ਮਾਮਲੇ ‘ਤੇ ਅਗਲੀ ਸੁਣਵਾਈ 22 ਅਪ੍ਰੈਲ ਨੂੰ ਹੋਵੇਗੀ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਦਿੱਲੀ ਹਾਈ ਕੋਰਟ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੂੰ ਵਾਰ-ਵਾਰ ਸੰਮਨ ਭੇਜਣ ਤੋਂ ਬਾਅਦ ਬੁੱਧਵਾਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੂੰ ਸੰਮਨ ਜਾਰੀ ਕੀਤਾ। ਅਦਾਲਤ ਨੇ ਈਡੀ ਨੂੰ ਆਪਣਾ ਪੱਖ ਪੇਸ਼ ਕਰਨ ਲਈ ਦੋ ਹਫ਼ਤਿਆਂ ਦਾ ਸਮਾਂ ਦਿੱਤਾ ਹੈ। ਇਸ ਮਾਮਲੇ ‘ਤੇ ਅਗਲੀ ਸੁਣਵਾਈ 22 ਅਪ੍ਰੈਲ ਨੂੰ ਹੋਵੇਗੀ। ਐਡੀਸ਼ਨਲ ਸਾਲਿਸਟਰ ਜਨਰਲ ਐਸਵੀ ਰਾਜੂ ਅਤੇ ਸਪੈਸ਼ਲ ਕਾਊਂਸਿਲ ਵਕੀਲ ਜ਼ੋਹੇਬ ਹੁਸੈਨ ਨੇ ਅਦਾਲਤ ਵਿੱਚ ਈਡੀ ਦਾ ਪੱਖ ਪੇਸ਼ ਕੀਤਾ। ਕੇਜਰੀਵਾਲ ਦੀ ਵੱਲੋਂ ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਅਤੇ ਵਿਕਰਮ ਚੌਧਰੀ ਅਦਾਲਤ ਵਿੱਚ ਪੇਸ਼ ਹੋਏ। Arvind Kejriwal
ਇਹ ਵੀ ਪੜ੍ਹੋ: IPL-2024 : ਚੇਨਈ ਸੁਪਰ ਕਿੰਗਜ਼ ਨੂੰ ਝਟਕਾ, ਧੋਨੀ ਨੇ ਛੱਡੀ ਕਪਤਾਨੀ
ਜਸਟਿਸ ਸੁਰੇਸ਼ ਕੁਮਾਰ ਕੈਤ ਅਤੇ ਜਸਟਿਸ ਮਨੋਜ ਜੈਨ ਦੀ ਅਗਵਾਈ ਵਾਲੇ ਬੈਂਚ ਨੇ ਕੇਜਰੀਵਾਲ ਦੇ ਵਕੀਲਾਂ ਨੂੰ ਵੀ ਪੁੱਛਿਆ ਕਿ ਤੁਸੀਂ (ਕੇਜਰੀਵਾਲ) ਈਡੀ ਸਾਹਮਣੇ ਪੇਸ਼ ਕਿਉਂ ਨਹੀਂ ਹੁੰਦੇ? ਤੁਸੀਂ ਦੇਸ਼ ਦੇ ਨਾਗਰਿਕ ਹੋ, ਸੰਮਨ ਸਿਰਫ ਨਾਂਅ ਦੇ ਲਈ ਹਨ। ਇਸ ‘ਤੇ ਕੇਜਰੀਵਾਲ ਦੇ ਵਕੀਲਾਂ ਨੇ ਕਿਹਾ ਕਿ ਈਡੀ ਨੇ ‘ਆਪ’ ਆਗੂ ਮਨੀਸ਼ ਸਿਸੋਦੀਆ ਅਤੇ ਸੰਜੇ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਈਡੀ ਕੇਜਰੀਵਾਲ ਨੂੰ ਵੀ ਗ੍ਰਿਫਤਾਰ ਕਰ ਸਕਦੀ ਹੈ। ਉਹ ਭੱਜ ਨਹੀਂ ਰਹੇ ਹਨ, ਪਰ ਜੇਕਰ ਉਨ੍ਹਾਂ ਨੂੰ ਸੁਰੱਖਿਆ ਮਿਲਦੀ ਹੈ ਤਾਂ ਉਹ ਪੇਸ਼ ਹੋ ਜਾਣਗੇ।