ਮੁੱਖ ਮੰਤਰੀ ਭਗਵੰਤ ਮਾਨ ਨੇ ਲਾਈਵ ਹੋ ਕੇ ਪੰਜਾਬ ਨੂੰ ਦਿੱਤਾ ਤੋਹਫ਼ਾ

Budget

ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਸਰਕਾਰ ਵੱਲੋਂ ਲਗਤਾਰ ਕੀਤੇ ਗਏ ਵਾਅਦੇ ਪੂਰੇ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਲਾਈਵ ਹੋ ਕੇ ਇੱਕ ਹੋਰ ਗਰੰਟੀ ਪੂਰੀ ਕਰਨ ਦਾ ਇਸ਼ਾਰਾ ਕੀਤਾ ਹੈ। ਉਨ੍ਹਾਂ ਆਪਣੇ ਸੋਸ਼ਲ ਮੀਡਆ ਅਕਾਊਂਟ ’ਤੇ ਲਾਈਵ ਹੋ ਕੇ ਕਿਹਾ ਕਿ ਸਾਡੀ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਲਿਆਉਣ ਦਾ ਕੰਮ ਕਰ ਰਹੀ ਹੈ।

ਇਸ ਵਿੱਚ ਸਭ ਤੋਂ ਪਹਿਲਾਂ ਮੈਗਾ ਪੀਟੀਐੱਮ (ਅਧਿਆਪਕ ਮਾਪੇ ਮਿਲਣੀ) ਕੀਤੀ ਗਈ। ਇਸ ਦੌਰਾਨ ਬੱਚੇ ਦੀ ਕਾਰਗੁਜ਼ਾਰੀ ਦਾ ਪਤਾ ਲੱਗਦਾ ਹੈ। ਉਸ ਤੋਂ ਬਾਅਦ ‘ਸਕੂਲ ਆਫ਼ ਐਮੀਨੈਂਸ’ ਲਿਅਉਣ ਦਾ ਕੰਮ ਕੀਤਾ। ਇਸ ਨਾਲ ਬੱਚੇ ਦੀ ਰੂਚੀ ਅਨੁਸਾਰ ਅੱਗੇ ਦੀ ਪੜ੍ਹਾਈ ਕਰਵਾਈ ਜਾਵੇਗੀ ਤਾਂ ਕਿ ਬੱਚਾ ਚੰਗਾ ਦੇਸ਼ ਨਿਰਮਾਤਾ ਬਣ ਸਕੇ। ਉਨ੍ਹਾਂ ਕਿਹਾ ਕਿ ਅਧਿਆਪਕਾਂ ਨੂੰ ਕੌਮ ਦੇ ਨਿਰਮਾਤਾ ਦਾ ਨਾਂਅ ਦਿੱਤਾ ਜਾਂਦਾ ਹੈ ਇਸ ਲਈ ਸਾਡੀ ਸਰਕਾਰ ਵੀ ਅਧਿਆਪਕਾਂ ਲਈ ਕਾਫ਼ੀ ਕੁਝ ਕਰਨ ਦਾ ਯਤਨ ਕਰ ਰਹੀ ਹੈ।

ਦਿੱਲੀ ਦੇ ਮੁੱਖ ਮੰਤਰੀ ਤੇ ਟੀਮ ਜਦੋਂ ਪੰਜਾਬ ਦਾ ਦੌਰਾ ਕਰ ਰਹੀ ਸੀ ਤਾਂ ਅਸੀਂ ਇਹ ਗੱਲ ਆਖੀ ਸੀ ਕਿ ਅਧਿਆਪਕਾਂ ਨੂੰ ਵਿਦੇਸ਼ਾਂ ਵਿੱਚ ਟਰੇਨਿੰਗ ਦਿਵਾ ਕੇ ਵਧੀਆ ਤਰੀਕੇ ਨਾਲ ਪੜ੍ਹਾਉਣ ਦੀ ਮੁਹਾਰਤ ਹਾਸਲ ਕਰਵਾਵਾਂਗੇ। ਇਸੇ ਸਿਲਸਿਲੇ ਵਿੱਚ ਸਾਡਾ ਪਹਿਲਾ ਬੈਚ 36 ਪਿ੍ਰੰਸੀਪਲਾਂ ਦਾ ਪਹਿਲਾ ਬੈਚ ਸਿੰਘਾਪੁਰ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ 36 ਪਿ੍ਰੰਸੀਪਲਾਂ ਦਾ ਪਹਿਲਾ ਬੈਚ 4 ਫਰਵਰੀ ਨੂੰ ਸਿੰਘਾਪੁਰ ਜਾਵੇਗਾ। 6 ਫਰਵਰੀ ਤੋਂ ਲੈ ਕੇ 10 ਫਰਵਰੀ ਤੱਕ ਪ੍ਰੋਫੈਸ਼ਨਲ ਟਰੇਨਿੰਗ ਪ੍ਰੋਗਰਾਮ ਹੋਵੇਗਾ ਜਿਸ ਦੌਰਾਨ ਉਨ੍ਹਾਂ ਨੂੰ ਪੜ੍ਹਾਉਣ ਦੇ ਆਧੁਨਿਕ ਤਰੀਕੇ ਸਿਖਾਏ ਜਾਣਗੇ।

Chief Minister Bhagwant Mann

ਉਨ੍ਹਾਂ ਕਿਹਾ ਕਿ 11 ਫਰਵਰੀ ਨੂੰ ਇਹ ਬੈਚ ਵਾਪਸ ਪੰਜਾਬ ਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਵਿਦੇਸ਼ੀ ਟੂਰ ਨਾਲ ਬੱਚਿਆਂ ਨੂੰ ਪੜ੍ਹਾਈ ਵਿੱਚ ਬਹੁਤ ਵੱਡਾ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਇਸ ਨਾਲ ਸਰਕਾਰ ਦਾ ਉੱਚੀ ਤੇ ਵਧੀਆ ਸਿੱਖਿਆ ਦੇਣ ਦਾ ਸੁਪਨਾ ਛੇਤੀ ਹੀ ਪੂਰਾ ਹੋਵੇਗਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।