ਸਾਡੇ ਨਾਲ ਸ਼ਾਮਲ

Follow us

10.5 C
Chandigarh
Wednesday, January 21, 2026
More
    Home Breaking News ਮੁੱਖ ਮੰਤਰੀ ਭਗ...

    ਮੁੱਖ ਮੰਤਰੀ ਭਗਵੰਤ ਮਾਨ ਨੇ ਬਿਜਲੀ ਡਿਫਾਲਟਰਾਂ ਨੂੰ ਦਿੱਤਾ ਵੱਡਾ ਤੋਹਫਾ

    Electricity Defaulters

    (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਮਾਨ ਨੇ ਬਿਜਲੀ ਡਿਫਾਲਟਰਾਂ (Electricity Defaulters) ਨੂੰ ਬਿੱਲ ਭਰਨ ਦਾ ਸੁਨਹਿਰੀ ਮੌਕਾ ਦਿੱਤਾ ਹੈ। ਜੋ ਲੋਕ ਬਿਜਲੀ ਬਿੱਲ ਨਹੀਂ ਭਰਦੇ ਉਨ੍ਹਾਂ ਲਈ ਮਾਨਯੋਗ ਸਰਕਾਰ ਨੇ OTS ਸਕੀਮ ਸ਼ੁਰੂ ਕੀਤੀ ਹੈ। ਇਸ ਤਹਿਤ ਆਰਥਿਕ ਮਜਬੂਰੀਆਂ ਕਰਕੇ ਜਿਨ੍ਹਾਂ ਖਪਤਕਾਰਾਂ ਦਾ ਬਿਜਲੀ ਕੁਨੈਕਸ਼ਨ ਕੱਟਿਆ ਗਿਆ ਹੈ ਜਾਂ ਮੁੜ ਕੁਨੈਕਸ਼ਨ ਨਹੀਂ ਲਗਾਇਆ ਜਾ ਰਿਹਾ ਹੈ, ਉਹ ਹੁਣ ਲੇਟ ਪੇਮੈਂਟ ‘ਤੇ ਅੱਧੇ ਸਾਧਾਰਨ ਵਿਆਜ ਨਾਲ ਬਿੱਲ ਦਾ ਭੁਗਤਾਨ ਕਰ ਸਕਣਗੇ।

    ਇਸ ਸਬੰਧੀ ਮੁੱਖ ਮੰਤਰੀ ਮਾਨ ਨੇ ਟਵਿਟ ਕੀਤਾ ਹੈ। ਉਨਾਂ ਲਿਖਿਆ ਬਿਜਲੀ ਬਿੱਲ ਨਾ ਭਰਨ ਕਰਕੇ ਡਿਫਾਲਟਰ ਹੋਏ ਖੱਪਤਕਾਰਾਂ ਲਈ ਅਸੀਂ OTS ਸਕੀਮ ਲੈ ਕੇ ਆਏ ਹਾਂ ਤਾਂ ਜੋ ਆਰਥਿਕ ਮਜਬੂਰੀਆਂ ਕਰਕੇ ਜਿਨ੍ਹਾਂ ਦੇ ਕੁਨੈਕਸ਼ਨ ਕੱਟੇ ਗਏ ਸਨ ਜਾਂ ਮੁੜ ਜੋੜੇ ਨਹੀਂ ਜਾ ਰਹੇ ਸੀ, ਉਹਨਾਂ ਨੂੰ ਇੱਕ ਸੁਨਹਿਰੀ ਮੌਕਾ ਮਿਲੇ… ਇਹ ਸਕੀਮ 3 ਮਹੀਨਿਆਂ ਲਈ ਹਰ ਵਰਗ ਦੇ ਖੱਪਤਕਾਰ ਖਾਸ ਤੌਰ ਤੇ ਉਦਯੋਗਿਕ ਖੱਪਤਕਾਰਾਂ ਲਈ ਜਾਰੀ ਰਹੇਗੀ…

    LEAVE A REPLY

    Please enter your comment!
    Please enter your name here