ਨਵੀਂ ਦਿੱਲੀ (ਏਜੰਸੀ)। ਅਗਸਤ ਮਹੀਨਾ ਅੱਜ ਤੋਂ ਸ਼ੁਰੂ ਹੋ ਰਿਹਾ ਹੈ ਅਤੇ ਮਹੀਨੇ ਦੇ ਪਹਿਲੇ ਹੀ ਦਿਨ ਗੈਸ ਸਿਲੰਡਰ (Gas Cylinder) ਦੀਆਂ ਕੀਮਤਾਂ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਤੇਲ ਕੰਪਨੀਆਂ ਨੇ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ ਵੱਡੀ ਕਟੌਤੀ ਕੀਤੀ ਹੈ। ਤੇਲ ਮਾਰਕੀਟਿੰਗ ਕੰਪਨੀਆਂ ਨੇ 1 ਅਗਸਤ ਦੀ ਸਵੇਰ ਨੂੰ ਵਪਾਰਕ ਸਿਲੰਡਰ ਦੀ ਕੀਮਤ ਵਿੱਚ 100 ਰੁਪਏ ਦੀ ਕਟੌਤੀ ਕੀਤੀ ਹੈ।
19 ਕਿਲੋ ਦੇ ਕਮਰਸ਼ੀਅਲ ਐਲਪੀਜੀ ਗੈਸ ਸਿਲੰਡਰ ਲਈ ਹੁਣ 1680 ਰੁਪਏ ਦੇਣੇ ਪੈਣਗੇ ਜਦਕਿ ਪਹਿਲਾਂ ਇਸ ਲਈ 1780 ਰੁਪਏ ਦੇਣੇ ਪੈਂਦੇ ਸਨ। ਹਾਲਾਂਕਿ ਘਰੇਲੂ ਗੈਸ ਸਿਲੰਡਰ ਦੀ ਕੀਮਤ ‘ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਖੁਸ਼ਖਬਰੀ ! ਘਰ-ਘਰ ਆਟਾ ਕਣਕ ਪਹੁੰਚਾਉਣ ਲਈ ਬਣ ਗਈ ਨਵੀਂ ਪ੍ਰਣਾਲੀ
ਕਮਰਸ਼ੀਅਲ ਗੈਸ ਸਿਲੰਡਰ ਦੇ ਨਵੇਂ ਰੇਟ 1 ਅਗਸਤ ਤੋਂ ਲਾਗੂ ਹੋ ਗਏ ਹਨ। ਇਸ ਦੇ ਨਾਲ ਹੀ ਘਰੇਲੂ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਇਸ ਦੇ ਲਈ ਰਾਜਧਾਨੀ ਦਿੱਲੀ ‘ਚ ਪਹਿਲਾਂ ਦੀ ਤਰ੍ਹਾਂ 1103 ਰੁਪਏ ਦੇਣੇ ਹੋਣਗੇ। ਜਦੋਂ ਕਿ ਦਿੱਲੀ ਵਿੱਚ ਵਪਾਰਕ ਗੈਸ ਸਿਲੰਡਰ 1780 ਰੁਪਏ ਤੋਂ ਘੱਟ ਕੇ 1680 ਰੁਪਏ ਹੋ ਗਿਆ ਹੈ।