ਚਿਦੰਬਰਮ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ, 19 ਸਤੰਬਰ ਤੱਕ ਤਿਹਾੜ ਜੇਲ੍ਹ ਭੇਜਿਆ

Chidambaram's, Rejected, Tihar jail, September 19

ਆਈਐਨਐਕਸ ਮੀਡੀਆ ਮਾਮਲਾ : ਸਾਬਕਾ ਵਿੱਤ ਮੰਤਰੀ ਨੂੰ ਵੱਡਾ ਝਟਕਾ | INX Media Case

  • ਕੋਰਟ ਨੇ ਪੀ. ਚਿਦੰਬਰਮ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਭੇਜਿਆ | INX Media Case

ਨਵੀਂ ਦਿੱਲੀ (ਏਜੰਸੀ)। ਕਾਂਗਰਸ ਦੇ ਸੀਨੀਅਰ ਆਗੂ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਸੁਪਰੀਮ ਕੋਰਟ ਨੇ ਆਈਐਨਐਕਸ ਮੀਡੀਆ ਮਨੀ ਲਾਂਡ੍ਰਿੰਗ ਮਾਮਲੇ ‘ਚ ਉਨ੍ਹਾਂ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਕਰ ਦਿੰਤੀ  ਚਿਦੰਬਰਮ ‘ਤੇ ਇਹ ਮਾਮਲਾ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਦਰਜ ਕੀਤਾ ਹੈ ਸਾਬਕਾ ਕੇਂਦਰੀ ਮੰਤਰੀ ਨੇ 20 ਅਗਸਤ ਨੂੰ ਦਿੱਲੀ ਹਾਈਕੋਰਟ ਨੇ ਉਨ੍ਹਾਂ ਦੀ ਅਪੀਲ ਰੱਦ ਕਰ ਦਿੱਤੀ ਸੀ ਤੇ ਇਸ ਤੋਂ ਬਾਅਦ ਉਨ੍ਹਾਂ ਨੂੰ ਸੁਪਰੀਮ ਕੋਰਟ ‘ਚ ਫੈਸਲੇ ਨੂੰ ਚੁਣੌਤੀ ਦਿੱਤੀ ਸੀ। (INX Media Case)

ਜਸਟਿਸ ਆਰ. ਭਾਨੂਮਤੀ ਤੇ ਜਸਟਿਸ ਏ. ਐਸ. ਬੋਪੰਨਾ ਦੀ ਬੈਂਚ ਨੇ ਚਿਦੰਬਰਮ ਦੀ ਅਗਾਊਂ ਜ਼ਮਾਨਤ ਪਟੀਸ਼ਨ ਨੂੰ ਰੱਦ ਕਰਦਿਆਂ ਆਦੇਸ਼ ‘ਚ ਕਿਹਾ ਕਿ ਅਗਾਊਂ ਜ਼ਮਾਨਤ ਦੇਣ ਲਈ ਇਹ ਉਚਿਤ ਮਾਮਲਾ ਨਹੀਂ ਹੈ ਬੈਂਚ ਨੇ ਕਿਹਾ ਕਿ ਇਸ ਸਮੇਂ ਚਿਦੰਬਰਮ ਨੂੰ ਅਗਾਊਂ ਜ਼ਮਾਨਤ ਦੇਣ ਨਾਲ ਜਾਂਚ ਪ੍ਰਭਾਵਿਤ ਹੋ ਸਕਦੀ ਹੈ ਹੁਣ ਤੱਕ ਸੀਬੀਆਈ ਦੀ ਹਿਰਾਸਤ ‘ਚ ਮੌਜ਼ੂਦ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੀਆਂ ਰਾਤਾਂ ਹੁਣ ਤਿਹਾੜ ਜੇਲ੍ਹ ‘ਚ ਕਟਣਗੀਆਂ ਦਿੱਲੀ ਦੀ ਇੱਕ ਅਦਾਲਤ ਨੇ ਅੱਜ ਆਈਐਨਐਕਸ ਮੀਡੀਆ ਮਾਮਲੇ ‘ਚ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਕੋਰਟ ਦੇ ਆਦੇਸ਼ ਤੋਂ ਬਾਅਦ ਚਿਦੰਬਰਮ ਨੂੰ ਤਿਹਾੜ ਸੈਂਟਰਲ ਜੇਲ੍ਹ ਭੇਜਿਆ ਜਾਵੇਗਾ। (INX Media Case)