ਸਾਡੇ ਨਾਲ ਸ਼ਾਮਲ

Follow us

25.9 C
Chandigarh
Friday, February 20, 2026
More
    Home Breaking News ਮੁੱਖ ਮੰਤਰੀ ਭਗ...

    ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਵਾਸੀਆਂ ਨੂੰ ਦਿੱਤਾ ਚਾਰ ਕਰੋੜ ਰੁਪਏ ਦਾ ਤੋਹਫਾ

    Chief Minister Bhagwant Mann

    ਸ਼ਹਿਰ ’ਚ ਵੱਖ ਵੱਖ ਕਾਰਜਾਂ ਲਈ ਸੁਪਰ ਸੰਕਸ਼ਨ-ਕਮ-ਜੈਟਿੰਗ ਮਸ਼ੀਨ ਅਤੇ 50 ਟਰੈਕਟਰਾਂ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ | Chief Minister Bhagwant Mann

    ਲੁਧਿਆਣਾ (ਜਸਵੀਰ ਸਿੰਘ ਗਹਿਲ)। ਲੁਧਿਆਣਾ ਸ਼ਹਿਰ ਨੂੰ ਸਾਫ-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਅੱਜ ਸ਼ਹਿਰ ਵਿਚ ਸੀਵਰੇਜ ਲਾਈਨਾਂ ਦੀ ਸਫਾਈ ਬਿਹਤਰ ਢੰਗ ਨਾਲ ਕਰਨ ਲਈ ਸੁਪਰ ਸੰਕਸ਼ਨ-ਕਮ-ਜੈਟਿੰਗ ਮਸ਼ੀਨ ਅਤੇ 50 ਟਰੈਕਟਰਾਂ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ।

    ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਲੁਧਿਆਣਾ ਸ਼ਹਿਰ ਲਈ ਇਹ ਅਤਿ ਆਧੁਨਿਕ ਸੁਪਰ ਸੰਕਸ਼ਨ-ਕਮ-ਜੈਟਿੰਗ ਮਸ਼ੀਨ 1.45 ਕਰੋੜ ਰੁਪਏ ਦੀ ਲਾਗਤ ਨਾਲ ਖਰੀਦੀ ਗਈ ਹੈ। ਉਨਾਂ ਕਿਹਾ ਕਿ ਇਹ ਮਸ਼ੀਨ ਸ਼ਹਿਰ ਵਿਚ ਲੱਗਭੱਗ 200 ਕਿਲੋਮੀਟਰ ਸੀਵਰੇਜ ਲਾਈਨਾਂ ਦੀ ਸਫਾਈ ਦਾ ਕੰਮ ਕਰਨ ਵਿਚ ਬਹੁਤ ਮਦਦਗਾਰ ਸਾਬਤ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਹ ਮਸ਼ੀਨ ਸੀਵਰੇਜ ਦੀ ਸਮੱਸਿਆ ਦੂਰ ਕਰਨ ਵਿਚ ਸਹਾਈ ਹੋਵੇਗੀ ਜਿਸ ਨਾਲ ਸ਼ਹਿਰ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ।

    Chief Minister Bhagwant Mann

    Chief Minister Bhagwant Mann

    ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਨਗਰ ਨਿਗਮ, ਲੁਧਿਆਣਾ ਨੇ 2.22 ਕਰੋੜ ਰੁਪਏ ਦੀ ਲਾਗਤ ਨਾਲ 50 ਟਰੈਕਟਰ ਖਰੀਦੇ ਹਨ। ਉਨਾਂ ਕਿਹਾ ਕਿ ਇਹ ਟਰੈਕਟਰ ਨਗਰ ਨਿਗਮ ਦੀਆਂ ਵੱਖ- ਵੱਖ ਸ਼ਾਖਾਵਾਂ ਲਈ ਖਰੀਦੇ ਗਏ ਹਨ ਜਿਨਾਂ ਵਿਚ ਬੀ.ਐਡ.ਆਰ. ਸ਼ਾਖਾ, ਓ.ਐਂਡ.ਐਮ. ਸ਼ਾਖਾ, ਸਿਹਤ ਸ਼ਾਖਾ, ਬਾਗਬਾਨੀ ਸ਼ਾਖਾ ਆਦਿ ਸ਼ਾਮਲ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਟਰੈਕਟਰ ਮਲਬਾ ਚੁੱਕਣ, ਟੈਂਕਰਾਂ ਰਾਹੀਂ ਪਾਣੀ ਦੀ ਸਪਲਾਈ ਕਰਨ, ਕੂੜਾ-ਕਰਕਟ ਚੁੱਕਣ ਅਤੇ ਹੋਰ ਕਾਰਜਾਂ ਲਈ ਵਰਤੇ ਜਾਣਗੇ।

    ਇਹ ਵੀ ਪੜ੍ਹੋ : ਗਰੀਬ ਸ਼ਹਿਰੀਆਂ ਦਾ ਆਪਣਾ ਘਰ ਬਣਾਉਣ ਦਾ ਸੁਪਨਾ ਹੋਵੇਗਾ ਸਾਕਾਰ

    ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸ਼ਹਿਰਾਂ ਦੇ ਵਿਆਪਕ ਵਿਕਾਸ ਲਈ ਪੂਰਨ ਤੌਰ ਉਤੇ ਵਚਨਬੱਧ ਹੈ ਅਤੇ ਇਸ ਵਿਚ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨਾਂ ਕਿਹਾ ਕਿ ਸੂਬਾ ਦੇ ਲੋਕਾਂ ਦੀ ਭਲਾਈ ਲਈ ਸੂਬਾ ਸਰਕਾਰ ਕੋਲ ਫੰਡਾਂ ਦੀ ਕੋਈ ਕਮੀ ਨਹੀਂ ਹੈ। ਜਿਸ ਨਾਲ ਸ਼ਹਿਰਾਂ ਦੇ ਸਰਬਪੱਖੀ ਵਿਕਾਸ ਲਈ ਖੁੱਲੇਦਿਲ ਨਾਲ ਫੰਡ ਦੇਣ ਤੋਂ ਇਲਾਵਾ ਇਨਾਂ ਦੇ ਵਿਕਾਸ ਕਾਰਜਾਂ ਲਈ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਉਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ। ਇਸ ਮੌਕੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਅਤੇ ਹੋਰ ਵੀ ਹਾਜਰ ਸਨ।

    LEAVE A REPLY

    Please enter your comment!
    Please enter your name here