ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਰਾਸ਼ਟਰਪਤੀ ਤੇ ਉਪ ਰਾਸ਼ਟਰਪਤੀ ਨਾਲ ਮੁਲਾਕਾਤ

bagwant maan

ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਰਾਸ਼ਟਰਪਤੀ ਤੇ ਉਪ ਰਾਸ਼ਟਰਪਤੀ ਨਾਲ ਮੁਲਾਕਾਤ

(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਰਾਸ਼ਟਰਪਤੀ ਰਾਮਨਾਥ ਕੋਵਿੰਦ ਤੇ ਉਪ ਰਾਸ਼ਟਰਪਤੀ ਵੈਕੱਈਆ ਨਾਇਡੂ ਨਾਲ ਦਿੱਲੀ ਵਿਖੇ ਗੱਲਬਾਤ ਕੀਤੀ। ਮੁੱਖ ਮੰਤਰੀ ਮਾਨ ਨੇ ਰਾਸ਼ਟਰਪਤੀ ਅੱਗੇ ਪੰਜਾਬ ਦੇ ਅਹਿਮ ਮੁੱਦੇ ਰੱਖੇ ਜਿਨ੍ਹਾਂ ਨੂੰ ਰਾਸ਼ਰਟਪਤੀ ਨੇ ਬੜੀ ਗੌਰ ਨਾਲ ਸੁਣਿਆ ਤੇ ਉਨ੍ਹਾਂ ਨੂੰ ਹਰ ਤਰ੍ਹਾਂ ਦਾ ਭਰੋਸਾ ਦਿੱਤਾ ਕਿ ਪੰਜਾਬ ’ਚ ਜੋ ਵੀ ਮੁੱਦੇ ਹਨ ਪੂਰਾ ਸਹਿਯੋਗ ਦਿੱਤਾ ਜਾਵੇਗਾ।

ਇਸ ਦੌਰਾਨ ਦਿੱਲੀ ਵਿਖੇ ਭਗਵੰਤ ਮਾਨ ਕੇਜਰੀਵਾਲ ਨਾਲ ਵੀ ਗੱਲਬਾਤ ਕਰਨਗੇ। ਚਰਚਾ ਇਹ ਹੈ ਕਿ ਕੇਜਰੀਵਾਲ ਨਾਲ ਹੋਣ ਵਾਲੀ ਇਸ ਗੱਲਬਾਤ ’ਚ ਮਾਨ ਪੰਜਾਬ ’ਚ 300 ਯੂਨਿਟ ਬਿਜਲੀ ਮੁਫਤ ਸਬੰਧੀ ਵਿਚਾਰ-ਵਟਾਂਦਰਾ ਕਰਨਗੇ ਤੇ ਛੇਤੀ ਹੀ ਪੰਜਾਬ ਦੇ ਲੋਕਾਂ ਨੂੰ ਮੁਫਤ ਬਿਜਲੀ ਦਿੱਤੀ ਜਾ ਸਕਦੀ ਹੈ। ਇਸ ਸਬੰਧੀ ਮੁੱਖ ਮੰਤਰੀ ਨੇ ਬਿਜਲੀ ਕਰਮਚਾਰੀਆਂ ਨਾਲ ਮੀਟਿੰਗ ਵੀ ਕੀਤੀ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ