ਮਹਾਨ ਲੇਖਕ ਦੀ ਯਾਦ ਵਿੱਚ ਐਵਾਰਡ ਸ਼ੁਰੂ ਕੀਤਾ ਜਾਵੇਗਾ : Punjab CM
Punjab CM: (ਰਾਜਨ ਮਾਨ) ਅੰਮ੍ਰਿਤਸਰ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਅਤਿ-ਆਧੁਨਿਕ ਸੁਰਜੀਤ ਪਾਤਰ ਸੈਂਟਰ ਫਾਰ ਐਥੀਕਲ ਆਰਟੀਫਿਸ਼ਲ ਇੰਟੈਲੀਜੈਂਸ ਸਥਾਪਤ ਕਰਨ ਦਾ ਐਲਾਨ ਕੀਤਾ ਹੈ। ਇੱਥੇ ਉੱਘੇ ਕਵੀ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਕਰਵਾਏ ਸਮਾਰੋਹ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੈਂਟਰ ਅਤਿ-ਆਧੁਨਿਕ ਤਕਨਾਲੋਜੀ ਨਾਲ ਲੈਂਸ ਹੋਵੇਗਾ। ਉਨ੍ਹਾਂ ਇਸ ਅਹਿਮ ਕਾਰਜ ਲਈ ਯੂਨੀਵਰਸਿਟੀ ਨੂੰ ਪੂਰੀ ਸਹਾਇਤਾ ਅਤੇ ਸਹਿਯੋਗ ਦਾ ਭਰੋਸਾ ਦਿੱਤਾ।
ਭਗਵੰਤ ਸਿੰਘ ਮਾਨ ਨੇ ਇਸ ਮਹਾਨ ਲੇਖਕ ਦੀ ਯਾਦ ਵਿੱਚ ਐਵਾਰਡ ਸ਼ੁਰੂ ਕਰਨ ਦਾ ਵੀ ਐਲਾਨ ਕੀਤਾ, ਜਿਸ ਨਾਲ ਉੱਭਰਦੇ ਲੇਖਕ ਉਤਸ਼ਾਹਿਤ ਹੋਣਗੇ। ਮੁੱਖ ਮੰਤਰੀ ਨੇ ਕਿਹਾ ਕਿ ਯੂਨੀਵਰਸਿਟੀਆਂ ਵਿੱਚ ਨਿਯੁਕਤੀਆਂ ਇਨ੍ਹਾਂ ਵੱਕਾਰੀ ਅਦਾਰਿਆਂ ਵਿੱਚ ਅਕਾਦਮਿਕਤਾ ਨੂੰ ਉਤਸਾਹਿਤ ਕਰਨ ਦੇ ਇਕੋ-ਇਕ ਮੰਤਵ ਦੀ ਪੂਰਤੀ ਲਈ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਇਕੋ-ਇੱਕ ਏਜੰਡੇ ਦਾ ਮਕਸਦ ਇਨ੍ਹਾਂ ਪ੍ਰਮੁੱਖ ਅਦਾਰਿਆਂ ਵਿੱਚ ਧੜੇਬੰਦੀ ਦੀ ਥਾਂ ਸਿੱਖਿਆ ਨੂੰ ਹੁਲਾਰਾ ਦੇਣਾ ਯਕੀਨੀ ਬਣਾਉਣਾ ਹੈ।
ਇਹ ਵੀ ਪੜ੍ਹੋ: Farmer Protest : ਕਿਸਾਨਾਂ ਦਾ ਖਨੌਰੀ ਬਾਰਡਰ ਤੋਂ ਵੱਡਾ ਐਲਾਨ, ਜਾਣੋ
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਹਾਨ ਗੁਰੂਆਂ, ਸੰਤਾਂ ਅਤੇ ਸ਼ਹੀਦਾਂ ਨੇ ਸਾਨੂੰ ਜਬਰ, ਜ਼ੁਲਮ ਅਤੇ ਅਨਿਆਂ ਵਿਰੁੱਧ ਲੜਨ ਦਾ ਉਪਦੇਸ਼ ਦਿੱਤਾ ਹੈ। ਡਾ. ਸੁਰਜੀਤ ਪਾਤਰ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਧਰਤੀ ਮਾਂ ਦੇ ਇਸ ਮਹਾਨ ਸਪੁੱਤਰ ਦਾ ਦੇਹਾਂਤ ਪੰਜਾਬੀ ਸਾਹਿਤ ਲਈ ਵੱਡਾ ਅਤੇ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਕਿਹਾ ਕਿ ਡਾ. ਸੁਰਜੀਤ ਪਾਤਰ ਪੰਜਾਬੀ ਸਾਹਿਤ ਦੇ ਮਹਾਨ ਲੇਖਕਾਂ ਵਿੱਚੋਂ ਇੱਕ ਸਨ ਅਤੇ ਇਸ ਮਰਹੂਮ ਲੇਖਕ ਨਾਲ ਉਨ੍ਹਾਂ ਦੀ ਗੂੜ੍ਹੀ ਸਾਂਝ ਸੀ, ਜਿਨ੍ਹਾਂ ਹਮੇਸ਼ਾ ਅੱਗੇ ਵਧਣ ਦਾ ਹੌਸਲਾ ਦਿੱਤਾ। ਭਗਵੰਤ ਸਿੰਘ ਮਾਨ ਨੇ ਪੰਜਾਬੀ ਭਾਸਾ, ਸਾਹਿਤ ਅਤੇ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਡਾ. ਸੁਰਜੀਤ ਪਾਤਰ ਦੇ ਵਡਮੁੱਲੇ ਯੋਗਦਾਨ ਨੂੰ ਯਾਦ ਕੀਤਾ, ਜੋ ਹਮੇਸ਼ਾ ਲੋਕਾਂ ਦੇ ਚੇਤਿਆਂ ਵਿੱਚ ਵੱਸਿਆ ਰਹੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਡਾ. ਸੁਰਜੀਤ ਪਾਤਰ ਪੰਜਾਬੀ ਦੇ ਉਨ੍ਹਾਂ ਉੱਘੇ ਲੇਖਕਾਂ ਵਿੱਚੋਂ ਇੱਕ ਸਨ, ਜਿਨ੍ਹਾਂ ਨੇ ਹਰੇਕ ਪੰਜਾਬੀ ਦੀ ਮਾਨਸਿਕਤਾ ’ਤੇ ਡੂੰਘਾ ਪ੍ਰਭਾਵ ਪਾਇਆ ਅਤੇ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਜੋ ਕੰਮ ਅੰਗਰੇਜ਼ੀ ਭਾਸ਼ਾ ਵਿੱਚ ਪ੍ਰਸਿੱਧ ਲੇਖਕ ਕੀਟਸ ਨੇ ਕੀਤਾ, ਉਹ ਕਾਰਜ ਪੰਜਾਬੀ ਭਾਸ਼ਾ ਵਿੱਚ ਡਾ. ਸੁਰਜੀਤ ਪਾਤਰ ਦੇ ਹਿੱਸੇ ਆਇਆ। Punjab CM