ਐਮਐਸਪੀ ਮਾਮਲੇ ’ਤੇ ਮੁੱਖ ਮੰਤਰੀ ਭਗਵੰਤ ਮਾਨ ਤੇ ਰਾਜਾ ਵੜਿੰਗ ਆਹਮੋ-ਸਾਹਮਣੇ

Chief Minister

ਸੁਪਰੀਮ ਕੋਰਟ ਵਿੱਚ ਪੰਜਾਬ ਸਰਕਾਰ ਦੇ ਰੱਖੇ ਗਏ ਪੱਖ ਤੋਂ ਬਾਅਦ ਸ਼ੁਰੂ ਹੋਇਆ ਵਿਵਾਦ | Chief Minister

ਚੰਡੀਗੜ੍ਹ (ਅਸ਼ਵਨੀ ਚਾਵਲਾ)। ਸੁਪਰੀਮ ਕੋਰਟ ਵਿੱਚ ਪੰਜਾਬ ਸਰਕਾਰ ਦੇ ਸਰਕਾਰੀ ਵਕੀਲ ਵਲੋਂ ਰੱਖੇ ਗਏ ਐਮਐਸਪੀ ਦੇ ਪੱਖ ਨੂੰ ਲੈ ਕੇ ਪੰਜਾਬ ਵਿੱਚ ਕਾਫ਼ੀ ਜ਼ਿਆਦਾ ਵਿਵਾਦ ਹੋ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਜਿੱਥੇ ਕਾਂਗਰਸ ਪਾਰਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਸਰਕਾਰ ਨੂੰ ਘੇਰਣਾ ਸ਼ੁਰੂ ਕਰ ਦਿੱਤਾ ਹੈ ਤਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਰਾਜਾ ਵੜਿੰਗ ਨੂੰ ਝੂਠਾ ਕਰਾਰ ਦੇ ਦਿੱਤਾ ਹੈ। ਇਸ ਮਾਮਲੇ ਨੂੰ ਲੈ ਕੇ ਦੋਹਾਂ ਵਿੱਚਕਾਰ ਕਾਫ਼ੀ ਜਿਆਦਾ ਤਲਖ਼ੀ ਵਧੀ ਹੋਈ ਹੈ ਅਤੇ ਸ਼ੋਸਲ ਮੀਡੀਆ ’ਤੇ ਇੱਕ ਦੂਜੇ ਨੂੰ ਜੁਆਬ ਵੀ ਦਿੱਤਾ ਜਾ ਰਿਹਾ ਹੈ। (Chief Minister)

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ‘ਝੂਠਾ’ ਕਰਾਰ ਦਿੰਦਿਆਂ ਉਨ੍ਹਾਂ ਦੇ ਗਲਤ, ਘਟੀਆ ਅਤੇ ਮਨਘੜਤ ਬਿਆਨਾਂ ਰਾਹੀਂ ਲੋਕਾਂ ਨੂੰ ਗੁੰਮਰਾਹ ਕਰਨ ਲਈ ਕਰੜੀ ਨਿੰਦਾ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਰਾਜਾ ਵੜਿੰਗ ਮੀਡੀਆ ਸਾਹਮਣੇ ਵਾਹੋ-ਵਾਹੀ ਖੱਟਣ ਲਈ ਤੱਥਾਂ ਨੂੰ ਛੁਪਾਉਣ ਦੀ ਕੋਸ਼ਿਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਸੁਪਰੀਮ ਕੋਰਟ ਵਿੱਚ ਹਲਫਨਾਮਾ ਦਾਇਰ ਕੀਤਾ ਹੈ। ਹਲਫਨਾਮੇ ਦਾ ਹਵਾਲਾ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਹਲਫਨਾਮੇ ਵਿੱਚ ਦੱਸਿਆ ਹੈ ਕਿ ਕੇਂਦਰ ਸਰਕਾਰ ਵੱਲੋਂ 40 ਸਾਲਾਂ ਤੋਂ ਦਿੱਤੇ ਜਾ ਰਹੇ ਪ੍ਰੋਤਸ਼ਾਹਨ ਸੂਬੇ ਵਿੱਚ ਝੋਨੇ ਦੀ ਕਾਸ਼ਤ ਨੂੰ ਅਪਣਾਉਣ ਦਾ ਕਾਰਨ ਬਣਿਆ ਹੈ, ਜਿਸ ਸਦਕਾ ਘੱਟੋ-ਘੱਟ ਸਮਰਥਨ ਮੁੱਲ ਜ਼ਰੀਏ ਕਿਸਾਨਾਂ ਨੂੰ ਲਾਭ ਦਿੱਤਾ ਜਾ ਰਿਹਾ ਹੈ।

ਦੀ ਗੁਰਦਾਸਪੁਰ ਸਹਿਕਾਰੀ ਕਿਰਤ ਤੇ ਉਸਾਰੀ ਯੂਨੀਅਨ ਲਿਮਟਿਡ ਨੇ ਲਾਭ ਵੰਡ ਸਮਾਗਮ ਕਰਵਾਇਆ

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਹਲਫਨਾਮੇ ਵਿੱਚ ਅੱਗੇ ਲਿਖਿਆ ਗਿਆ ਹੈ ਕਿ ਝੋਨੇ ਦੀ ਬਜਾਏ ਹੋਰਨਾਂ ਫਸਲਾਂ ਦੀ ਖੇਤੀ ਕਰਕੇ ਫਸਲੀ ਚੱਕਰ ਨੂੰ ਤੋੜਨ ਅਤੇ ਖੇਤੀ ਵਿਭਿੰਨਤਾ ਲਈ ਕਿਸਾਨਾਂ ਨੂੰ ਘੱਟੋ-ਘੱਟ ਸਮੱਰਥਨ ਮੁੱਲ ਯਕੀਨੀ ਬਣਾਉਣ ਦੇ ਨਾਲ-ਨਾਲ ਹੋਰ ਪ੍ਰੋਤਸਾਹਨ ਮੁਹੱਈਆ ਕਰਵਾਏ ਜਾਣਗੇ ਤਾਂ ਜੋ ਕਿਸਾਨਾਂ ਨੂੰ ਹੋਰ ਫਸਲਾਂ ਦੀ ਖੇਤੀ ਕਰਨ ਲਈ ਉਤਸ਼ਾਹਿਤ ਕੀਤਾ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਬੇਨਤੀ ਕੀਤੀ ਸੀ ਕਿ ਕਿਸਾਨਾਂ ਨੂੰ ਫ਼ਸਲੀ ਚੱਕਰ ਵਿੱਚੋਂ ਕੱਢਣ ਲਈ ਇੱਕ ਟਿਕਾਊ ਰਣਨੀਤੀ ਦੀ ਲੋੜ ਹੋਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਉਪਰਾਲਿਆਂ ਨੂੰ ਲਾਗੂ ਕਰਨ ਨਾਲ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਵਿੱਚ ਕਾਫ਼ੀ ਮੱਦਦ ਮਿਲੇਗੀ। (Chief Minister)

ਜਾਅਲੀ ਸਰਟੀਫਿਕੇਟ ਵਾਲਿਆਂ ’ਤੇ ਵੱਡੀ ਕਾਰਵਾਈ, ਡਾ. ਬਲਜੀਤ ਕੌਰ ਵੱਲੋਂ ਹੁਕਮ ਜਾਰੀ

ਮੁੱਖ ਮੰਤਰੀ ਨੇ ਕਿਹਾ ਕਿ ਰਾਜਾ ਵੜਿੰਗ ਵੱਲੋਂ ਆਪਣੇ ਹਿੱਤਾਂ ਮੁਤਾਬਕ ਹਲਫ਼ਨਾਮੇ ਦਾ ਹਵਾਲਾ ਦਿੱਤਾ ਜਾ ਰਿਹਾ ਹੈ ਜੋ ਕਾਂਗਰਸੀ ਵਿਧਾਇਕ ਦੇ ਗੈਰ-ਸੰਜੀਦਾ ਰਵੱਈਏ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਕਾਂਗਰਸ ਪ੍ਰਧਾਨ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਬੱਸਾਂ ਦੇ ਅਦਾਰਿਆਂ ਲਈ ਪੱਤਰ ਲਿਖਣ ਅਤੇ ਸੁਪਰੀਮ ਕੋਰਟ ਵਿੱਚ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਪੱਤਰ ਲਿਖਣ ਵਿੱਚ ਬਹੁਤ ਜ਼ਿਆਦਾ ਅੰਤਰ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਗੈਰ-ਸੰਜੀਦਗੀ ਅਤੇ ਕਾਹਲੇਪਣ ਨੇ ਕਾਂਗਰਸ ਪਾਰਟੀ ਦਾ ਬੇੜਾ ਡੋਬ ਦਿੱਤਾ ਹੈ।

ਤੁਹਾਡੇ ਨਾਲ ਧੋਖਾ ਕੀਤਾ ਜਾ ਰਿਹੈ ਪੰਜਾਬੀਓ : ਰਾਜਾ ਵੜਿੰਗ

ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਮਿੱਠੇ ਪੋਚਿਆਂ ਦੀ ਆੜ ਥੱਲੇ ਪੰਜਾਬੀਓ, ਤੁਹਾਡੇ ਨਾਲ ਧੋਖਾ ਕੀਤਾ ਜਾ ਰਿਹਾ ਹੈ। ਨਵੇਂ ਐਡਵੋਕੇਟ ਜਨਰਲ ਵੱਲੋਂ ਸੁਪਰੀਮ ਕੋਰਟ ਵਿੱਚ ਝੋਨੇ ਦੀ ਐਸਐਸਪੀ ਨੂੰ ਖ਼ਤਮ ਕਰਨ ਦੀ ਅਪੀਲ ਕੀਤੀ ਹੈ। ਪੰਜਾਬ ਨੂੰ ਡੂੰਘੀ ਸਾਜਿਸ਼ ਤਹਿਤ ਫਸਾਇਆ ਜਾ ਰਿਹਾ ਹੈ। ਪਹਿਲਾਂ ਐਸ.ਵਾਈ.ਐਲ. ਕੱਢਣ ਤੋਂ ਮਨ੍ਹਾਂ ਕਰਨ ਦੀ ਬਚਾਏ ਬੈਠ ਕੇ ਹੱਲ ਕੱਢਣ ਦੀ ਦਲੀਲ ਦਿੱਤੀ ਤੇ ਹੁਣ ਸ਼ਰ੍ਹੇਆਮ ਐਸਐਸਪੀ ਨੂੰ ਖ਼ਤਮ ਕਰਨ ਲਈ ਕਹਿਣਾ, ਬਹੁਤ ਕੁਝ ਸਾਬਤ ਕਰ ਰਿਹਾ ਹੈ।

ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਗੇ ਕਿਹਾ ਕਿ ਕੌਣ ਨਹੀਂ ਜਾਣਦਾ ਹੈ ਕਿ ਤੁਸੀਂ ਮੁੱਦਿਆਂ ਤੋਂ ਭਟਕਰਉਣ ਵਿੱਚ ਕਿੰਨੇ ਮਾਹਿਰ ਹੋ ਅਤੇ ਇਹ ਤੁਸੀਂ ਪਹਿਲਾਂ ਵੀ ਕਰ ਚੁੱਕੇ ਹੋ। ਮਾਨ ਸਾਹਿਬ ਤੁਹਾਨੂੰ ਜਿਆਦਾ ਕਾਹਲੀ ਨਹੀਂ ਕਰਨੀ ਚਾਹੀਦੀ ਹੈ। ਮੈ ਤਾਂ ਏ.ਜੀ. ਸਾਹਿਬ ਦੇ ਮਾਣਯੋਗ ਸੁਪਰੀਮ ਕੋਰਟ ਵਿੱਚ ਕਹੇ ਸ਼ਬਦਾਂ ਦੀ ਗੱਲ ਕੀਤੀ ਹੈ ਤਾਂ ਕਿ ਸਰਕਾਰ ਦੇ ਦਿੱਤੇ ਐਫਿਡੈਵਿਟ ਦੀ। ਹਾਂ ਚਿੱਠੀ ਵਿੱਚ ਅਤੇ ਤੁਹਾਡੀ ਮਨਸ਼ਾ ਵਿੱਚ ਫ਼ਰਕ ਤਾਂ ਹੁੰਦੀ ਹੀ ਹੈ, ਜੋ ਮੂੰਗੀ ’ਤੇ ਐਮਐਸਪੀ ਦੇਣ ਵਰਗੀਆਂ ਗੱਲਾਂ ਤੋਂ ਪੰਜਾਬ ਨੂੰ ਪਤਾ ਲੱਗ ਹੀ ਗਿਆ ਹੈ।