ਕੈਨੇਡਾ ‘ਚ ਵੱਡਾ ਸੜਕ ਹਾਦਸਾ, 15 ਦੀ ਮੌਤ, 10 ਜ਼ਖਮੀ

canda Accident
ਕੈਨੇਡਾ 'ਚ ਵੱਡਾ ਸੜਕ ਹਾਦਸਾ, 15 ਦੀ ਮੌਤ, 10 ਜ਼ਖਮੀ

ਓਟਾਵਾ (ਏਜੰਸੀ)। ਕੈਨੇਡਾ ਦੇ ਮੈਨੀਟੋਬਾ ਸੂਬੇ ਵਿੱਚ ਇੱਕ ਸੈਮੀ ਟਰੇਲਰ ਟਰੱਕ ਅਤੇ ਬੱਸ ਦੀ ਟੱਕਰ ਵਿੱਚ ਘੱਟੋ-ਘੱਟ 15 ਲੋਕਾਂ ਦੀ ਮੌਤ ਹੋ ਗਈ ਅਤੇ 10 ਹੋਰ ਜ਼ਖ਼ਮੀ ਹੋ ਗਏ। (Canada Accident)

ਇਹ ਵੀ ਪੜ੍ਹੋ : ਨਹਿਰ ’ਚ ਆਇਆ ਕੈਮੀਕਲ ਵਾਲਾ ਪਾਣੀ, ਕਈ ਪਸ਼ੂ ਝੁਲਸੇ, ਮਾਮਲਾ ਦਰਜ਼

ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ (ਆਰਸੀਐਮਪੀ) ਨੇ ਇਹ ਜਾਣਕਾਰੀ ਦਿੱਤੀ ਹੈ। (ਕੈਨੇਡਾ ਐਕਸੀਡੈਂਟ) RCMP ਨੇ ਟਵੀਟ ਕੀਤਾ, “ਵੀਰਵਾਰ ਸਵੇਰੇ 11:40 ਵਜੇ, ਇੱਕ ਸੈਮੀ-ਟ੍ਰੇਲਰ ਟਰੱਕ ਅਤੇ ਇੱਕ ਬੱਸ ਵਿਚਕਾਰ ਟੱਕਰ ਹੋ ਗਈ।” ਇਸ ਘਟਨਾ ‘ਚ 15 ਲੋਕਾਂ ਦੀ ਮੌਤ ਹੋ ਗਈ ਹੈ ਅਤੇ 10 ਲੋਕਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਮੇਜਰ ਕ੍ਰਾਈਮ ਸਰਵਿਸਿਜ਼ ਜਾਂਚ ਕਰ ਰਹੀ ਹੈ ਅਤੇ ਅਧਿਕਾਰੀ ਮੌਕੇ ‘ਤੇ ਮੌਜੂਦ ਹਨ। ਪੁਲਿਸ ਨੇ ਦੱਸਿਆ ਕਿ ਇਹ ਘਟਨਾ ਵਿਨੀਪੈਗ ਦੇ ਪੱਛਮ ਵਿੱਚ ਕਾਰਬੇਰੀ ਕਸਬੇ ਦੇ ਕੋਲ ਵਾਪਰੀ। ਹਾਦਸੇ ਦੇ ਸਮੇਂ ਡਾਉਫਿਨ ਸ਼ਹਿਰ ਤੋਂ ਬਜ਼ੁਰਗਾਂ ਨੂੰ ਲੈ ਕੇ ਜਾ ਰਹੀ ਬੱਸ ਹਾਈਵੇਅ ‘ਤੇ ਲੇਨ ਪਾਰ ਕਰਦੇ ਸਮੇਂ ਟਰੱਕ ਨਾਲ ਟਕਰਾ ਗਈ।

ਮਿੰਨੀ ਬੱਸ ਨੂੰ ਅੱਗ ਲੱਗ ਗਈ (Canada Accident)

ਆਰਸੀਐਮਪੀ ਮੈਨੀਟੋਬਾ ਦੇ ਅਧਿਕਾਰੀ ਰੌਬ ਹਿੱਲ ਨੇ ਦੱਸਿਆ ਕਿ ਹਾਦਸਾ ਕਾਰਬੇਰੀ ਸ਼ਹਿਰ ਦੇ ਉੱਤਰ ਵਿੱਚ ਟਰਾਂਸ-ਕੈਨੇਡਾ ਹਾਈਵੇਅ ਉੱਤੇ ਵਾਪਰਿਆ। ਇਸ ਹਾਦਸੇ ‘ਚ 15 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 10 ਲੋਕ ਗੰਭੀਰ ਰੂਪ ‘ਚ ਜ਼ਖਮੀ ਹੋਏ ਹਨ। ਹਾਦਸੇ ਤੋਂ ਬਾਅਦ ਜ਼ਖਮੀਆਂ ਨੂੰ ਵੱਖ-ਵੱਖ ਹਸਪਤਾਲਾਂ ‘ਚ ਦਾਖਲ ਕਰਵਾਇਆ ਗਿਆ ਹੈ। ਸਾਰੇ ਹਸਪਤਾਲਾਂ ਨੂੰ ਅਲਰਟ ‘ਤੇ ਰੱਖਿਆ ਗਿਆ ਹੈ। ਕੈਨੇਡੀਅਨ ਬਰਾਡਕਾਸਟਿੰਗ ਕਾਰਪੋਰੇਸ਼ਨ ਮੁਤਾਬਿਕ ਹਾਈਵੇਅ ਨੇੜੇ ਹਾਦਸੇ ਤੋਂ ਬਾਅਦ ਮਿੰਨੀ ਬੱਸ ਇੱਕ ਖਾਈ ਵਿੱਚ ਡਿੱਗ ਗਈ ਅਤੇ ਉਸ ਵਿੱਚ ਅੱਗ ਲੱਗ ਗਈ।