ਸਕੂਲੀ ਵਿਦਿਆਰਥੀਆਂ ਦੀ ਸੁਰੱਖਿਆ ਲਈ ਸਕੂਲੀ ਬੱਸਾਂ ਦੀ ਚੈਕਿੰਗ

School Buses
ਮਾਲੇਰਕੋਟਲਾ: ਸਕੂਲ ਗੱਡੀਆਂ ਦੀ ਜਾਂਚ ਕਰਨ ਮੌਕੇ ਮੈਡਮ ਐਸਡੀਐਮ ਤੇ ਸਟਾਫ਼।

ਜ਼ਿਲ੍ਹੇ ਦੇ ਸਿੱਖਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ: ਐਸਡੀਐਮ (School Buses)

(ਗੁਰਤੇਜ ਜੋਸ਼ੀ) ਮਾਲੇਰਕੋਟਲਾ। ਸਕੂਲੀ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਸੇਫ ਸਕੂਲ ਵਾਹਨ ਸਕੀਮ ਤਹਿਤ ਜ਼ਿਲ੍ਹੇ ਦੀਆਂ ਸਮੁੱਚੀਆਂ ਸਬ ਡਵੀਜ਼ਨਾਂ ਵਿਖੇ ਸਬ ਡਵੀਜਨ ਮੈਜਿਸਟਰੇਟਾਂ ਦੀ ਅਗਵਾਈ ਵਿੱਚ ਗਠਿਤ ਟੀਮਾਂ ਵੱਲੋਂ ਦਫ਼ਤਰ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ, ਤਹਿਸੀਲਦਾਰ ਵਲੋਂ ਪੁਲਿਸ ਵਿਭਾਗ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੀ ਬੱਸਾਂ ਦੀ ਚੈਕਿੰਗ ਕੀਤੀ ਗਈ। School Buses

ਐਸ.ਡੀ.ਐਮ. ਮਾਲੇਰਕੋਟਲਾ ਅਪਰਨਾ ਐਮ.ਬੀ ਨੇ ਵੱਖ-ਵੱਖ ਸਕੂਲਾਂ ਦੀ ਚੈਕਿੰਗ ਦੌਰਾਨ ਸਕੂਲ ਪ੍ਰਬੰਧਕਾ / ਪ੍ਰਿੰਸੀਪਲਾਂ ਆਦਿ ਨੂੰ ਪ੍ਰੇਰਿਤ ਕਰਦਿਆ ਕਿਹਾ ਕਿ ਜ਼ਿਲ੍ਹੇ ਦੇ ਸਿੱਖਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ। ਇਸ ਲਈ ਸਕੂਲ ਪ੍ਰਬੰਧਕਾਂ ਨੂੰ ਪ੍ਰਸ਼ਾਸਨ ਦਾ ਪੂਰਨ ਸਹਿਯੋਗ ਦੇਣਾ ਚਾਹੀਦਾ ਹੈ। ਉਨ੍ਹਾਂ ਹੋਰ ਕਿਹਾ ਕਿ ਚੈਕਿੰਗ ਕਰਨਾਂ ਸਕੂਲੀ ਪ੍ਰਬੰਧਕਾਂ ਨੂੰ ਤੰਗ ਪ੍ਰੇਸ਼ਾਨ ਕਰਨਾ ਨਹੀਂ ਸਗੋਂ ਬੱਚਿਆ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ। School Buses

ਇਹ ਵੀ ਪੜ੍ਹੋ: GT vs RCB: ਵਿਰਾਟ ਕੋਹਲੀ ਤੇ ਵਿਲ ਜੈਕਸ ਦੀ ਹਨ੍ਹੇਰੀ ’ਚ ਉੱਡਿਆ ਗੁਜਰਾਤ ਟਾਈਟਨਜ਼

ਉਨ੍ਹਾਂ ਕਿਹਾ ਕਿ ਅਜਿਹੀ ਚੈਕਿੰਗ ਭਵਿੱਖ ਵਿੱਚ ਨਿਰੰਤਰ ਜਾਰੀ ਰਹੇਗੀ ਅਤੇ ਸੇਫ਼ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਸਾਰੇ ਵਾਹਨਾਂ ਉੱਪਰ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਵਿਸ਼ੇਸ ਚੈਕਿੰਗ ਮੌਕੇ ਸਕੂਲੀ ਪ੍ਰਬੰਧਕਾਂ ਨੂੰ ਦੱਸਿਆ ਕਿ ਸੇਫ਼ ਸਕੂਲ ਵਾਹਨ ਪਾਲਿਸੀ ਦੇ ਮਾਪਢੰਡ ਅਨੁਸਾਰ ਇਹ ਲਾਜ਼ਮੀ ਹੈ ਕਿ ਸਕੂਲ ਬੱਸਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ ਲੱਗੇ ਹੋਣ, ਵਾਹਨਾਂ ’ਚ ਅੱਗ ਬੁਝਾਊ ਯੰਤਰ ਹੋਵੇ, ਅਟੈਂਡੈਂਟ ਅਤੇ ਸਟਾਫ ਦੇ ਵਰਦੀ ਪਾਈ ਹੋਏ, ਪ੍ਰਦੂਸ਼ਣ ਕੰਟਰੋਲ ਕਲੀਅਰੈਂਸ, ਫਾਇਰ ਸਟੇਸ਼ਨ ਅਤੇ ਪੁਲਿਸ ਆਦਿ ਦਾ ਸਪੰਰਕ ਨੰਬਰ, ਸਕੂਲੀ ਵਾਹਨਾਂ ਵਿੱਚ ਸਪੀਡ ਗਵਰਨਰ ਲੱਗਾ ਹੋਵੇ। ਉਨ੍ਹਾਂ ਹੋਰ ਕਿਹਾ ਕਿ ਸਕੂਲੀ ਬੱਸਾਂ ਵਿੱਚ ਸਫ਼ਰ ਕਰਨ ਵਾਲੀਆਂ ਵਿਦਿਆਰਥਣਾਂ ਦੀ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ ਮਹਿਲਾ ਅਟੈਂਡਟ ਦਾ ਹੋਣਾ ਲਾਜ਼ਮੀ ਹੈ। ਇਸ ਤੋਂ ਇਲਾਵਾ ਸਪੀਡ ਗਵਰਨਰ ਅਤੇ ਸਟਾਪ ਸਾਈਨ ਲੱਗੀ ਹੋਣੀ ਚਾਹੀਦੀ ਹੈ। School Buses

LEAVE A REPLY

Please enter your comment!
Please enter your name here