ਵਕੀਲ ਨੇ ਕੀਤੀ ਅਪੀਲ ਚਿਦੰਬਰਮ ਨੂੰ ਤਿਹਾੜ ਜੇਲ੍ਹ ਨਾ ਭੇਜਿਆ ਜਾਵੇ | Chidambaram
ਨਵੀਂ ਦਿੱਲੀ (ਏਜੰਸੀ)। ਸੁਪਰੀਮ ਕੋਰਟ ਨੇ ਆਈਐਨਐਕਸ ਮੀਡੀਆ ਮਾਮਲੇ ’ਚ ਸਾਬਕਾ ਕੇਂਦਰੀ ਮੰਤਰੀ ਪੀ. ਚਿਦੰਬਰਮ ਨੂੰ ਸੋਮਵਾਰ ਨੂੰ ਅੰਤਰਿਮ ਰਾਹਤ ਦਿੰਦਿਆਂ ਜ਼ਮਾਨਤ ਪਟੀਸ਼ਨ ਰੱਦ ਹੋਣ ਦੀ ਸਥਿਤੀ ’ਚ ਉਸ ਨੂੰ ਪੁਲਿਸ ਹਿਰਾਸਤ ’ਚ ਹੀ ਤਿੰਨ ਦਿਨ ਹੋਰ ਰੱਖੇ ਜਾਣ ਦਾ ਆਦੇਸ਼ ਦਿੱਤਾ ਸੁਪਰੀਮ ਕੋਰਟ ਨੇ ਚਿਦੰਬਰਮ ਨੂੰ ਜ਼ਮਾਨਤ ਲਈ ਹੇਠਲੀ ਅਦਾਲਤ ਜਾਣ ਲਈ ਕਿਹਾ ਤੇ ਉਸ ’ਤੇ ਅੱਜ ਹੀ ਫੈਸਲਾ ਲੈਣ ਦਾ ਅਦਾਲਤ ਨੂੰ ਨਿਰਦੇਸ਼ ਵੀ ਦਿੱਤਾ ਜਸਟਿਸ ਆਰ. ਭਾਨੂਮਤੀ ਤੇ ਜਸਟਿਸ ਏ. ਐਸ.ਬੋਪੰਨਾ ਦੀ ਬੈਂਚ ਨੇ ਹੇਠਲੀ ਅਦਾਲਤ ਨੂੰ ਕਿਹਾ ਕਿ ਜੇਕਰ ਚਿਦੰਬਰਮ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਜਾਂਦੀ ਹੈ ਤਾਂ ਉਨ੍ਹਾਂ ਤਿੰਨ ਦਿਨ ਹੋਰ ਪੁਲਿਸ ਹਿਰਾਸਤ ’ਚ ਰੱਖਿਆ ਜਾਵੇ। (Chidambaram)
ਚਿਦੰਬਰਮ ਦੀ ਸੀਬੀਆਈ ਹਿਰਾਸਤ ਅੱਜ ਖਤਮ ਹੋ ਰਹੀ ਹੈ ਚਿਦੰਬਰਮ ਦੇ ਵਕੀਲ ਕਪਿਲ ਸਿੱਬਲ ਨੇ ਬੈਂਚ ਨੂੰ ਅਪੀਲ ਕੀਤੀ ਕਿ ਚਿਦੰਬਰਮ ਨੂੰ ਨਜ਼ਰਬੰਦੀ ’ਚ ਰੱਖਿਆ ਜਾਵੇ ਪਰ ਤਿਹਾੜ ਜੇਲ੍ਹ ਨਾ ਭੇਜਿਆ ਜਾਵੇ ਪਟੀਸ਼ਨ ’ਚ ਸੀਬੀਆਈ ਦੀ ਵਿਸ਼ੇਸ਼ ਅਦਾਲਤ ਦੇ ਉਸ ਆਦੇਸ਼ ਨੂੰ ਚੁਣੌਤੀ ਦਿੱਤੀ ਗਈ ਹੈ, ਜਿਸ ’ਚ ਚਿਦੰਬਰਮ ਨੂੰ ਸੀਬੀਆਈ ਹਿਰਾਸਤ ’ਚ ਭੇਜਿਆ ਗਿਆ ਸੀ ਚਿਦੰਬਰਮ ਦੇ ਵਕੀਲ ਨੇ ਕਿਹਾ ਕਿ ਚਿਦੰਬਰਮ ਨੂੰ ਜਾਂ ਤਾਂ ਤਿੰਨ ਦਿਨ ਲਈ ਅੰਤਰਿਮ ਜ਼ਮਾਨਤ ਦੇ ਦਿੱਤੀ ਜਾਵੇ ਜਾਂ ਹਾਊਸ ਅਰੈਸਟ ’ਚ ਰੱਖਿਆ ਜਾਵੇ ਮਾਮਲੇ ਦੀ ਸੁਣਵਾਈ ਵੀਰਵਾਰ ਨੂੰ ਹੋਵੇਗੀ ਜ਼ਿਕਰਯੋਗ ਹੈ ਕਿ ਪੀ.?ਚਿਦੰਬਰਮ ’ਤੇ ਦੋਸ਼ ਹੈ?ਕਿ ਉਨ੍ਹਾਂ ਦੇ ਵਿੱਤ ਮੰਤਰੀ ਰਹਿਣ ਦੌਰਾਨ ਆਈਐਨਐਕਸ ਮੀਡੀਆ ’ਚ ਵਿਦੇਸ਼ੀ ਨਿਵੇਸ਼ ਦੀ ਸਹੂਲਤ ਦਿੱਤੀ ਗਈ ਸੀ ਅਤੇ ਬਦਲੇ ਵਿਚ ਉਨ੍ਹਾਂ ਦੇ ਪੁੱਤਰ ਕਾਰਤੀ ਚਿਦੰਬਰਮ ਨੂੰ ਫਾਇਦਾ ਪਹੁੰਚਾਇਆ ਗਿਆ ਸੀ। (Chidambaram)