ਲੁਧਿਆਣਾ (ਰਾਮ ਗੋਪਾਲ ਰਾਏਕੋਟੀ)। ਰਾਹੁਲ ਗਾਂਧੀ ਦੀ ਪੰਜਾਬ ’ਚ ‘ਭਾਰਤ ਜੋੜੋ ਯਾਤਰਾ’ ਦੌਰਾਨ ਜਲੰਧਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ (Chaudhry Santokh Singh) ਦਾ ਦਿਹਾਂਤ ਹੋ ਗਿਆ। ਉਹ ਰਾਹੁਲ ਗਾਂਧੀ ਨਾਲ ਯਾਤਰਾ ’ਚ ਚੱਲ ਰਹੇ ਸਨ। ਇਸ ਦੌਰਾਨ ਉਨ੍ਹਾਂ ਦੀ ਸਿਹਤ ਵਿਗੜ ਗਈ। ਉਨ੍ਹਾਂ ਨੂੰ ਤੁਰੰਤ ਫਗਵਾੜਾ ਦੇ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਰਸਤੇ ਵਿੱਚ ਹੀ ਮੌਤ ਹੋ ਗਈ ਸੀ। ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਘਟਨਾ ਤੋਂ ਬਾਅਦ ਇੱਕ ਵਾਰ ‘ਭਾਰਤ ਜੋੜੋ ਯਾਤਰਾ’ ਨੂੰ ਰੋਕ ਦਿੱਤਾ ਗਿਆ ਹੈ।
ਚੋਧਰੀ ਸੰਤੋਖ ਸਿੰਘ ਦੀ ਦੇਹ ਨੂੰ ਉਨ੍ਹਾਂ ਦੇ ਜਲੰਧਰ ਸਤਿੱਥ ਘਰ ਲਿਆਂਦਾ ਗਿਆ । ਰਾਹੁਲ ਗਾਂਧੀ ਵੀ ਉਨ੍ਹਾਂ ਦੇ ਘਰ ਪੁੱਜ ਰਹੇ ਹਨ। ਯਾਤਰਾ ਦੁਬਾਰਾ ਬਾਅਦ ਦੁਪਹਿਰ ਸ਼ੁਰੂ ਹੋ ਸਕਦੀ ਹੈ ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ














