ਮੁੱਖ ਮੰਤਰੀ ਵੱਲੋਂ ਬੂਟੇ ਲਾਉਣ ਦੀ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਦਾ ਸੱਦਾ | Punjab News
ਹੁਸ਼ਿਆਰਪੁਰ (ਰਾਜਨ ਮਾਨ)। Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Mann) ਨੇ ਅੱਜ ਪੰਜਾਬ ਵਾਸੀਆਂ ਨੂੰ ਬੂਟੇ ਲਾਉਣ ਦੀ ਮੁਹਿੰਮ ਨੂੰ ਲੋਕ ਲਹਿਰ ’ਚ ਬਦਲਣ ਦਾ ਸੱਦਾ ਦਿੱਤਾ ਤਾਂ ਕਿ ਵਾਤਾਵਰਣ ਪ੍ਰਦੂਸ਼ਣ ਦੀ ਰੋਕਥਾਮ ਦੇ ਨਾਲ-ਨਾਲ ਸੂਬੇ ’ਚ ਹਰਿਆਵਲ ਹੇਠ ਰਕਬਾ ਵਧਾਇਆ ਜਾ ਸਕੇ। ਅੱਜ ਇੱਥੇ ਵਣ-ਮਹਾਂਉਤਸਵ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਸੰਬਧੋਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਵਿਲੱਖਣ ਉਪਰਾਲੇ ਦਾ ਉਦੇਸ਼ ਸੂਬਾ ਭਰ ’ਚ ਹਰਿਆਲੀ ਨੂੰ ਹੋਰ ਵਧਾਉਣਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਗੁਰੂਆਂ ਨੇ ਹਵਾ ਨੂੰ ਗੁਰੂ ਦਾ, ਪਾਣੀ ਨੂੰ ਪਿਤਾ ਦਾ ਤੇ ਜਮੀਨ (ਧਰਤ) ਨੂੰ ਮਾਤਾ ਦਾ ਦਰਜਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਸਮਿਆਂ ਦੌਰਾਨ ਕੋਈ ਉਦਯੋਗਿਕ ਯੂਨਿਟ ਵੀ ਨਹੀਂ ਹੁੰਦਾ ਸੀ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਸਾਨੂੰ ਪਵਿੱਤਰ ਗੁਰਬਾਣੀ ਦੀਆਂ ਸਿੱਖਿਆਵਾਂ ’ਤੇ ਚੱਲਣਾ ਚਾਹੀਦਾ ਹੈ ਤਾਂ ਕਿ ਸੂਬੇ ਦੇ ਵਾਤਾਵਰਣ ਨੂੰ ਬਚਾ ਕੇ ਇਸ ਦੀ ਪੁਰਾਤਨ ਸ਼ਾਨ ਨੂੰ ਬਹਾਲ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। Punjab News
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਜ਼ਿਆਦਾ ਤੋਂ ਜ਼ਿਆਦਾ ਬੂਟੇ ਲਾ ਕੇ ਸੂਬਾ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ (Bhagwant Mann) ਨੇ ਕਿਹਾ ਕਿ ਸਮੇਂ ਦੀ ਲੋੜ ਮੁਤਾਬਕ ਵਾਤਾਵਰਣ ਨੂੰ ਬਚਾਉਣਾ ਸਾਡੇ ਸਾਰਿਆਂ ਦਾ ਫਰਜ਼ ਹੈ ਜਿਸ ਕਰਕੇ ਬੂਟੇ ਲਾਉਣ ਦੀ ਮੁਹਿੰਮ ਨੂੰ ਲੋਕ ਲਹਿਰ ’ਚ ਬਦਲਿਆ ਜਾਵੇ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ‘ਕਾਰਬਨ ਕਰੈਡਿਟ ਸਕੀਮ’ ਲਾਗੂ ਕਰਨ ਵਾਲਾ ਦੇਸ਼ ’ਚ ਪਹਿਲਾ ਸੂਬਾ ਹੈ ਤਾਂ ਕਿ ਵਾਤਾਵਰਣ ਨੂੰ ਬਚਾਉਣ ਦੇ ਨਾਲ-ਨਾਲ ਆਲਮੀ ਤਪਸ਼ ਉਤੇ ਕਾਬੂ ਪਾਇਆ ਜਾ ਸਕੇ।
ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਟੇਰੀ (ਊਰਜਾ ਤੇ ਖੋਜ ਸੰਸਥਾਨ) ਦੀ ਮਦਦ ਨਾਲ ਸੂਬੇ ਵਿੱਚ ਲਾਗੂ ਕੀਤਾ ਜਾ ਚੁੱਕਾ ਹੈ ਤੇ ਪਾਇਲਟ ਪ੍ਰਾਜੈਕਟ ਵਜੋਂ ਸੂਬੇ ਦੇ 3686 ਕਿਸਾਨਾਂ ਨੂੰ ਚਾਰ ਕਿਸ਼ਤਾਂ ’ਚ 45 ਕਰੋੜ ਰੁਪਏ ਵੰਡੇ ਜਾਣਗੇ। Punjab News
Bhagwant Mann News
ਮੁੱਖ ਮੰਤਰੀ (Bhagwant Mann) ਨੇ ਅੱਜ ਇਸ ਸਕੀਮ ਅਧੀਨ ਪਹਿਲੀ ਕਿਸ਼ਤ ਵਜੋਂ ਹੁਸ਼ਿਆਰਪੁਰ ਜ਼ਿਲ੍ਹੇ ਦੇ 818 ਕਿਸਾਨਾਂ ਨੂੰ 1.75 ਕਰੋੜ ਰੁਪਏ ਦੇ ਚੈੱਕ ਵੰਡੇ। ਮੁੱਖ ਮੰਤਰੀ ਨੇ ਦੱਸਿਆ ਕਿ ਇਹ ਫੰਡ ਵਾਤਾਵਰਣ ਪ੍ਰਦੂਸ਼ਣ ਦੀ ਰੋਕਥਾਮ ਲਈ ਸਰਗਰਮ ਭੂਮਿਕਾ ਨਿਭਾਅ ਰਹੇ ਕਿਸਾਨਾਂ ਦੇ ਬੈਂਕ ਖਾਤਿਆਂ ’ਚ ਤਬਦੀਲ ਕੀਤੇ ਜਾਣਗੇ। ਮੁੱਖ ਮੰਤਰੀ ਨੇ ਉਮੀਦ ਪ੍ਰਗਟਾਈ ਕਿ ਇਹ ਸਕੀਮ ਗਰੀਨਹਾਊਸ ਗੈਸਾਂ ਦੇ ਪ੍ਰਭਾਵ ਨੂੰ ਘਟਾਉਣ ਲਈ ਸਾਰਥਕ ਰੋਲ ਨਿਭਾਏਗੀ। ਉਨ੍ਹਾਂ ਕਿਹਾ ਕਿ ਇਹ ਸਕੀਮ ਪ੍ਰਦੂਸ਼ਣ ਫੈਲਾਉਣ ਵਾਲੀਆਂ ਜ਼ਿੰਮੇਵਾਰ ਧਿਰਾਂ ਦੇ ਸਿਧਾਂਤ ’ਤੇ ਅਧਾਰਿਤ ਹੈ ਜਿੱਥੇ ਪ੍ਰਦੂਸ਼ਣ ਫੈਲਾਉਣ ਵਾਲੀਆਂ ਧਿਰਾਂ ਪ੍ਰਦੂਸ਼ਣ ਘਟਾਉਣ ’ਚ ਯੋਗਦਾਨ ਪਾਉਣ ਵਾਲੀਆਂ ਸੰਸਥਾਵਾਂ ਜਾਂ ਕਿਸਾਨਾਂ ਨੂੰ ਵਿੱਤੀ ਤੌਰ ’ਤੇ ਮੁਆਵਜ਼ਾ ਦਿੱਤਾ ਜਾਂਦਾ ਹੈ। Punjab News
ਮੁੱਖ ਮੰਤਰੀ (Bhagwant Mann) ਨੇ ਕਿਹਾ ਕਿ ਬੂਟੇ ਲਾਉਣ ਵਾਲੇ ਕਿਸਾਨਾਂ ਵੱਲੋਂ ਵਾਤਾਵਰਣ ਪ੍ਰਦੂਸ਼ਣ ਘਟਾਉਣ ’ਚ ਸਰਗਰਮ ਰੋਲ ਨਿਭਾਅ ਰਹੇ ਹਨ ਜਿਸ ਕਰਕੇ ਇਹ ਕਿਸਾਨ ਇਸ ਸਕੀਮ ਦੇ ਯੋਗ ਲਾਭਪਾਤਰੀ ਬਣ ਸਕਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਮਨੁੱਖ ਨੇ ਅੰਨ੍ਹੇਵਾਹ ਰੁੱਖ ਵੱਢ ਕੇ ਕੁਦਰਤ ਨਾਲ ਵੱਡਾ ਖਿਲਵਾੜ ਕੀਤਾ ਹੈ। ਉਨ੍ਹਾਂ ਕਿਹਾ ਕਿ ਮਨੁੱਖ ਦੀ ਇਸ ਗਲਤੀ ਕਰਕੇ ਅਸੀਂ ਦੇਸ਼ ਭਰ ’ਚ ਕੁਦਰਤੀ ਆਫਤਾਂ ਦਾ ਸਾਹਮਣਾ ਕਰ ਰਹੇ ਹਾਂ ਤੇ ਜ਼ਿਆਦਾ ਤੋਂ ਜ਼ਿਆਦਾ ਬੂਟੇ ਲਾਉਣਾ ਹੀ ਇਸ ਦਾ ਇੱਕੋ-ਇੱਕ ਹੱਲ ਹੈ। ਭਗਵੰਤ ਸਿੰਘ ਮਾਨ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਉਹ ਆਪੋ-ਆਪਣੇ ਖੇਤਾਂ ’ਚ ਘੱਟੋ-ਘੱਟ ਚਾਰ ਬੂਟੇ ਲਾਉਣ।
Punjab News
ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਲੋੜ ਪਈ ਤਾਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਬਚਾਉਣ ਲਈ ਇਸ ਬਾਰੇ ਕਾਨੂੰਨ ਵੀ ਬਣਾਇਆ ਜਾ ਸਕਦਾ ਹੈ। ਮੁੱਖ ਮੰਤਰੀ (Bhagwant Mann) ਨੇ ਕਿਹਾ ਕਿ ਜਦੋਂ ਉਨ੍ਹਾਂ ਨੇ ਅਹੁਦਾ ਸੰਭਾਲਿਆ ਸੀ ਉਸ ਸਮੇਂ ਸਿਰਫ 21 ਫੀਸਦੀ ਨਹਿਰੀ ਪਾਣੀ ਹੀ ਵਰਤਿਆ ਜਾ ਰਿਹਾ ਸੀ। ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਅੱਜ 72 ਫੀਸਦੀ ਨਹਿਰੀ ਪਾਣੀ ਸਿੰਚਾਈ ਲਈ ਵਰਤਿਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਵੀਂ ਕੰਢੀ ਨਹਿਰ ਬਣਾਈ ਜਾ ਰਹੀ ਹੈ ਜਿਸ ਨਾਲ 11,000 ਏਕੜ ਰਕਬੇ ਨੂੰ ਫਾਇਦਾ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਧਾਰ ਕਲਾਂ ਵਿਖੇ 206 ਮੈਗਾਵਾਟ ਦੀ ਸਮਰੱਥਾ ਵਾਲਾ ਡੈਮ ਵੀ ਛੇਤੀ ਹੀ ਸਮਰਪਿਤ ਕੀਤਾ ਜਾਵੇਗਾ। Punjab News
Read This : Punjab News: ਖਾਤਿਆਂ ਵਿੱਚ ਆਉਣਗੇ 1500 ਰੁਪਏ, ਪੰਜਾਬ ਸਰਕਾਰ ਦੇ ਮੰਤਰੀ ਦਾ ਬਿਆਨ, ਸਿਰਫ਼ ਇਨ੍ਹਾਂ ਨੂੰ ਮਿਲਣਗੇ ਪੈਸੇ
ਮੁੱਖ ਮੰਤਰੀ (Bhagwant Mann) ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਤੇ ਇਸ ਦੇ ਲੋਕਾਂ ਦੀ ਭਲਾਈ ਲਈ ਮਿਸਾਲੀ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਆਜਾਦੀ ਤੋਂ ਬਾਅਦ ਪਹਿਲੀ ਵਾਰ ਉਨ੍ਹਾਂ ਦੀ ਸਰਕਾਰ ਨੇ ਸੂਬੇ ’ਚ ਮਾਲਵਾ ਨਹਿਰ ਦੀ ਉਸਾਰੀ ਦਾ ਕੰਮ ਸ਼ੁਰੂ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਰਿਕਾਰਡ ਹੈ ਕਿ ਸੂਬੇ ਦੀਆਂ ਪਿਛਲੀਆਂ ਕਿਸੇ ਵੀ ਸਰਕਾਰਾਂ ਨੇ ਇਸ ਲੋੜ ਵੱਲ ਧਿਆਨ ਨਹੀਂ ਦਿੱਤਾ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਲਗਭਗ 150 ਕਿਲੋਮੀਟਰ ਲੰਬੀ ਇਹ ਨਵੀਂ ਨਹਿਰ ਸੂਬੇ ਖਾਸ ਕਰਕੇ ਮਾਲਵਾ ਖੇਤਰ ’ਚ ਬੇਮਿਸਾਲ ਤਰੱਕੀ ਤੇ ਖੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰੇਗੀ ਤੇ ਸੂਬਾ ਸਰਕਾਰ ਇਸ ਵੱਕਾਰੀ ਪ੍ਰੋਜੈਕਟ ’ਤੇ ਲਗਭਗ 2300 ਕਰੋੜ ਰੁਪਏ ਖਰਚ ਕਰੇਗੀ ਜੋ ਕਿ ਸੂਬੇ ਦੀ ਤਕਰੀਬਨ 2 ਲੱਖ ਏਕੜ ਜਮੀਨ ਦੀ ਸਿੰਜਾਈ ਦੀਆਂ ਲੋੜਾਂ ਨੂੰ ਪੂਰਾ ਕਰੇਗੀ। Punjab News