Punjab Bandh Ferozepur: ਗੁਰੂਹਰਸਹਾਏ (ਵਿਜੈ ਹਾਂਡਾ)। ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਬੰਦ ਦੇ ਸੱਦੇ ਤਹਿਤ ਗੁਰਦੁਆਰਾ ਪ੍ਰਗਟ ਸਾਹਿਬ ਦੇ ਸਾਹਮਣੇ ਫਿਰੋਜਪੁਰ,ਫਾਜਿਲਕਾ ਜੀ ਟੀ ਰੋਡ ਨੂੰ ਜਾਮ ਕਰ ਦਿੱਤਾ ਗਿਆ ਤੇ ਆਵਾਜਾਈ ਪੂਰੀ ਤਰ੍ਹਾਂ ਠੱਪ ਕਰ ਦਿੱਤੀ ਗਈ। ਕਿਸਾਨ ਯੂਨੀਅਨ ਦਾ ਕਹਿਣਾ ਹੈ ਕਿ ਕੇਂਦਰ ਦੀ ਸਰਕਾਰ ਵਲੋਂ ਕਿਸਾਨਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਦੇਸ਼ ਦੇ ਅੰਨਦਾਤਾ ਨੂੰ ਆਪਣੇ ਖੇਤ ਤੇ ਘਰ ਬਾਰ ਛੱਡ ਕੇ ਆਪਣੇ ਹੱਕਾਂ ਲਈ ਸੜਕਾਂ ਤੇ ਉਤਰਨਾ ਪੈ ਰਿਹਾ ਹੈ।
Read Also : Punjab Bandh News: ਬਰਨਾਲਾ ਦੇ ਬਜ਼ਾਰ ਸੁੰਨੇ, ਐਮਰਜੈਂਸੀ ਸੇਵਾਵਾਂ ਦਾ ਰੱਖਿਆ ਜਾ ਰਿਹੈ ਖਾਸ ਧਿਆਨ