Punjab News: ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਕੀਤੀ ਚੈਕਿੰਗ

Punjab News
Punjab News: ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਕੀਤੀ ਚੈਕਿੰਗ

Punjab News: ਉਲੰਘਣਾ ਕਰਨ ਵਾਲੇ 10 ਸਕੂਲੀ ਵਾਹਨਾਂ ਦੇ ਚਲਾਨ ਕੀਤੇ

Punjab News: ਤਲਵੰਡੀ ਭਾਈ (ਬਸੰਤ ਸਿੰਘ ਬਰਾੜ)। ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਏਡੀਸੀ-ਕਮ-ਆਰਟੀਏ ਡਾ. ਨਿਧੀ ਕੁਮੁਦ ਬੰਬਾਹ ਦੀ ਅਗਵਾਈ ਹੇਠ ਸੇਫ ਸਕੂਲ ਵਾਹਨ ਪਾਲਸੀ ਤਹਿਤ ਏ.ਟੀ. ਓ. ਸ੍ਰੀ ਰਾਕੇਸ਼ ਕੁਮਾਰ ਬਾਂਸਲ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਫਿਰੋਜ਼ਪੁਰ ਦੇ ਤਾਲਮੇਲ ਨਾਲ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਸੇਫ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ 10 ਸਕੂਲੀ ਵਾਹਨਾਂ ਦੇ ਚਲਾਨ ਕੀਤੇ ਗਏ।

Punjab News

Safe School Vehicle Policy

ਇਸ ਮੌਕੇ ਸਕੂਲ ਡਰਾਈਵਰਾਂ ਨੂੰ ਧੁੰਦ ਕਾਰਨ ਸੁਚੇਤ ਰਹਿ ਕੇ ਡਰਾਈਵਿੰਗ ਕਰਨ ਲਈ ਵੀ ਹਦਾਇਤ ਕੀਤੀ ਗਈ। ਚੈਕਿੰਗ ਟੀਮ ਵੱਲੋਂ ਸਕੂਲੀ ਵਾਹਨਾਂ ਦੇ ਡਰਾਈਵਰਾਂ ਨੂੰ ਇਹ ਗੱਲ ਸਪੱਸ਼ਟ ਕੀਤੀ ਗਈ ਕਿ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆ ਨਾ ਕਰਨ ਵਾਲੇ ਵਾਹਨਾਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਬਣਦੀ ਕਾਨੂੰਨੀ ਕਾਰਵਾਈ ਯਕੀਨੀ ਬਣਾਈ ਜਾਵੇਗੀ। ਇਸ ਦੌਰਾਨ ਸਕੂਲ ਵਾਹਨਾਂ ‘ਤੇ ਰਿਫਲੈਕਟਰ ਵੀ ਲਗਾਏ ਗਏ। Punjab News ਇਸ ਦੌਰਾਨ ਆਰਟੀਓ ਸਟਾਫ ਅੰਕੁਸ਼ ਪੁਪਨੇਜਾ, ਇੰਦਰਜੀਤ ਸਿੰਘ, ਰਾਜਪਾਲ ਸਿੰਘ ਅਤੇ ਬਾਲ ਸੁਰੱਖਿਆ ਵਿਭਾਗ ਤੋਂ ਸਤਨਾਮ ਸਿੰਘ ਵੀ ਹਾਜ਼ਰ ਸਨ।

Read Also : Punjab Government News: ਪੰਜਾਬ ਦੇ ਨੌਜਵਾਨਾਂ ਲਈ ਖੁਸ਼ਖਬਰੀ, ਹੁਣ ਮੁਫ਼ਤ ਮਿਲੇਗੀ ਇਹ ਸਹੂਲਤ

LEAVE A REPLY

Please enter your comment!
Please enter your name here