ਜੀਐਨਡੀਯੂ ‘ਚ ਮਾਂ ਬੋਲੀ ਨੂੰ ਸਮਰਪਿਤ ਪ੍ਰੋਗਰਾਮ ‘ਚ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ

cm maan

ਵਿੱਦਿਅਕ ਅਦਾਰਿਆਂ ਦੇ ਨਾਂਅ ਪੰਜਾਬੀ ‘ਚ ਲਿਖੇ ਜਾਣ ਦਿੱਤੇ ਨਿਰਦੇਸ਼

(ਸੱਚ ਕਹੂੰ ਨਿਊਜ਼) ਅੰਮ੍ਰਿਤਸਰ। ਮੁੱਖ ਮੰਤਰੀ ਭਗਵੰਤ ਮਾਨ ਅੱਜ ਅੰਮ੍ਰਿਤਸਰ ਦੇ ਜੀਐਨਡੀਯੂ ‘ਚ ਮਾਂ ਬੋਲੀ ਨੂੰ ਸਮਰਪਿਤ ਪ੍ਰੋਗਰਾਮ ‘ਚ ਪਹੁੰਚੇ। ਭਗਵੰਤ ਮਾਨ ਨਾਲ ਉਨ੍ਹਾਂ ਦੀ ਪਤਨੀ ਡਾ: ਗੁਰਪ੍ਰੀਤ ਕੌਰ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੀ ਸਨ। ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਸੰਧੂ ਨੇ ਉਨ੍ਹਾਂ ਦਾ ਸਵਾਗਤ ਕੀਤਾ।

ਇਸ ਤੋਂ ਬਾਅਦ ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਸਭ ਤੋਂ ਪਹਿਲਾਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸੰਬੋਧਨ ਕੀਤਾ। ਪਰ ਉਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਨੌਜਵਾਨਾਂ ਨੂੰ ਪੰਜਾਬੀ ਨਾਲ ਜੁੜਨ ਦੀ ਅਪੀਲ ਕੀਤੀ। ਇਸ ਤੋਂ ਬਾਅਦ ਉਨ੍ਹਾਂ ਪੰਜਾਬੀ ਭਾਸ਼ਾ ਵਿੱਚ ਤਿੰਨ ਪੁਸਤਕਾਂ ਵੀ ਰਿਲੀਜ਼ ਕੀਤੀਆਂ।  ਇਸ ਉਪਰੰਤ ਪੰਜਾਬੀ ਨੂੰ ਪ੍ਰਫੁੱਲਤ ਕਰਨ ਵਾਲੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਦੌਰਾਨ ਉਨ੍ਹਾਂ  ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀਆਂ ਨੂੰ ਪੰਜਾਬੀ ਨੂੰ ਪ੍ਰਫੁੱਲਤ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਪੰਜਾਬ ਦੇ ਹਰ ਸਰਕਾਰੀ ਅਤੇ ਪ੍ਰਾਈਵੇਟ ਵਿੱਦਿਅਕ-ਗੈਰ-ਵਿੱਦਿਅਕ ਅਦਾਰੇ ਨੂੰ ਹਦਾਇਤ ਕੀਤੀ ਹੈ ਕਿ ਉਹ 21 ਫਰਵਰੀ, ਅੰਤਰਰਾਸ਼ਟਰੀ ਭਾਸ਼ਾ ਦਿਵਸ ਤੱਕ ਬੋਰਡਾਂ ‘ਤੇ ਪੰਜਾਬੀ ਵਿੱਚ ਆਪਣਾ ਨਾਂਅ ਲਿਖਣ ਦੀ ਹਿਦਾਇਤ ਦਿੱਤੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ