ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਮੋਗਾ ਸੜਕ ਹਾਦਸੇ ’ਤੇ ਪ੍ਰਗਟਾਇਆ ਦੁੱਖ
ਚੰਡੀਗੜ੍ਹ । ਨਵਜੋਤ ਸਿੰਘ ਸਿੱਧੂ ਦੇ ਤਾਜਪੋਸ਼ੀ ਸਮਾਗਮ ਲਈ ਜਾ ਰਹੀ ਬੱਸ ਹਾਦਸੇ ਦਾ ਸ਼ਿਕਾਰ ਹੋਣ ਕਾਰਨ ਪੰਜ ਵਿਅਕਤੀਆਂ ਦੇ ਮਾਰੇ ਜਾਣ ਦੀ ਖਬਰ ਹੈ ਜਿਸ ’ਤੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਹਾਦਸੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਕੈਪਟਨ ਅਮਰਿੰਦਰ ਸਿੰਘ ਨੇ ਜ਼ਿਲ੍ਹੇ ਦੇ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਜ਼ਖਮੀਆਂ ਨੂੰ ਹਰ ਮੈਡੀਕਲ ਸਹੂਲਤ ਦਿੱਤੀਆਂ ਜਾਣ।ਕਾਫ਼ਲੇ ਦੀ ਇਕ ਬੱਸ ਜੋ ਕਿ ਜ਼ੀਰਾ ਵਾਇਆ ਕੋਟ ਈਸੇ ਖਾਂ ਮੋਗਾ ਜਾ ਰਹੀ ਸੀ ਅਤੇ ਜਦੋਂ ਇਹ ਬੱਸ ਪਿੰਡ ਲੁਹਾਰਾ ਦੇ ਨਜ਼ਦੀਕ ਪਹੁੰਚੀ ਤਾਂ ਸਾਹਮਣੇ ਤੋਂ ਆ ਰਹੀ ਰੋਡਵੇਜ਼ ਦੀ ਬੱਸ ਦੇ ਨਾਲ ਇਸ ਬੱਸ ਦੀ ਟੱਕਰ ਹੋ ਗਈ ਇਸ ਹਾਦਸੇ ਦੌਰਾਨ ਜਿਥੇ ਵੱਡੀ ਗਿਣਤੀ ਦੇ ਵਿਚ ਸਵਾਰੀਆਂ ਜ਼ਖ਼ਮੀ ਹੋ ਗਈਆਂ ਉਥੇ ਹੀ ਡਰਾਈਵਰ ਸਮੇਤ ਤਿੰਨ ਵਿਅਕਤੀਆਂ ਦੀ ਮੌਤ ਹੋ ਜਾਣ ਦਾ ਵੀ ਸਮਾਚਾਰ ਪ੍ਰਾਪਤ ਹੋਇਆ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, linkedin , YouTube‘ਤੇ ਫਾਲੋ ਕਰੋ