ਲੋਕਾਂ ਦੀ ਸਿਹਤ ਨਾਲ ਖਿਲਵਾੜ ਨਹੀਂ ਕੀਤਾ ਜਾਣ ਦਿੱਤਾ ਜਾਵੇਗਾ : ਸਹੋਤਾ | Sunam News
ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ) ਫੂਡ ਸੇਫਟੀ ਵਿਭਾਗ ਵੱਲੋਂ ਅੱਜ ਸਥਾਨਕ ਸ਼ਹਿਰ ਦੇ ਪੁਰਾਣੀ ਮੰਡੀ ਵਿਖੇ ਵੱਖ-ਵੱਖ ਦੁਕਾਨਾਂ ਤੇ ਚੈਕਿੰਗ ਕੀਤੀ ਗਈ। ਖਾਣ ਪੀਣ ਵਾਲੇ ਸਮਾਨ ‘ਚ ਮਿਲਾਵਟ ਰੋਕਣ ਲਈ ਡਿਪਟੀ ਕਮਿਸਨਰ ਜਤਿੰਦਰ ਜੋਰਾਵਾਲ ਦੇ ਦਿਸ਼ਾਂ ਨਿਰਦੇਸ਼ਾਂ ਤੇ ਡੀ ਐਚ ਉ ਡਾਕਟਰ ਬਲਜੀਤ ਸਿੰਘ ਦੀ ਅਗਵਾਈ ਵਿੱਚ ਫੂਡ ਸੇਫਟੀ ਅਫਸਰ ਚਰਨਜੀਤ ਸਿੰਘ ਸਹੋਤਾ ਦੀ ਟੀਮ ਵੱਲੋਂ ਸ਼ਹਿਰ ਵਿਖੇ ਵੱਖ ਵੱਖ ਦੁਕਾਨਾਂ ਤੇ ਚੈਕਿੰਗ ਕੀਤੀ ਗਈ ਤੇ ਸੈਂਪਲ ਲਏ ਗਏ। ਇਸ ਮੌਕੇ ਫੂਡ ਸੇਫਟੀ ਅਫਸਰ ਚਰਨਜੀਤ ਸਿੰਘ ਸਹੋਤਾ ਨੇ ਕਿਹਾ ਕਿ ਚੈਕਿੰਗ ਦੌਰਾਨ ਖਾਣ ਪੀਣ ਵਾਲੀ ਅਤੇ ਹੋਰ ਕਈ ਚੀਜਾਂ ਦੇ ਦੱਸ ਦੇ ਕਰੀਬ ਨਮੂਨੇ ਲਏ ਗਏ ਉਨ੍ਹਾਂ ਵਲੋਂ ਖੁੱਲ੍ਹੀ ਮਿਰਚ, ਹਲਦੀ ਆਦਿ ਦੇ ਵੀ ਨਮੂਨੇ ਲਏ ਹਨ। ਇਸ ਮੌਕੇ ਉਹਨਾਂ ਨੇ ਦੁਕਾਨਦਾਰਾਂ ਨੂੰ ਕਿਹਾ ਕਿ ਉਹ ਫੂਡ ਸੇਫਟੀ ਐਕਟ ਦੇ ਮੁਤਾਬਕ ਕੰਮ ਕਰਨ ਅਤੇ ਵਿਭਾਗ ਵੱਲੋਂ ਲਾਈਸੈਂਸ ਲੈਣ। (Sunam News)
ਫੂਡ ਸੇਫਟੀ ਅਫਸਰ ਚਰਨਜੀਤ ਸਿੰਘ ਸਹੋਤਾ ਨੇ ਪੱਤਰਕਾਰਾਂ ਗੱਲਬਾਤ ਕਰਦਿਆਂ ਦੱਸਿਆ ਕਿ ਉਹਨਾਂ ਨੂੰ ਸਹਿਰ ਵਾਸੀਆਂ ਤੋ ਸ਼ਿਕਾਇਤਾ ਮਿਲ ਰਹੀਆਂ ਸੀ ਕਿ ਖਾਣ ਪੀਣ ਵਾਲਿਆਂ ਚੀਜ਼ਾਂ ‘ਚ ਗੜਬੜੀ ਨੂੰ ਲੈ ਕੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ। ਜਿਸ ਦੇ ਚਲਦਿਆਂ ਉਹਨਾਂ ਵੱਲੋਂ ਲਗਾਤਾਰ ਇਹ ਚੈਕਿੰਗ ਕੀਤੀ ਜਾਵੇਗੀ ਅਤੇ ਲੋਕਾਂ ਦੀ ਸਿਹਤ ਨਾਲ ਕਿਸੇ ਤਰ੍ਹਾਂ ਦਾ ਵੀ ਕੋਈ ਖਿਲਵਾੜ ਨਹੀਂ ਹੋਣ ਦਿੱਤਾ ਜਾਵੇਗਾ। ਇਸ ਮੌਕੇ ਫੂਡ ਸੇਫਟੀ ਅਫਸਰ ਸਹੋਤਾ ਨੇ ਦੁਕਾਨਦਾਰਾਂ ਨੂੰ ਚਿਤਾਵਨੀ ਵੀ ਦਿੱਤੀ ਕਿ ਜੇਕਰ ਕੋਈ ਵੀ ਦੁਕਾਨਦਾਰ ਮਿਲਾਵਟ ਕਰਕੇ ਲੋਕਾਂ ਦੀ ਸਿਹਤ ਖਿਲਵਾੜ ਕਰੇਗਾ। ਉਸ ਨੂੰ ਕਿਸੇ ਵੀ ਕੀਮਤ ਤੇ ਬਖਸਿਆ ਨਹੀ ਜਾਵੇਗਾ। ਉਹਨਾਂ ਦੱਸਿਆ ਕਿ ਇਹ ਰੂਟੀਨ ਚੈਕਿੰਗ ਹੈ ਤੇ ਭਵਿੱਖ ‘ਚ ਵੀ ਜਾਰੀ ਰਹੇਗੀ।