ਮੁੱਖ ਮੰਤਰੀ ਵੱਲੋਂ ਪੰਜਾਬ ਦੇ ਹੜ ਪ੍ਰਭਾਵਿਤ ਇਲਾਕਿਆਂ ਲਈ 100 ਕਰੋੜ ਰੁਪਏ ਦਾ ਐਲਾਨ

CM, Affected, Areas, Punjab

ਰੂਪਨਗਰ ਦਾ ਦੌਰਾ ਕਰਕੇ ਹੜਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲਿਆ

ਚੰਡੀਗੜ/ਰੂਪਨਗਰ (ਅਸ਼ਵਨੀ ਚਾਵਲਾ)। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਦੇ ਹੜ ਪ੍ਰਭਾਵਿਤ ਇਲਾਕਿਆਂ ਵਿੱਚ ਫੌਰੀ ਤੌਰ ‘ਤੇ ਕੀਤੇ ਜਾਣ ਵਾਲੇ ਰਾਹਤ ਤੇ ਮੁੜ ਵਸੇਬਾ ਕਾਰਜਾਂ ਲਈ 100 ਕਰੋੜ ਰੁਪਏ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਨਾਂ ਕਿਹਾ ਕਿ ਪਾਣੀ ਦਾ ਪੱਧਰ ਘਟਣ ਤੋਂ ਤੁਰੰਤ ਬਾਅਦ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇਗੀ ਤਾਂ ਕਿ ਪੀੜਤ ਕਿਸਾਨਾਂ ਨੂੰ ਢੁਕਵਾਂ ਮਆਵਜ਼ਾ ਦੇਣਾ ਯਕੀਨੀ ਬਣਾਇਆ ਜਾ ਸਕੇ। (Chief Minister Punjab)

ਮੁੱਖ ਮੰਤਰੀ ਨੇ ਇਹ ਐਲਾਨ ਰੂਪਨਗਰ ਦੇ ਹੜ ਪ੍ਰਭਾਵਿਤ ਇਲਾਕਿਆਂ ਦੇ ਦੌਰੇ ਦੌਰਾਨ ਕੀਤੇ ਜਿੱਥੇ ਉਨਾਂ ਨੇ ਅੱਜ ਪਿਛਲੇ 72 ਘੰਟਿਆਂ ਤੋਂ ਮੋਹਲੇਧਾਰ ਮੀਂਹ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਅਤੇ ਹੜਾਂ ਪ੍ਰਭਾਵਿਤ ਲੋਕਾਂ ਨਾਲ ਮੁਲਾਕਾਤ ਕੀਤੀ। ਕੈਪਟਨ ਅਮਰਿੰਦਰ ਸਿੰਘ ਨੇ ਲੁਧਿਆਣਾ ਜ਼ਿਲੇ ਵਿੱਚ ਛੱਤ ਡਿੱਗਣ ਨਾਲ ਤਿੰਨ ਵਿਅਕਤੀਆਂ ਦੀ ਮੌਤ ਹੋ ਜਾਣ ਦੀ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ।

ਇਹ ਵੀ ਪੜ੍ਹੋ : ਮਰੀਜ਼ਾਂ ਦੀ ਦੇਖਭਾਲ ਤੇ ਸੁਰੱਖਿਆ ਫ਼ਰਜ਼ ਬਣੇ

ਇਸ ਤੋਂ ਬਾਅਦ ਮੁੱਖ ਮੰਤਰੀ ਨੇ ਸੀਨੀਅਰ ਅਧਿਕਾਰੀਆਂ ਨਾਲ ਸੂਬੇ ਵਿੱਚ ਹੜਾਂ ਨਾਲ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲਿਆ। ਡਰੇਨੇਜ਼ ਦੇ ਚੀਫ ਇੰਜੀਨੀਅਰ ਨੇ ਮੁੱਖ ਮੰਤਰੀ ਨੂੰ ਜਾਣਕਾਰੀ ਦਿੱਤੀ ਕਿ ਬਿਆਸ ਅਤੇ ਰਾਵੀ ਦਰਿਆਵਾਂ ਦੀ ਸਮੁੱਚੀ ਸਥਿਤੀ ਕਾਬੂ ਹੇਠ ਹੈ। ਭਾਵੇਂ ਕਿ ਸਤਲੁਜ ਦਰਿਆ ਦੇ ਨਾਲ ਲਗਦੇ ਇਲਾਕਿਆਂ ਅਤੇ ਫ਼ਿਰੋਜ਼ਪੁਰ ਵਿੱਚ ਹਰੀਕੇ ਹੈੱਡਵਰਕਸ ਵਿਖੇ ਦਰਿਆ ਦੇ ਵਹਾਅ ਵਾਲੇ ਇਲਾਕਿਆਂ ਵਿੱਚ ਖਤਰਾ ਮੰਡਰਾ ਰਿਹਾ ਹੈ। ਮੀਟਿੰਗ ਦੌਰਾਨ ਇਹ ਵੀ ਦੱਸਿਆ ਗਿਆ ਕਿ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ ਬਰਕਰਾਰ ਰੱਖਣ ਲਈ ਵਾਧੂ ਪਾਣੀ ਛੱਡਿਆ ਗਿਆ ਸੀ ਜੋ ਮੌਜੂਦਾ ਸਮੇਂ 1681.23 ਫੁੱਟ ‘ਤੇ ਵਹਿ ਰਿਹਾ। (Chief Minister Punjab)

ਆਈ.ਆਈ.ਟੀ. ਰੂਪਨਗਰ ਦੇ ਵਿਦਿਆਰਥੀਆਂ ਜਿਨਾਂ ਨੂੰ ਭਾਰੀ ਹੜਾਂ ਕਾਰਨ ਉਥੋਂ ਹਟਾਉਣਾ ਪਿਆ, ਨਾਲ ਗੱਲਬਾਤ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਸੂਬਾ ਪ੍ਰਸ਼ਾਸਨ ਨੂੰ ਹੁਕਮ ਦਿੱਤੇ ਕਿ ਉਨਾਂ ਦੇ ਮੁੜ ਕੈਂਪਸ ਜਾਣ ਤੱਕ ਇਨਾਂ ਦੇ ਰਹਿਣ-ਸਹਿਣ ਦਾ ਪ੍ਰਬੰਧ ਪੰਜਾਬ ਭਵਨ ਅਤੇ ਕਿਸਾਨ ਭਵਨ ਵਿੱਚ ਕਰਨ ਨੂੰ ਯਕੀਨੀ ਬਣਾਇਆ ਜਾਵੇ। ਰੂਪਨਗਰ ਹੈੱਡਵਰਕਸ ਦਾ ਦੌਰਾ ਕਰਨ ਤੋਂ ਬਾਅਦ ਪਿੰਡ ਸ਼ਾਮਪੁਰਾ ਵਿਖੇ ਜ਼ਮੀਨੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਨੇ ਉੱਥੇ ਝੁੱਗੀ-ਝੋਂਪੜੀ ਵਾਲਿਆਂ ਦੀਆਂ ਦੁੱਖ-ਤਕਲੀਫਾਂ ਸੁਣੀਆਂ ਖੈਰਾਬਾਦ ਪਿੰਡ ਵਿਖੇ ਹੜਗ੍ਰਸਤ ਸੜਕ ਰਾਹੀਂ ਜਾ ਕੇ ਮੁੱਖ ਮੰਤਰੀ ਨੇ ਦੀਆਂ ਦੁੱਖ-ਤਕਲੀਫਾਂ ਨੂੰ ਧੀਰਜ ਨਾਲ ਸੁਣੀਆਂ ਅਤੇ ਇਸ ਦੇ ਛੇਤੀ ਹੱਲ ਦਾ ਭਰੋਸਾ ਦਿੱਤਾ।

LEAVE A REPLY

Please enter your comment!
Please enter your name here