ਪੰਜਾਬ ਪੁਲਿਸ ਵੱਲੋਂ ਏ.ਟੀ.ਐਮਜ਼, ਪੈਟਰੋਲ ਪੰਪਾਂ ਦੀ ਚੈਕਿੰਗ

Punjab Police
ਪੰਜਾਬ ਪੁਲਿਸ ਦੇ ਕਰਮਚਾਰੀ ਪੈਟਰੋਲ ਪੰਪ ’ਤੇ ਚੈਕਿੰਗ ਦੌਰਾਨ ਸੀਸੀਟੀਵੀ ਕੈਮਰੇ ਦੀ ਚੈਕਿੰਗ ਕਰਦੇ ਹੋਏ।

ਚੰਡੀਗੜ (ਅਸ਼ਵਨੀ ਚਾਵਲਾ)। ਪੰਜਾਬ (Punjab Police) ਪੁਲਿਸ ਵੱਲੋਂ ਅੱਜ ਸੁਰੱਖਿਆ ਦੇ ਨਜ਼ਰੀਏ ਤੋਂ ਸੂਬੇ ਭਰ ਦੇ ਏ.ਟੀ.ਐਮਜ਼ ਅਤੇ ਪੈਟਰੋਲ ਪੰਪਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਥੇ ਸੁਰੱਖਿਆ ਗਾਰਡ ਤਾਇਨਾਤ ਹੋਣ ਦੇ ਨਾਲ-ਨਾਲ ਕਲੋਜ਼-ਸਰਕਟ ਟੈਲੀਵਿਜ਼ਨ (ਸੀ.ਸੀ.ਟੀ.ਵੀ.) ਕੈਮਰੇ ਸਹੀ ਢੰਗ ਨਾਲ ਕੰਮ ਕਰ ਰਹੇ ਹਨ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿਆਂ ਵਿੱਚ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਇੱਕੋ ਸਮੇਂ ਇਹ ਚੈਕਿੰਗ ਕੀਤੀ ਗਈ।

ਇਹ ਵੀ ਪੜ੍ਹੋ : Weather Update Punjab : ਪੰਜਾਬ ’ਚ ਮੀਂਹ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

ਸੀਪੀਜ਼/ਐਸਐਸਪੀਜ਼ ਨੂੰ ਹਦਾਇਤ ਕੀਤੀ ਗਈ ਕਿ ਉਹ ਨਿੱਜੀ ਤੌਰ ’ਤੇ ਇਸ ਕਾਰਵਾਈ ਦੀ ਨਿਗਰਾਨੀ ਕਰਨ ਅਤੇ ਚੈਕਿੰਗ ਲਈ ਢੁਕਵੀਂ ਗਿਣਤੀ ਵਿੱਚ ਪੁਲਿਸ ਟੀਮਾਂ ਬਣਾਉਣ। ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਇਹ ਚੈਕਿੰਗ ਲੁੱਟ-ਖੋਹ ਦੀ ਵੱਧ ਸੰਭਾਵਨਾ ਵਾਲੀਆਂ ਥਾਵਾਂ ਜਿਵੇਂ ਪੈਟਰੋਲ ਪੰਪਾਂ ਅਤੇ ਏ.ਟੀ.ਐਮਜ਼ ਦੀ ਸੰਵੇਦਨਸ਼ੀਲਤਾ ਨੂੰ ਧਿਆਨ ਵਿੱਚ ਰੱਖਦਿਆਂ ਕੀਤੀ ਗਈ, ਕਿਉਂ ਜੋ ਅਜਿਹੀਆਂ ਥਾਵਾਂ ਅਕਸਰ ਸਮਾਜ ਵਿਰੋਧੀ ਤੱਤਾਂ ਦੇ ਨਿਸ਼ਾਨੇ ਤੇ ਹੁੰਦੀਆਂ ਹਨ ਅਤੇ ਲੁੱਟ-ਖੋਹ ਦਾ ਖਤਰਾ ਬਣਿਆ ਰਹਿੰਦਾ ਹੈ। ਉਕਤ ਕਾਰਵਾਈ ਦੌਰਾਨ ਘੱਟੋ-ਘੱਟ 471 (Punjab Police) ਪੁਲਿਸ ਟੀਮਾਂ, ਜਿਨਾਂ ’ਚ 3000 ਤੋਂ ਵੱਧ ਪੁਲਿਸ ਕਰਮਚਾਰੀ ਸ਼ਾਮਲ ਸਨ, ਨੇ ਸੂਬੇ ਭਰ ’ਚ 2758 ਏਟੀਐਮ ਅਤੇ 1861 ਪੈਟਰੋਲ ਪੰਪਾਂ ਦੀ ਚੈਕਿੰਗ ਕੀਤੀ।