਲਿਆ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ