(ਸੱਚ ਕਹੂੰ ਨਿਊਜ਼)
ਚੰਡੀਗੜ੍ਹ । ਮਸ਼ਹੂਰ ਪੰਜਾਬੀ ਕਲਾਕਾਰ ਸਿੱਧੂ ਮੂਸੇਵਾਲਾ ਕਤਲ ਕੇਸ (Sidhu Moose Wala Murder Case) ’ਚ ਮਾਨਸਾ ਪੁਲਿਸ ਨੇ ਅਦਾਲਤ ’ਚ ਚਾਰਜਸ਼ੀਟ ਫਾਈਲ ਪੇਸ਼ ਕਰ ਦਿੱਤੀ ਹੈ। ਮੀਡੀਆ ਰਿਪੋਰਟ ਮੁਤਾਬਕ ਚਾਰਜਸ਼ੀਟ ’ਚ ਦੱਸਿਆ ਗਿਆ ਹੈ ਕਿ ਦੋਸ਼ੀਆਂ ਨੇ ਵਾਰਦਾਤ ਤੋਂ ਬਾਅਦ ਹਥਿਆਰਾਂ ਨੂੂੰ ਮਾਨਸਾ ਤੋਂ 1 ਕਿਲੋਮੀਟਰ ਦੇ ਦਾਇਰੇ ‘ਚ ਰੱਖਿਆ ਸੀ। ਦੱਸਿਆ ਗਿਆ ਹੈ ਕਿ ਫੜੇ ਗਏ ਮੁਲਜ਼ਮ ਸਿਗਨਲ ਐਪ ਰਾਹੀਂ ਕੈਨੇਡਾ ਵਿੱਚ ਮੌਜੂਦ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਨਾਲ ਗੱਲਬਾਤ ਕਰ ਰਹੇ ਸਨ। ਚਾਰਜਸ਼ੀਟ ਅਨੁਸਾਰ ਮੁਲਜ਼ਮਾਂ ਨੇ ਇੱਕ ਭੱਠੇ ਵਿੱਚ ਫ਼ੋਨ ਸਾੜਨ ਦੀ ਗੱਲ ਕਬੂਲ ਕੀਤੀ ਹੈ ਜਿਸ ਨਾਲ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਨੇ ਗੱਲ ਕੀਤੀ ਸੀ। ਮੁਲਜ਼ਮ ਮਨਮੋਹਨ ਸਿੰਘ ਨੇ ਦੱਸਿਆ ਕਿ ਉਸ ਨੇ ਰੇਕੀ ਕੀਤੀ ਸੀ ਅਤੇ ਸ਼ਾਰਪ ਸ਼ੂਟਰਾਂ ਨੂੰ ਪਨਾਹ ਵੀ ਦਿੱਤੀ ਸੀ।
ਕੱਲ੍ਹ ਹੀ ਲਾਰੇਂਸ ਬਿਸ਼ਨੋਈ ਦੇ ਭਤੀਜੇ ਸਚਿਨ ਬਿਸ਼ਨੋਈ ਨੂੰ ਲਿਆ ਹਿਰਾਸਤ ’ਚ
ਹੁਣ ਮਰਹੂਮ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਵਿਦੇਸ਼ ’ਚ ਵੀ ਕਾਰਵਾਈ ਕੀਤੀ ਜਾ ਰਹੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਲਾਰੇਂਸ ਬਿਸ਼ਨੋਈ ਦੇ ਭਤੀਜੇ ਸਚਿਨ ਬਿਸ਼ਨੋਈ ਨੂੰ ਅਜ਼ਰਬਾਈਜਾਨ ‘ਚ ਹਿਰਾਸਤ ‘ਚ ਲਿਆ ਗਿਆ ਹੈ। ਖਾਸ ਗੱਲ ਇਹ ਹੈ ਕਿ ਸਚਿਨ ਬਿਸ਼ਨੋਈ ਗੈਂਗ ਨੂੰ ਬਾਹਰੋਂ ਚਲਾਉਂਦਾ ਹੈ। ਜਾਂਚ ਏਜੰਸੀਆਂ ਨੂੰ ਸ਼ੱਕ ਹੈ ਕਿ ਬਿਸ਼ਨੋਈ ਗੈਂਗ ਦੇ ਮੂਸੇਵਾਲਾ ਦੇ ਕਤਲ ‘ਚ ਵੀ ਸਚਿਨ ਦਾ ਹੱਥ ਸੀ। ਤੁਹਾਨੂੰ ਦੱਸ ਦੇਈਏ ਕਿ 29 ਮਈ 2022 ਨੂੰ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਕਤਲ ਵਿੱਚ ਸ਼ਾਮਲ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਸੀ।
ਪੰਜਾਬ ਪੁਲਿਸ ਨੇ 20 ਜੁਲਾਈ 2022 ਨੂੰ ਦੋ ਮੁਲਜ਼ਮਾਂ ਨੂੰ ਮੁਕਾਬਲੇ ’ਚ ਮਾਰ ਦਿੱਤਾ ਸੀ
20 ਜੁਲਾਈ 2022 ਨੂੰ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਲ ਬਦਮਾਸ਼ ਜਗਰੂਪ ਰੂਪਾ ਅਤੇ ਮਨਪ੍ਰੀਤ ਸਿੰਘ ਉਰਫ਼ ਮੰਨੂ ਕੁੱਸਾ ਬੁੱਧਵਾਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਇੱਕ ਪਿੰਡ ਵਿੱਚ ਪੁਲਿਸ ਨਾਲ ਮੁਕਾਬਲੇ ਮੁਕਾਬਲੇ ’ਚ ਮਾਰ ਦਿੱਤਾ ਸੀ।। ਕਰੀਬ ਛੇ ਘੰਟੇ ਤੱਕ ਚੱਲੇ ਮੁਕਾਬਲੇ ਵਿੱਚ ਦੋਵੇਂ ਬਦਮਾਸ਼ ਮਾਰੇ ਗਏ। ਪੁਲਿਸ ਨੇ ਮੁਕਾਬਲੇ ਵਾਲੀ ਥਾਂ ਤੋਂ ਇੱਕ ਏਕੇ-47 ਰਾਈਫ਼ਲ ਅਤੇ ਇੱਕ ਪਿਸਤੌਲ ਬਰਾਮਦ ਕੀਤਾ ਸੀ ।
ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਦੋਵੇਂ ਬਦਮਾਸ਼ ਜੱਗੂ ਭਾਗਨਪੁਰੀਆ ਗੈਂਗ ਨਾਲ ਸਬੰਧਤ ਸਨ। ਭਗਵਾਨਪੁਰੀਆ ਨੇ ਇਨ੍ਹਾਂ ਸ਼ੂਟਰਾਂ ਨੂੰ ਮੂਸੇਵਾਲਾ ਕਤਲ ਕਾਂਡ ਲਈ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਮੁਹੱਈਆ ਕਰਵਾਇਆ ਸੀ। ਇਹ ਦੋਵੇਂ 52 ਦਿਨਾਂ ਤੋਂ ਪੁਲਿਸ ਨੂੰ ਚਕਮਾ ਦੇ ਰਹੇ ਸਨ। ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਭਕਨਾ ਪਿੰਡ ਵਿੱਚ ਸ਼ਰਾਰਤੀ ਅਨਸਰਾਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਪੁਲਿਸ ਨੇ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਸੀ ਅਤੇ ਲੋਕਾਂ ਨੂੰ ਘਰਾਂ ਦੇ ਅੰਦਰ ਹੀ ਰਹਿਣ ਲਈ ਕਿਹਾ ਗਿਆ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ